Thursday, September 24, 2026

ਜਿਲ੍ਹਾ ਪੱਧਰੀ ਕਿਸਾਨ ਕੈਂਪ ’ਚ ਸ਼ਾਮਿਲ ਹੋਣ `ਤੇ ਕਿਸਾਨਾਂ ਦੇ ਕੀਤਾ ਧੰਨਵਾਦ

ਜੰਡਿਆਲਾ ਗੁਰੂ, 28 ਸਤੰਬਰ (ਪੰਜਾਬ ਪੋਸਟ – ਹਰਿੰਦਰਪਾਲ ਸਿੰਘ)  – ਹਾੜੀ ਦੀਆਂ ਫਸਲਾਂ ਦੀ ਤਕਨੀਕੀ ਜਾਣਕਾਰੀ ਦੇਣ ਲਈ ਅੰਮ੍ਰਿਤਸਰ ਕਾਲਜ ਆਫ PUNJ2809201908ਇੰਨਜੀਨੀਅਰਿੰਗ ਜੀ.ਟੀ ਰੋਡ ਮਾਨਾਂਵਾਲਾ ਵਿਖੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਅਤੇ ਪ੍ਰਦਰਸ਼ਨੀ ਲਗਾਈ ਗਈ।ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਜ਼ਿਲ੍ਹਾ ਅੰਮ੍ਰਿਤਸਰ ਵਲੋਂ ਲਗਾਏ ਗਏ ਇਸ ਕੈਂਪ ਵਿਚ ਵੱਡੀ ਗਿਣਤੀ ’ਚ ਕਿਸਾਨਾਂ ਤੋਂ ਇਲਾਵਾ ਮੁੱਖ ਮੰਤਰੀ ਦੇ ਪਲੈਨਿੰਗ ਸਲਾਹਕਾਰ ਅਤੇ ਵਿਧਾਇਕ ਤਰਸੇਮ ਸਿੰਘ ਡੀ.ਸੀ, ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ, ਡਾ. ਸੁਤੰਤਰ ਕੁਮਾਰ ਐਰੀ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਚੇਅਰਮੈਨ ਜਿਲ੍ਹਾ ਪ੍ਰੀਸ਼ਦ ਅੰਮ੍ਰਿਤਸਰ ਦਿਲਰਾਜ ਸਿੰਘ ਸਰਕਾਰੀਆ ਪਹੁੰਚੇ।
              ਜਿਲਾ ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ ਡਾ. ਦਲਬੀਰ ਸਿੰਘ ਛੀਨਾ, ਡੀ.ਡੀ.ਓ ਰਣਜੋਤ ਸਿੰਘ ਖਾਸਾ, ਬਲਾਕ ਅਫਸਰ ਜਤਿੰਦਰ ਸਿੰਘ ਗਿੱਲ, ਮਸਤਿੰਦਰ ਸਿੰਘ, ਤਜਿੰਦਰ ਸਿੰਘ, ਰਮਿੰਦਰ ਸਿੰਘ ਧੰਜੂ, ਪ੍ਰਿਤਪਾਲ ਸਿੰਘ, ਅਵਤਾਰ ਸਿੰਘ ਬੁੱਟਰ, ਕੁਲਵੰਤ ਸਿੰਘ ਸਾਰੇ ਬਲਾਕ ਅਫਸਰ, ਇੰਜ.ਰਣਬੀਰ ਸਿੰਘ ਰੰਧਾਵਾ, ਵਿਸਥਾਰ ਅਫਸਰ ਪ੍ਰਭਦੀਪ ਸਿੰਘ ਗਿੱਲ, ਸੁਖਮਿੰਦਰ ਸਿੰਘ ਉੱਪਲ, ਸਤਵਿੰਦਰ ਸਿੰਘ, ਹੀਰਾ ਸਿੰਘ, ਪਰਜੀਤ ਸਿੰਘ, ਸੁਖਬੀਰ ਸਿੰਘ ਸੰਧੂ, ਅਮਰਜੀਤ ਸਿੰਘ ਬੱਲ, ਸੁਖਚੈਨ ਸਿੰਘ, ਸੁਖਰਾਜਬੀਰ ਸਿੰਘ, ਹਰਪਿੰਦਰ ਸਿੰਘ, ਗੁਰਜੋਤ ਸਿੰਘ ਨੇ ਖੇਤੀਬਾੜੀ ਵਿਭਾਗ ਵੱਲੋਂ ਵੱਡੀ ਗਿਣਤੀ’ਚ ਆਏ ਕਿਸਾਨਾਂ ਦਾ ਧੰਨਵਾਦ ਕੀਤਾ।

Check Also

26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’

ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …

Leave a Reply