ਅੰਮ੍ਰਿਤਸਰ, 28 ਸਤੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਤੇ ਤੰਦਰੁਸਤ ਭਾਰਤ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ
ਸ਼ਿਵਦੁਲਾਰ ਸਿੰਘ ਢਿੱਲੋਂ ਦੀ ਯੋਗ ਅਗਵਾਈ ਹੇਠ ਸਾਡਾ ਪਿੰਡ ਵਿਖੇ ਪੋਸ਼ਣ ਮੇਲਾ ਆਯੋਜਿਤ ਕੀਤਾ ਗਿਆ।ਇਸ ਮੇਲੇ ਵਿਚ ਸਰਕਾਰੀ ਵਿਭਾਗਾਂ ਨੇ ਪੋਸ਼ਣ ਦੀ ਮਹੱਤਤਾ ਅਤੇ ਪੋਸ਼ਣ ਪੂਰਤੀ ਦੇ ਤਰੀਕਿਆਂ ਦੀ ਪ੍ਰਦਰਸ਼ਨੀ ਲਾਈ।
ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਾਲ ਰੋਡ ਨੇ ਸੈਕੰਡਰੀ ਪੱਧਰ `ਤੇ ਇਸ ਮੁੁਹਿਮ ਦਾ ਹਿੱਸਾ ਬਣ ਕੇ ਆਪਣਾ ਯੋਗਦਾਨ ਪਾਇਆ।ਮਾਲ ਰੋਡ ਸਕੂਲ ਦੇ ਅਧਿਆਪਕਾਂ ਅਤੇ ਵਿਦਿਆਰਥਣਾਂ ਨੇ ਇਸ ਪ੍ਰਦਰਸ਼ਨੀ ਵਿਚ ਲੋਕਾਂ ਨੂੰ ਭਾਰਤੀ ਖੁਰਾਕ ਵਿਚ ਜਰੂਰੀ ਕਈ ਵਿਟਾਮਿਨ, ਮਿਨਰਲ ਅਤੇ ਹੋਰ ਪੋਸ਼ਕ ਤੱਤਾਂ ਦੀਆਂ ਕਮੀਆਂ ਨੂੰ ਪੂਰਾ ਕਰਨ ਲਈ ਵੱਖ-ਵੱਖ ਤਰਾਂ ਦੇ ਪੋਸ਼ਟਿਕ ਭੋਜਨ ਤਿਆਰ ਕਰਨ ਦੇ ਤਰੀਕਿਆਂ ਬਾਰੇ ਜਾਣੂ ਕਰਵਾਇਆ।ਪ੍ਰਦਰਸ਼ਨੀ ਰਾਹੀਂ ਲੋਕਾਂ ਨੂੰ ਦੱਸਿਆ ਗਿਆ ਕੀ ਕਿਸ ਖੁਰਾਕ ਨਾਲ ਕਿਸ ਵਿਟਾਮਿਨ ਅਤੇ ਮਿੰਨਰਲ ਦੀ ਘਾਟ ਨੂੰ ਪੂਰਾ ਕੀਤਾ ਜਾ ਸਕਦਾ ਹੈ।
ਮਾਲ ਰੋਡ ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਮਨਦੀਪ ਕੌਰ ਨੇ ਸਰਕਾਰ ਅਤੇ ਖਾਸ ਤੌਰ `ਤੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਅਤੇ ਜ਼ਿਲ੍ਹਾ ਸਿਖਿਆ ਅਫਸਰ (ਸੈ.ਸਿ) ਸਲਵਿੰਦਰ ਸਿੰਘ ਸਮਰਾ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕੀ ਸਾਨੂੰ ਦੇਸ਼ ਦੀ ਪੀੜ੍ਹੀ ਦੇ ਸੇਹਤਮੰਦ ਭਵਿੱਖ ਲਈ ਇਸ ਤਰਾਂ ਦੇ ਸਰਗਰਮ ਯੋਗਦਾਨ ਪਾਉਂਦੇ ਰਹਿਣਾ ਚਾਹਿਦਾ ਹੈੈ।ਉਨ੍ਹਾਂ ਪੋਸ਼ਣ ਮੇਲੇ ਵਿਚ ਪ੍ਰਦਰਸ਼ਨੀ ਲਗਾਉਣ ਵਾਲੇ ਅਧਿਆਪਕਾਂ ਸ੍ਰੀਮਤੀ ਰਸ਼ਮੀ ਬਿੰਦਰਾ, ਸ੍ਰੀਮਤੀ ਪ੍ਰਤਿਭਾ ਮਿਸਰ, ਸ੍ਰੀਮਤੀ ਕਵਲਇੰਦਰ ਕੌਰ, ਸ੍ਰੀਮਤੀ ਈਸ਼ਾ ਸ਼ਰਮਾ, ਸ੍ਰੀਮਤੀ ਪਲਵਿੰਦਰ ਕੌਰ, ਸ੍ਰੀ ਪਰਮ ਆਫਤਾਬ ਸਿੰਘ ਅਤੇ ਵਿਦਿਆਰਥਣਾਂ ਦਮਨਪ੍ਰੀਤ ਕੌਰ, ਅਤੇ ਧੰਨਵਾਦ ਕੀਤਾ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media