ਸਮਰਾਲਾ, 28 ਸਤੰਬਰ (ਪੰਜਾਬ ਪੋਸਟ- ਇੰਦਰਜੀਤ ਕੰਗ) – ਪੰਜਾਬੀ ਦੇ ਉਘੇ ਕਹਾਣੀਕਾਰ ਹਾਕਮ ਸਿੰਘ ਮੀਤ ਵਿਦੇਸ਼ੀ ਧਰਤੀ `ਤੇ ਰਹਿੰਦੇ ਹੋਏ ਵੀ ਆਪਣੀ ਮਾਂ
ਬੋਲੀ ਬੋਲੀ ਪ੍ਰਤੀ ਪੂਰੀ ਤਰ੍ਹਾਂ ਸਮਰਪਿਤ ਹਨ।ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਉਨਾਂ ਦੀ ਲਿਖੀ ਕਹਾਣੀਆਂ ਦੀ ਕਿਤਾਬ ‘ਮਿੱਧੇ ਹੋਏ ਫੁੱਲ’ ਬੀਤੇ ਦਿਨੀਂ ਨੀਲੋਂ ਪੁੱਲ ਵਿਖੇ ਬਾਬਾ ਮਨਜੋਤ ਸਿੰਘ ਵਲੋਂ ਕਰਵਾਏ ਧਾਰਮਿਕ ਸਮਾਗਮ ਦੌਰਾਨ ਲੋਕ ਅਰਪਣ ਕੀਤੀ ਗਈ।ਇਸ ਵਿੱਚ 123 ਕਹਾਣੀਆਂ ਸ਼ਾਮਲ ਹਨ।ਬਾਬਾ ਮਨਜੋਤ ਸਿੰਘ ਨੇ ਕਿਹਾ ਕਿ ਇਸ ਪੁਸਤਕ ਵਿੱਚ ਸਾਰੀਆਂ ਕਹਾਣੀਆਂ ਹੀ ਸਮਾਜ ਨੂੰ ਨਵੀਂ ਸੇਧ ਦੇਣ ਵਾਲੀਆਂ ਹਨ।ਉਨ੍ਹਾਂ ਉਮੀਦ ਪ੍ਰਗਟ ਕੀਤੀ ਕਿ ਹਾਕਮ ਸਿੰਘ ਮੀਤ ਆਉਣ ਵਾਲੇ ਸਮੇਂ ਵਿੱਚ ਇਸੇ ਤਰ੍ਹਾਂ ਮਾਂ ਬੋਲੀ ਦੀ ਸੇਵਾ ਕਰਦੇ ਰਹਿਣਗੇ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਲੋਕ ਗਾਇਕ ਭੁਪਿੰਦਰ ਬੱਬਲ, ਹਰਜੀਤ ਸਿੰਘ ਲੱਲ ਕਲਾਂ, ਦਰਸ਼ਨ ਸਿੰਘ ਉਘੇ ਸਮਾਜਸੇਵੀ, ਡਾ. ਲਖਵੀਰ ਸਿੰਘ, ਗੁਰਮੁੱਖ ਸਿੰਘ ਚੱਕ, ਧਰਮ ਸਿੰਘ ਭੰਗੂ, ਬੰਟੀ ਨੀਲੋਂ ਆਦਿ ਤੋਂ ਇਲਾਵਾ ਇਲਾਕੇ ਦੀਆਂ ਹੋਰ ਸਾਹਿਤਕ ਜਥੇਬੰਦੀਆਂ ਦੇ ਆਗੂ ਹਾਜਰ ਸਨ।
Check Also
ਨਗਰ ਪੰਚਾਇਤ ਰਈਆ ਦੀ ਪਹਿਲੀ ਜਨਰਲ ਹਾਊਸ ਮੀਟਿੰਗ ਸੰਪਨ
1 ਕਰੋੜ 6 ਲੱਖ ਦੇ ਵਿਕਾਸ ਕਾਰਜ਼ਾਂ ਨੂੰ ਹਰੀ ਝੰਡੀ ਰਈਆ, 30 ਜੁਲਾਈ (ਪੰਜਾਬ ਪੋਸਟ …
Punjab Post Daily Online Newspaper & Print Media