ਅੰਮ੍ਰਿਤਸਰ, 28 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਰ
ਸਾਲ ਦੀ ਤਰ੍ਹਾਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਅੱਜ ਸਕੂਲੀ ਬੱਚਿਆਂ ਦੇ ਕਵਿਤਾ ਮੁਕਾਬਲੇ ਕਰਵਾਏ ਗਏ।ਇਸ ਦੌਰਾਨ 38 ਸਕੂਲਾਂ ਦੇ ਵਿਦਿਆਰਥੀਆਂ ਨੇ ਵੱਖ-ਵੱਖ ਵਿਸ਼ਿਆਂ ’ਤੇ ਅਧਾਰਿਤ ਧਾਰਮਿਕ ਕਵਿਤਾਵਾਂ ਦੀ ਬਾਖੂਬੀ ਪੇਸ਼ਕਾਰੀ ਕੀਤੀ।ਕਵਿਤਾ ਮੁਕਾਬਲਿਆਂ ਦੌਰਾਨ ਭਾਗ ਲੈਣ ਵਾਲੇ ਬੱਚਿਆਂ ਵਿਚ ਕੁੱਝ ਨੇਤਰਹੀਣ ਬੱਚਿਆਂ ਨੇ ਵੀ ਉਤਸ਼ਾਹ ਨਾਲ ਹਿੱਸਾ ਲਿਆ।ਇਨ੍ਹਾਂ ਮੁਕਾਬਲਿਆਂ ਵਿਚ ਨਿਰਣਾਕਾਰ ਵਜੋਂ ਡਾ. ਹਰੀ ਸਿੰਘ ਜਾਚਕ, ਸੁਰਿੰਦਰ ਸਿੰਘ ਨਿਮਾਣਾ ਤੇ ਬੀਬੀ ਰਾਜਵਿੰਦਰ ਕੌਰ ਨੇ ਸੇਵਾ ਨਿਭਾਈ।
ਦੱਸਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਕਰਵਾਏ ਜਾ ਰਹੇ ਵੱਖ-ਵੱਖ ਮੁਕਾਬਲਿਆਂ ਵਿੱਚੋਂ ਸਥਾਨ ਗ੍ਰਹਿਣ ਕਰਨ ਵਾਲੇ ਬੱਚਿਆਂ ਨੂੰ ਗੁਰਪੁਰਬ ਸਮੇਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਨਮਾਨਿਤ ਕੀਤਾ ਜਾਵੇਗਾ।
ਕਵਿਤਾ ਮੁਕਾਬਲਿਆਂ ਦੌਰਾਨ ਵਧੀਕ ਮੈਨੇਜਰ ਬਘੇਲ ਸਿੰਘ, ਕਾਬਲ ਸਿੰਘ ਸੁਪਰਵਾਈਜ਼ਰ, ਸਿੱਖ ਇਤਿਹਾਸ ਰੀਸਰਚ ਬੋਰਡ ਦੀ ਇੰਚਾਰਜ ਡਾ. ਅਮਰਜੀਤ ਕੌਰ, ਸਕਾਲਰ ਡਾ. ਰਣਜੀਤ ਕੌਰ ਪੰਨਵਾਂ, ਰਾਜਵਿੰਦਰ ਸਿੰਘ ਜੋਗਾ, ਪ੍ਰਚਾਰਕ ਭਾਈ ਅਮਰ ਸਿੰਘ ਆਦਿ ਮੌਜੂਦ ਸਨ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media