ਅੰਮ੍ਰਿਤਸਰ, 29 ਸਤੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਸਥਾਨਕ ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੀਆਂ ਵਿਦਿਆਰਥਣਾਂ ਸਿਮਰਦੀਪ ਕੌਰ ਅਤੇ ਅੰਮ੍ਰਿਤਪਾਲ ਕੌਰ ਨੇ ਕਾਲਜ ਦਾ ਨਾਂ ਰੌਸ਼ਨ ਕਰਦਿਆਂ ਹੋਇਆ ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ ਬੀ.ਐਸ.ਸੀ (ਆਈ.ਟੀ) ਸਮੈਸਟਰ ਚੌਥਾ ਵਿਚੋਂ ਪਹਿਲਾ ਅਤੇ ਚੌਥਾ ਸਥਾਨ ਹਾਸਲ ਕੀਤਾ ਹੈ। ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਅਵੱਲ ਆਈਆਂ ਵਿਦਿਆਰਥਣਾਂ ਨੂੰ ਵਧਾਈ ਦਿੱਤੀ ਅਤੇ ਮੈਰਿਟ ਸਥਾਨ ਤੇ ਪਹੁੰਚਾਉਣ ਵਾਲੇ ਅਧਿਆਪਕਾਂ ਦੀ ਸਖ਼ਤ ਮਿਹਨਤ ਦੀ ਸ਼ਲਾਘਾ ਕੀਤੀ।
ਲੋਕਲ ਮੈਨੇਜਿੰਗ ਕਮੇਟੀ ਚੇਅਰਮੈਨ ਸੁਦਰਸ਼ਨ ਕਪੂਰ, ਵਾਈਸ ਪ੍ਰਿੰਸੀਪਲ ਡਾ. ਨੀਨੂ.ਕੇ ਮਲਹੋਤਰਾ, ਡੀਨ ਅਕਾਦਮਿਕ ਡਾ. ਸਿਮਰਦੀਪ ਅਤੇ ਡੀਨ ਐਡਮਿਸ਼ਨਜ ਮਿਸ ਕਿਰਨ ਗੁਪਤਾ ਨੇ ਵੀ ਵਿਦਿਆਰਥੀਆਂ ਨੂੰ ਉਨ੍ਹਾਂ ਦੀਆਂ ਪ੍ਰਾਪਤੀਆਂ `ਤੇ ਮੁਬਾਰਕਬਾਦ ਦਿੱਤੀ।
Check Also
ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ
ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …