ਅੰਮ੍ਰਿਤਸਰ, 29 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਨੇਪਾਲ ਵਿਚ
ਹੋ ਰਹੇ ਗੁਰਮਤਿ ਸਮਾਗਮ ਅਤੇ ਸੈਮੀਨਾਰ ਵਿਚ ਸ਼ਮੂਲੀਅਤ ਲਈ ਕਾਠਮੰਡੂ ਪਹੁੰਚੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਦਾ ਸਥਾਨਕ ਭਾਰਤੀ ਅੰਬੈਸਡਰ ਮਨਜੀਵ ਸਿੰਘ ਪੁਰੀ ਅਤੇ ਸਿੱਖ ਆਗੂਆਂ ਵੱਲੋਂ ਸਵਾਗਤ ਕੀਤਾ ਗਿਆ। ਵਰਨਣਯੋਗ ਹੈ ਕਿ ਨੇਪਾਲ ਸਰਕਾਰ ਦੇ ਸਹਿਯੋਗ ਨਾਲ ਭਾਰਤੀ ਅੰਬੈਸੀ ਵੱਲੋਂ ਕਾਠਮੰਡੂ ਸਥਿਤ ਗੁਰਦੁਆਰਾ ਗੁਰੂ ਨਾਨਕ ਸਤਿਸੰਗ ਵਿਖੇ ਗੁਰਮਤਿ ਸਮਾਗਮ ਰੱਖਿਆ ਗਿਆ। ਇਸ ਸਮਾਗਮ ਵਿਚ ਸ਼ਾਮਲ ਹੋਣ ਲਈ ਲੌਂਗੋਵਾਲ ਅਤੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਾਲ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ ਅਤੇ ਨਿੱਜੀ ਸਹਾਇਕ ਦਰਸ਼ਨ ਸਿੰਘ ਵੀ ਨੇਪਾਲ ਗਏ ਹਨ।ਇਸ ਸਮੇਂ ਭਾਰਤੀ ਐਬੰਸਡਰ ਤੋਂ ਇਲਾਵਾ ਪ੍ਰਭਜੋਤ ਸਿੰਘ ਘੁਲਾਟੀ, ਪ੍ਰੀਤਮ ਸਿੰਘ ਪ੍ਰਧਾਨ ਗੁਰਦੁਆਰਾ ਗੁਰੂ ਨਾਨਕ ਸਤਿਸੰਗ, ਰਵਿੰਦਰ ਸਿੰਘ ਭੁੱਲਰ, ਅੰਗਦ ਸਿੰਘ ਆਦਿ ਮੌਜੂਦ ਸਨ।
Check Also
ਨਗਰ ਪੰਚਾਇਤ ਰਈਆ ਦੀ ਪਹਿਲੀ ਜਨਰਲ ਹਾਊਸ ਮੀਟਿੰਗ ਸੰਪਨ
1 ਕਰੋੜ 6 ਲੱਖ ਦੇ ਵਿਕਾਸ ਕਾਰਜ਼ਾਂ ਨੂੰ ਹਰੀ ਝੰਡੀ ਰਈਆ, 30 ਜੁਲਾਈ (ਪੰਜਾਬ ਪੋਸਟ …
Punjab Post Daily Online Newspaper & Print Media