Saturday, August 1, 2026

ਅਮਰੀਕਾ `ਚ ਸਿੱਖ ਪੁਲਿਸ ਅਫਸਰ ਦੀ ਗੋਲੀਆਂ ਮਾਰ ਕੇ ਕੀਤੀ ਹੱਤਿਆ ਦੀ ਸ਼੍ਰੋਮਣੀ ਕਮੇਟੀ ਵੱਲੋਂ ਨਿਖੇਧੀ

ਅੰਮ੍ਰਿਤਸਰ, 29 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਅਮਰੀਕਾ ਦੇ ਸ਼ਹਿਰ ਹਿਊਸਟਨ ਵਿੱਚ ਪਹਿਲੇ ਸਿੱਖ ਪੁਲਿਸ ਅਫਸਰ PUNJ2909201909ਸੰਦੀਪ ਸਿੰਘ ਧਾਲੀਵਾਲ ਦੀ ਗੋਲੀਆਂ ਮਾਰ ਕੇ ਕੀਤੀ ਗਈ ਹੱਤਿਆ ਦੀ ਸ਼ੋ੍ਰਮਣੀ ਕਮੇਟੀ ਵੱਲੋਂ ਕਰੜੇ ਸ਼ਬਦਾਂ ਵਿਚ ਨਖੇਧੀ ਕੀਤੀ ਗਈ ਹੈ।ਇਸ ਮੰਦਭਾਗੀ ਘਟਨਾ ਨੂੰ ਦੇਸ਼ ਵਿਦੇਸ਼ ਅੰਦਰ ਵੱਸਦੇ ਸਿੱਖਾਂ ਲਈ ਸਦਮੇ ਵਾਲੀ ਕਰਾਰ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਇਸ ’ਤੇ ਦੁੱਖ ਪ੍ਰਗਟ ਕੀਤਾ। ਉਨ੍ਹਾਂ ਇਸ ਦੇ ਦੋਸ਼ੀਆਂ ਨੂੰ ਸਖਤ ਸਜਾਵਾਂ ਦੀ ਮੰਗ ਕੀਤੀ ਤੇ ਭਾਰਤ ਸਰਕਾਰ ਨੂੰ ਵੀ ਅਪੀਲ ਕੀਤੀ ਕਿ ਉਹ ਵਿਦੇਸ਼ਾਂ ਵਿਚ ਵੱਸਦੇ ਸਿੱਖਾਂ ਦੀ ਸੁਰੱਖਿਆ ਲਈ ਢੁਕਵੇਂ ਕਦਮ ਚੁੱਕ ਕੇ ਦੁਨੀਆਂ ਭਰ ਦੇ ਦੇਸ਼ਾਂ ਦੀਆਂ ਸਰਕਾਰਾਂ ਨਾਲ ਤੁਰੰਤ ਰਾਬਤਾ ਬਣਾਏ।
     ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਵੀ ਅਮਰੀਕਾ ਅੰਦਰ ਸਿੱਖ ਦੀ ਹੱਤਿਆ ਨੂੰ ਅਫਸੋਸਨਾਕ ਦੱਸਿਆ ਹੈ।ਉਨ੍ਹਾਂ ਸਿੱਖ ਪੁਲਿਸ ਅਫਸਰ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ। ਡਾ. ਰੂਪ ਸਿੰਘ ਨੇ ਕਿਹਾ ਕਿ ਦੁਨੀਆਂ ਅੰਦਰ ਸਿੱਖਾਂ ਨੇ ਆਪਣੇ ਸੱਭਿਆਚਾਰ ਦੀ ਅਮੀਰੀ ਤੇ ਸਖਤ ਮਿਹਨਤ ਸਦਕਾ ਇੱਕ ਵਿਲੱਖਣ ਪਛਾਣ ਸਾਹਮਣੇ ਲਿਆਂਦੀ ਹੈ, ਪਰ ਦੁੱਖ ਦੀ ਗੱਲ ਹੈ ਕਿ ਈਰਖਾ ਕਰਨ ਵਾਲੇ ਲੋਕ ਸਿੱਖਾਂ ਨਾਲ ਘਿਰਣਾ ਕਰ ਰਹੇ ਹਨ।ਉਨ੍ਹਾਂ ਕਿਹਾ ਕਿ ਸਿੱਖ ਪੁਲਿਸ ਅਫਸਰ ਨੂੰ ਆਪਣੀ ਡਿਊਟੀ ਇਮਾਨਦਾਰੀ ਨਾਲ ਨਿਭਾਉਣ ਬਦਲੇ ਗੋਲੀਆਂ ਮਾਰ ਕੇ ਮਾਰ ਦੇਣਾ ਕਿਥੋਂ ਤੱਕ ਜਾਇਜ ਹੈ।ਅਮਰੀਕਾ ਸਰਕਾਰ ਨੂੰ ਇਸ ਬੇਹੱਦ ਦੁੱਖਦਾਈ ਘਟਨਾ ਨੂੰ ਸੰਜ਼ੀਦਗੀ ਨਾਲ ਲੈਣਾ ਚਾਹੀਦਾ ਹੈ ਅਤੇ ਉਥੇ ਵੱਸਦੇ ਹਰ ਸਿੱਖ ਦੀ ਸੁਰੱਖਿਆ ਨੂੰ ਲਾਜ਼ਮੀ ਬਣਾਉਣਾ ਚਾਹੀਦਾ ਹੈ।

Check Also

ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਵੇਰਕਾ ਵਿਖੇ ਬੂਟੇ ਲਗਾ ਕੇ ਦਿੱਤਾ ਵਾਤਾਵਰਣ ਨੂੰ ਸੰਭਾਲਣ ਦਾ ਸੰਦੇਸ਼

ਅੰਮ੍ਰਿਤਸਰ, 30 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ਦੇ ਵਿਸ਼ੇਸ਼ ਉਦਮ …

Leave a Reply