Sunday, March 29, 2026

ਗੁਰਦਾਸ ਮਾਨ ਵਲੋਂ ਪੰਜਾਬੀ ਨਾਲ ਕਮਾਏ ਧ੍ਰੋਹ ਪ੍ਰਤੀ ਸ਼ੋ੍ਮਣੀ ਕਮੇਟੀ ਦਾ ਸਟੈਂਡ ਸਪੱਸ਼ਟ – ਡਾ. ਰੂਪ ਸਿੰਘ

ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਮਾਨ ਨੂੰ ਸਿਰੋਪਾ ਦੇਣ ਦੀ ਜਾਂਚ ਦੇ ਆਦੇਸ਼
ਅੰਮ੍ਰਿਤਸਰ, 29 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼ੋ੍ਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ Dr. Roop Singh 1ਵਿਖੇ ਗਾਇਕ ਗੁਰਦਾਸ ਮਾਨ ਨੂੰ ਸਿਰੋਪਾ ਦੇਣ ਸਬੰਧੀ ਜਾਂਚ ਦੇ ਆਦੇਸ਼ ਦਿੱਤੇ ਗਏ ਹਨ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਕਿਹਾ ਕਿ ਗੁਰਦਾਸ ਮਾਨ ਵੱਲੋਂ ਪੰਜਾਬੀ ਮਾਂ-ਬੋਲੀ ਨਾਲ ਕਮਾਏ ਗਏ ਧੋ੍ਰਹ ਦੀ ਸ਼ੋ੍ਰਮਣੀ ਕਮੇਟੀ ਵੱਲੋਂ ਸਖ਼ਤ ਨਿਖੇਧੀ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਜਦੋਂ ਤੱਕ ਗੁਰਦਾਸ ਮਾਨ ਆਪਣੀ ਗ਼ਲਤੀ ਦਾ ਅਹਿਸਾਸ ਕਰਕੇ ਸਮੁੱਚੇ ਪੰਜਾਬੀਆਂ ਕੋਲੋਂ ਮਾਫ਼ੀ ਨਹੀਂ ਮੰਗ ਲੈਂਦਾ, ਉਦੋਂ ਤੱਕ ਸ਼ੋ੍ਰਮਣੀ ਕਮੇਟੀ ਉਸ ਖ਼ਿਲਾਫ਼ ਆਪਣੇ ਸਪੱਸ਼ਟ ਸਟੈਂਡ `ਤੇ ਕਾਇਮ ਰਹੇਗੀ।ਉਨ੍ਹਾਂ ਕਿਹਾ ਕਿ ਜਿਥੋਂ ਤੱਕ ਗੁਰਦਾਸ ਮਾਨ ਨੂੰ ਗੁਰਦੁਆਰਾ ਬੇਰ ਸਾਹਿਬ, ਸੁਲਤਾਨਪੁਰ ਲੋਧੀ ਵਿਖੇ ਸਿਰੋਪਾ ਦੇਣ ਦਾ ਸਬੰਧ ਹੈ, ਉਸ ਦੀ ਉੱਚ ਪੱਧਰੀ ਜਾਂਚ ਸ਼ੋ੍ਰਮਣੀ ਕਮੇਟੀ ਦੇ ਸੈਕਸ਼ਨ 85 ਦੇ ਸਕੱਤਰ ਮਹਿੰਦਰ ਸਿੰਘ ਆਹਲੀ ਨੂੰ ਸੌਂਪੀ ਗਈ ਹੈ।ਜਿਸ ਦੀ ਵੀ ਅਣਗਹਿਲੀ ਸਾਹਮਣੇ ਆਈ ਸ਼ੋ੍ਰਮਣੀ ਕਮੇਟੀ ਵੱਲੋਂ ਉਸ ਵਿਰੁੱਧ ਕਾਰਵਾਈ ਕੀਤੀ ਜਾਵੇਗੀ।

             ਡਾ. ਰੂਪ ਸਿੰਘ ਨੇ ਸਪੱਸ਼ਟ ਕੀਤਾ ਕਿ ਸ਼ੋ੍ਮਣੀ ਕਮੇਟੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਤੇ ਮਰਯਾਦਾ ਦੀ ਤਰਜ਼ਮਾਨ ਹੁੰਦਿਆਂ ਸਿੱਖ ਸਿਧਾਂਤਾਂ ਤੇ ਸਿੱਖ ਭਾਵਨਾਵਾਂ ਦੀ ਨੁਮਾਇੰਦਗੀ ਕਰਨ ਵਾਲੀ ਸੰਸਥਾ ਹੈ। ਜੇਕਰ ਪ੍ਰਬੰਧਕੀ ਪੱਧਰ `ਤੇ ਸ਼ੋ੍ਰਮਣੀ ਕਮੇਟੀ ਵਿਚ ਕੋਈ ਵੀ ਅਧਿਕਾਰੀ ਜਾਂ ਮੁਲਾਜ਼ਮ ਕੋਈ ਅਜਿਹੀ ਗ਼ਲਤੀ ਕਰਦਾ ਹੈ, ਜਿਸ ਨਾਲ ਸ਼੍ਰੋਮਣੀ ਕਮੇਟੀ ਦੇ ਅਕਸ ਨੂੰ ਢਾਹ  ਲੱਗਦੀ ਹੋਵੇ, ਤਾਂ ਉਸ ਨੂੰ ਕਿਸੇ ਵੀ ਕੀਮਤ `ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।

Check Also

ਯੂਨੀਵਰਸਿਟੀ ਵਿਖੇ `ਸਰਦਾਰਨੀ ਬਲਬੀਰ ਕੌਰ ਬਰਾੜ ਯਾਦਗਾਰੀ ਭਾਸ਼ਣ` ਦਾ ਆਯੋਜਨ

ਅੰਮ੍ਰਿਤਸਰ, 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …

Leave a Reply