Wednesday, March 4, 2026

ਸਰਕਾਰੀ ਹਾਈ ਸਕੂਲ ਕਰਹਾਲੀ `ਚ ਮਾਪੇ ਅਧਿਆਪਕ ਮਿਲਣੀ ਹੋਈ

ਜਿਲ੍ਹਾ ਸਿੱਖਿਆ ਅਫਸਰ (ਸੈ.ਸਿ.) ਪਟਿਆਲਾ ਪੁੱਜੇ
ਪਟਿਆਲਾ, 29 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਸਿੱਖਿਆ ਵਿਭਾਗ ਵਲੋਂ ਜਾਰੀ ਹਦਾਇਤਾਂ ਅਨੁਸਾਰ ਸਰਕਾਰੀ ਹਾਈ ਸਕੂਲ PUNJ2909201915ਕਰਹਾਲੀ ਵਿਖੇ ਸਕੂਲ ਇੰਚਾਰਜ਼ ਨਵਨੀਤ ਸਿੰਘ ਦੀ ਅਗਵਾਈ `ਚ ਮਾਪੇ ਅਧਿਆਪਕ ਮਿਲਣੀ ਆਯੋਜਿਤ ਕੀਤੀ ਗਈ।ਜਿਸ ਵਿੱਚ ਸਮੂਹ ਅਧਿਆਪਕਾਂ ਨੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਜੁਲਾਈ ਅਤੇ ਸਤੰਬਰ 2019 ਪ੍ਰੀਖਿਆਵਾਂ ਵਿੱਚ ਪ੍ਰਾਪਤ ਅੰਕਾਂ ਬਾਰੇ ਅਤੇ ਵਿਦਿਆਰਥੀ ਦੀ ਸਮੁੱਚੀ ਤਰੱਕੀ ਬਾਰੇ ਜਾਣਕਾਰੀ ਦਿੱਤੀ ਗਈ । ਇਸ ਮੌਕੇ ਜਿਲ੍ਹਾ ਸਿੱਖਿਆ ਅਫਸਰ (ਸੈ.ਸਿ.) ਪਟਿਆਲਾ ਕੁਲਭੂਸ਼ਣ ਸਿੰਘ ਬਾਜਵਾ ਨੇ ਦੌਰਾ ਕੀਤਾ ਤੇ ਉਨ੍ਹਾਂ ਸਕੂਲ ਸਟਾਫ ਦੀ ਪ੍ਰਸੰਸਾ ਕੀਤੀ।PUNJ2909201916ਉਨ੍ਹਾਂ ਕਿਹਾ ਕਿ ਮਾਪਿਆਂ ਨੂੰ ਵਿਦਿਆਰਥੀਆਂ ਦੀ ਪ੍ਰੋਗਰੈਸ ਦੱਸਣ ਨਾਲ 100 ਫੀਸਦੀ ਰਿਜ਼ਲਟ ਪ੍ਰਾਪਤ ਕਰਨ ਵਿੱਚ ਸਹਾਇਤਾ ਮਿਲੇਗੀ।ਦਲਜੀਤ ਸਿੰਘ ਅਤੇ ਸੁਖਵੀਰ ਸਿੰਘ ਵੀ ਮੌਜੂਦ ਰਹੇ।ਸਕੂਲ ਇੰਚਾਰਜ਼ ਨਵਨੀਤ ਸਿੰਘ ਨੇ ਕਿਹਾ ਕਿ ਮਾਪੇ ਅਧਿਆਪਕ ਮਿਲਣੀ ਦੌਰਾਨ ਵੱਡੀ ਗਿਣਤੀ `ਚ ਮਾਪਿਆਂ ਨੇ ਸ਼ਮੂਲੀਅਤ ਕੀਤੀ ਅਤੇ ਰਿਫਰੈਸ਼ਮੈਂਟ ਦਾ ਪ੍ਰਬੰਧ ਵੀ ਕੀਤਾ ਗਿਆ।
            ਇਸ ਮੌਕੇ ਪਰਦੀਪ ਸਿੰਘ, ਲਖਵੀਰ ਸਿੰਘ, ਸੁਖਜਿੰਦਰ ਸਿੰਘ, ਗਗਨਦੀਪ ਸਿੰਘ, ਪ੍ਰੀਤਇੰਦਰ ਸਿੰਘ, ਅੰਜੂ ਸ਼ਰਮਾ, ਰੁਪਿੰਦਰ ਕੌਰ, ਰਿਚਾ ਰਾਣੀ, ਜਗਨਦੀਪ ਕੌਰ, ਰਣਦੀਪ ਕੌਰ, ਮੋਨਿਕਾ ਸਿੰਗਲਾ, ਸੋਨੀਆ ਲੁਥਰਾ, ਹਰਲੀਨ ਕੌਰ, ਹਰਪ੍ਰੀਤ ਕੌਰ ਆਦਿ ਅਧਿਆਪਕ ਹਾਜ਼ਰ ਸਨ ।

Check Also

ਸ਼੍ਰੋਮਣੀ ਕਮੇਟੀ ਵੱਲੋਂ ਸੇਵਾ ਮੁਕਤ ਹੋਏ ਕਰਮਚਾਰੀਆਂ ਨੂੰ ਕੀਤਾ ਗਿਆ ਸਨਮਾਨਿਤ

ਅੰਮ੍ਰਿਤਸਰ, 2 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਖੇ ਸੇਵਾ ਨਿਭਾਅ ਰਹੇ …

Leave a Reply