ਅੰਮ੍ਰਿਤਸਰ, 30 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਭਾਰਤ ਸਰਕਾਰ ਵੱਲੋਂ 8 ਸਿੱਖ ਬੰਦੀਆਂ ਦੀ
ਰਿਹਾਈ ਤੇ ਇੱਕ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿਚ ਤਬਦੀਲ ਕਰਨ ਦੇ ਫੈਸਲੇ ਦਾ ਸਵਾਗਤ ਕੀਤਾ ਹੈ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਅਖਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਕੇਂਦਰ ਸਰਕਾਰ ਦਾ ਇਹ ਇੱਕ ਮਾਨਵਵਾਦੀ ਫੈਸਲਾ ਹੈ, ਜਿਸ ਲਈ ਉਹ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਧੰਨਵਾਦੀ ਹਨ।ਉਨ੍ਹਾਂ ਕਿਹਾ ਕਿ ਪਿਛਲੇ ਤਿੰਨ ਦਹਾਕੇ ਤੋਂ ਉਮਰ ਦਾ ਅਹਿਮ ਪੜਾਅ ਜੇਲਾਂ ਵਿਚ ਕੱਟ ਚੁੱਕੇ ਇਨ੍ਹਾਂ ਸਿੱਖਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਹਮੇਸ਼ਾਂ ਆਵਾਜ਼ ਉਠਾਉਂਦੀ ਰਹੀ ਹੈ।ਸਿੱਖ ਜਗਤ ਦੀ ਚਿਰੋਕਣੀ ਮੰਗ ਨੂੰ ਸਵੀਕਾਰਦਿਆਂ ਸਰਕਾਰ ਦਾ ਫੈਸਲਾ ਸਵਾਗਤਯੋਗ ਹੈ।ਇਸ ਦੇ ਨਾਲ ਹੀ ਲੌਂਗੋਵਾਲ ਨੇ ਬਾਕੀ ਰਹਿੰਦੇ ਬੰਦੀਆਂ ਦੇ ਮਾਮਲੇ ’ਤੇ ਵੀ ਗੌਰ ਕਰਨ ਵੀ ਮੰਗ ਕੀਤੀ ਹੈ।
Check Also
ਖਾਲਸਾ ਕਾਲਜ ਵੱਲੋਂ ‘ਨਵੀਨਤਾ ਅਤੇ ਉਦਯਮਿਤਾ ਆਊਟਰੀਚ’ ਪ੍ਰੋਗਰਾਮ ਕਰਵਾਇਆ ਗਿਆ
ਅੰਮ੍ਰਿਤਸਰ, 22 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਖ਼ਾਲਸਾ ਕਾਲਜ ਦੇ ਗਣਿਤ ਵਿਭਾਗ ਵੱਲੋਂ ਇੰਸਟੀਚਿਊਸ਼ਨਜ਼ …
Punjab Post Daily Online Newspaper & Print Media