ਅੰਮ੍ਰਿਤਸਰ, 30 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਹਿਲੇ ਪਾਤਸ਼ਾਹ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਕੀਤਾ ਗਿਆ ਅੰਤਰਰਾਸ਼ਟਰੀ ਨਗਰ ਕੀਤਰਤਨ ਅੱਜ ਰਾਜਿਸਥਾਨ ਦੇ ਪੁਸ਼ਕਰ ਤੋਂ ਜੈਪੁਰ ਲਈ ਰਵਾਨਾ ਹੋਇਆ।
ਇਥੋਂ ਰਵਾਨਗੀ ਸਮੇਂ ਗੁਰਦੁਆਰਾ ਗੁਰੂ ਨਾਨਕ ਦਰਬਾਰ ਵਿਖੇ ਵੱਡੀ ਤਾਦਾਦ ਵਿਚ ਜੁੜੀਆਂ ਸੰਗਤਾਂ ਨੂੰ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਨਾਲ ਜੋੜਿਆ। ਕਥਾਵਾਚਕ ਭਾਈ ਜਸਵਿੰਦਰ ਸਿੰਘ ਸ਼ਹੂਰ ਨੇ ਗੁਰਮਤਿ ਵਿਚਾਰਾਂ ਦੀ ਸਾਂਝ ਕਰਦਿਆਂ ਸਿੱਖੀ ਦੀਆਂ ਮੁੱਲਵਾਨ ਕਦਰਾਂ ਕੀਮਤਾਂ ਅਨੁਸਾਰ ਜੀਵਨ ਜੀਣ ਦੀ ਸੰਗਤ ਨੂੰ ਪ੍ਰੇਰਨਾ ਕੀਤੀ।ਗੁਰਦੁਆਰਾ ਸਾਹਿਬ ਦੇ ਪ੍ਰਬੰਧਕ ਬਾਬਾ ਸੁਖਵਿੰਦਰ ਸਿੰਘ ਨੇ ਪੰਜ ਪਿਆਰੇ ਸਾਹਿਬਾਨ, ਨਿਸ਼ਾਨਚੀ ਸਿੰਘਾਂ ਤੇ ਪ੍ਰਮੁੱਖ ਸ਼ਖਸੀਅਤਾਂ ਨੂੰ ਗੁਰੂ ਬਖਸ਼ਿਸ਼ ਸਿਰੋਮਾਓ ਦੇ ਕੇ ਨਿਵਾਜਿਆ। ਇਸੇ ਦੌਰਾਨ ਨਗਰ ਕੀਰਤਨ ਵਿਚ ਮੈਂਬਰ ਪਾਰਲੀਮੈਂਟ ਭਾਗੀਰਾਥ ਚੌਧਰੀ, ਸਥਾਨਕ ਆਗੂ ਪ੍ਰਦੀਪ ਬਾਜਵਾ, ਡੀ.ਐਸ.ਪੀ ਸ੍ਰੀਮਤੀ ਗੀਤਾ ਚੌਧਰੀ ਨੇ ਹਾਜ਼ਰੀ ਭਰ ਕੇ ਸ਼ਰਧਾ ਪ੍ਰਗਟਾਈ, ਜਿਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਮੀਤ ਸਕੱਤਰ ਹਰਜੀਤ ਸਿੰਘ ਲਾਲੂਘੁੰਮਣ ਨੇ ਸਨਮਾਨਿਤ ਕੀਤਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸੁਰਜੀਤ ਸਿੰਘ ਕੰਗ, ਬਾਬਾ ਕਾਲੂ ਸਿੰਘ, ਜੋਗਿੰਦਰ ਸਿੰਘ, ਪ੍ਰੀਤਮ ਸਿੰਘ, ਸੁਰਿੰਦਰਪਾਲ ਸਿੰਘ ਸਮਾਣਾ, ਜਸਵੀਰ ਸਿੰਘ ਲੌਂਗੋਵਾਲ, ਸੁਖਬੀਰ ਸਿੰਘ, ਅਜੀਤ ਸਿੰਘ, ਸਰਬਦਿਆਲ ਸਿੰਘ, ਬਲਵਿੰਦਰ ਸਿੰਘ, ਜਸਵੰਤ ਸਿੰਘ, ਕੁਲਦੀਪ ਸਿੰਘ ਆਦਿ ਮੌਜੂਦ ਸਨ।
Check Also
ਚੀਫ਼ ਖ਼ਾਲਸਾ ਦੀਵਾਨ ਵੱਲੋਂ ਮੀਰੀ-ਪੀਰੀ ਦਿਵਸ ਮੌਕੇ ਅਰਦਾਸ
ਦੀਵਾਨ ਵੱਲੋਂ ਕੀਰਤਨ ਦਰਬਾਰ ਲਈ ਕੀਤੀਆਂ ਜਾ ਰਹੀਆਂ ਤਿਆਰੀਆ ਸਬੰਧੀ ਵਿਚਾਰਾਂ ਅੰਮ੍ਰਿਤਸਰ, 6 ਜੁਲਾਈ (ਜਗਦੀਪ …