Friday, April 10, 2026

ਕਿਰਤੀ ਕਿਸਾਨ ਯੂਨੀਅਨ ਵਲੋਂ ਅਨਾਜ਼ ਮੰਡੀ `ਚ ਸਫਾਈ ਪ੍ਰਬੰਧ ਪੂਰੇ ਨਾ ਹੋਣ `ਤੇ ਨਾਅਰੇਬਾਜ਼ੀ

ਲੌਂਗੋਵਾਲ, 30 ਸਤੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਥਾਨਕ ਅਨਾਜ ਮੰਡੀ ਵਿਖੇ ਮੰਡੀ ਬੋਰਡ ਵਲੋਂ ਮੁਰੰਮਤ ਅਤੇ ਸਫਾਈ ਦਾ PUNJ3009201907ਕੰਮ ਪੂਰਾ ਨਾ ਹੋਣ `ਤੇੇ ਕਿਰਤੀ ਕਿਸਾਨ ਯੂਨੀਅਨ ਵਲੋਂ ਨਾਅਰੇਬਾਜ਼ੀ ਕੀਤੀ ਗਈ।ਕਿਰਤੀ ਕਿਸਾਨ ਯੂਨੀਅਨ ਦੇ ਜਿਲ੍ਹਾ ਕਨਵੀਨਰ ਭੁਪਿੰਦਰ ਲੌਂਗੋਵਾਲ ਨੇ ਅਨਾਜ ਮੰਡੀ ਦਾ ਦੌਰਾ ਕਰਨ ਸਮੇਂ ਕਿਹਾ ਕਿ ਮੰਡੀ ਵਿੱਚ ਸੀਵਰੇਜ ਪਾਉਣ ਲਈ ਲਗਭਗ ਪਿਛਲੇ ਇਕ ਮਹੀਨੇ ਤੋਂ ਟੋਏ ਪੁੱਟੇ ਹੋਏ ਹਨ, ਜਿਨ੍ਹਾਂ ਨੂੰ ਹਾਲੇ ਤੱਕ ਠੀਕ ਨਹੀਂ ਕੀਤਾ ਗਿਆ।ਜਦਕਿ ਸਰਕਾਰ ਤੇ ਮੰਡੀ ਬੋਰਡ 1 ਅਕਤੂਬਰ ਤੋਂ ਝੋਨੇ ਦੀ ਖਰੀਦ ਸ਼ੁਰੂ ਕਰਨ ਦੇ ਦਾਅਵੇ ਕਰ ਰਿਹਾ ਹੈ।ਉਨ੍ਹਾਂ ਕਿਹਾ ਕਿ ਮੰਡੀ ਵਿੱਚ ਦਾਖਲ ਹੋਣ ਸਮੇਂ ਝੋਨੇ ਦੀਆਂ ਟਰਾਲੀਆਂ ਟੋਇਆਂ ਵਿੱਚ ਡਿੱਗਣ ਨਾਲ ਕਿਸਾਨਾਂ ਦਾ ਨੁਕਸਾਨ ਹੋਣ ਦਾ ਡਰ ਹੈ।ਯੂਨੀਅਨ ਦੇ ਹਾਜ਼ਰ ਹੋਰ ਆਗੂਆਂ ਨੇ ਇਸ ਅਣਗਹਿਲੀ ਖਿਲਾਫ਼ ਨਾਅਰੇਬਾਜ਼ੀ ਕਰਦਿਆਂ ਚਿਤਾਵਨੀ ਦਿੱੱਤੀ ਕਿ ਜੇਕਰ ਦੋ ਦਿਨਾਂ ਵਿੱਚ ਮੰਡੀ ਦੇ ਟੋਏ ਪੂਰ ਕੇ ਸਫ਼ਾਈ ਦਾ ਪ੍ਰਬੰਧ ਨਾ ਕੀਤਾ ਗਿਆ ਤਾਂ ਮੰਡੀ ਬੋਰਡ ਖਿਲਾਫ਼ ਅੰਦੋਲਨ ਤਿੱਖਾ ਕੀਤਾ ਜਾਵੇਗਾ ।
           ਇਸ ਸਬੰਧੀ ਮੰਡੀ ਬੋਰਡ ਦੇ ਸਿਵਲ ਵਿੰਗ ਦੇ ਐਕਸੀਅਨ ਜਗਰੂਪ ਸਿੰਘ ਨੇ ਕਿਰਤੀ ਕਿਸਾਨ ਯੂਨੀਅਨ ਨੂੰ ਭਰੋਸਾ ਦਿੱਤਾ ਕਿ ਦੋ ਦਿਨਾਂ `ਚ ਇਹ ਟੋਏ ਪੱਧਰੇ ਕਰ ਦਿੱਤੇ ਜਾਣਗੇ ਅਤੇ ਕਿਸਾਨਾਂ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ।
             ਇਸ ਮੌਕੇ ਇਕਾਈ ਪ੍ਰਧਾਨ ਹਰਦੇਵ ਸਿੰਘ, ਮੱਖਣ ਸਿੰਘ ਦੁੱਲਟ, ਸਿਕੰਦਰ ਸਿੰਘ, ਸੁਰਜੀਤ ਸਿੰਘ ਅਤੇ ਹੈਪੀ ਸਰਦਾਰ ਹਾਜ਼ਰ ਸਨ ।

Check Also

ਖਾਲਸਾ ਕਾਲਜ ਨਰਸਿੰਗ ਦੇ ਵਿਦਿਆਰਥੀਆਂ ਨੇ ਫਲਾਵਰ ਸ਼ੋਅ ’ਚ ਹਾਸਲ ਕੀਤਾ ਸ਼ਾਨਦਾਰ ਸਥਾਨ

ਅੰਮ੍ਰਿਤਸਰ, 10 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਦੇ ਵਿਦਿਆਰਥੀਆਂ ਨੇ ਖ਼ਾਲਸਾ …

Leave a Reply