ਲੌਂਗੋਵਾਲ, 30 ਸਤੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੰਜਾਬ `ਚ ਚਾਰ ਵਿਧਾਨ ਸਭਾ ਹਲਕਿਆਂ ਦੀਆਂ ਜਿਮਨੀ ਚੋਣਾਂ
ਕਰਵਾਉਣ ਦੇ ਐਲਾਨ ਦਾ ਸਵਾਗਤ ਕਰਦਿਆਂ ਯੂਥ ਅਕਾਲੀ ਦਲ ਕੋਰ ਕਮੇਟੀ ਦੇ ਮੈਂਬਰ ਅਤੇ ਹਲਕਾ ਸੁਨਾਮ ਦੇ ਸੇਵਾਦਾਰ ਕਾਕਾ ਨਵਇੰਦਰਪ੍ਰੀਤ ਸਿੰਘ ਨੇ ਕਿਹਾ ਕਿ ਇਨ੍ਹਾਂ ਚੋਣਾਂ ਵਿੱਚ ਕਾਂਗਰਸ ਦਾ ਮੁਕੰਮਲ ਸਫਾਇਆ ਹੋ ਜਾਵੇਗਾ ਅਤੇ ਅਕਾਲੀ ਭਾਜਪਾ ਗਠਜੋੜ ਹੂੰਝਾ ਫੇਰ ਜਿਤ ਪ੍ਰਾਪਤ ਕਰੇਗਾ।ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀ ਭਰੋਸੇਯੋਗਤਾ ਅਤੇ ਕਾਂਗਰਸ ਦੀ ਲੋਕਪ੍ਰਿਅਤਾ ਦੋਵਾਂ ਨੂੰ ਬੁਰੀ ਤਰ੍ਹਾਂ ਖੋਰਾ ਲੱਗ ਚੁੱਕਾ ਹੈ।ਇਹ ਚੋਣ ਨਤੀਜੇ ਕਾਂਗਰਸ ਦੀਆਂ ਅੱਖਾਂ ਖੋਲ੍ਹਣ ਵਾਲੇ ਸਾਬਤ ਹੋਣਗੇ।
Check Also
ਖ਼ਾਲਸਾ ਯੂਨੀਵਰਸਿਟੀ ਵੱਲੋਂ ਵਿਸ਼ਵ ਦਿਲ ਦਿਵਸ-2026 ਮਨਾਇਆ ਗਿਆ
ਅੰਮ੍ਰਿਤਸਰ, 23 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਦਿਲ ਦੀ ਸਿਹਤ ਪ੍ਰਤੀ ਜਾਗਰੂਕਤਾ ਪੈਦਾ ਕਰਨ ਅਤੇ …
Punjab Post Daily Online Newspaper & Print Media