Sunday, April 12, 2026

ਹੋਟਲ ਮਾਲਕਾਂ ਵਲੋਂ ਸੰਸਦ ਮੈਂਬਰ ਔਜਲਾ ਦਾ ਸਨਮਾਨ

ਅੰਮ੍ਰਿਤਸਰ `ਚ ਸੈਰ ਸਪਾਟੇ ਨੂੰ ਪ੍ਰਫੁਲਿਤ ਕਰਨ ਲਈ ਲਗਾਤਾਰ ਜਾਰੀ ਰਹਿਣਗੇ ਯਤਨ -ਔਜਲਾ
ਅੰਮ੍ਰਿਤਸਰ, 30 ਸਤੰਬਰ (ਪੰਜਾਬ ਪੋਸਟ -ਸੁਖਬੀਰ ਸਿੰਘ) – ਸਥਾਨਕ ਸ੍ਰੀ ਗੁਰੂ ਰਾਮ ਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਵਿਸਥਾਰ PUNJ3009201925ਅਤੇ ਇਥੋਂ ਨਵੀਆਂ ਉਡਾਨਾਂ ਸ਼ੁਰੂ ਕਰਨ ਲਈ ਲਗਾਤਾਰ ਯਤਨ ਕਰ ਰਹੇ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਨੂੰ ਅੰਮ੍ਰਿਤਸਰ ਸ਼ਹਿਰ ਦੇ ਹੋਟਲ ਮਾਲਕਾਂ ਵੱਲੋਂ ਵਿਸ਼ੇਸ਼ ਸਮਾਗਮ ਕਰਕੇ ਸਨਮਾਨਿਤ ਕੀਤਾ ਗਿਆ
ਔਜਲਾ ਨੇ ਮਿਲੇ ਇਸ ਪਿਆਰ ਲਈ ਹੋਟਲ ਮਾਲਕਾ ਦਾ ਧੰਨਵਾਦ ਕਰਦਿਆਂ ਵਾਅਦਾ ਵੀ ਕੀਤਾ ਕਿ ਅੰਮ੍ਰਿਤਸਰ ਵਿਚ ਸੈਰ ਸਪਾਟੇ ਨੂੰ ਪ੍ਰਫੁਲਿਤ ਕਰਨ ਲਈ ਲਗਾਤਾਰ ਯਤਨ ਜਾਰੀ ਰਹਿਣਗੇ।ਚਾਹੇ ਇਹ ਹਵਾਈ ਅੱਡੇ ਦਾ ਮੁੱਦਾ ਹੋਵੇ, ਰੇਲਵੇ ਸਟੇਸ਼ਨ ਦਾ, ਅੰਤਰਾਸ਼ਟਰੀ ਸਰਹੱਦ ਰਸਤੇ ਵਪਾਰ ਖੋਲਣ ਦਾ ਜਾਂ ਸ਼ਹਿਰ ਨੂੰ ਖੂਬਸੂਰਤ ਬਣਾਉਣ ਨਾਲ ਸਬੰਧਤ ਹੋਣ। ਉਨਾਂ ਹੋਟਲ ਮਾਲਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਆਪਣੇ ਹੋਟਲਾਂ ਵਿਚ ਯਾਤਰੀਆਂ ਨੂੰ ਵੱਧ ਤੋਂ ਵੱਧ ਸਹੂਲਤਾਂ ਦੇਣ ਅਤੇ ਕਿਰਾਏ ਵੀ ਹੋਟਲ ਦੇ ਪੱਧਰ ਅਨੁਸਾਰ ਬਰਾਬਰ ਰੱਖਣ, ਨਾ ਕਿ ਸੀਜ਼ਨ ਦੀ ਮੰਗ ਅਨੁਸਾਰ ਵਾਧੇ ਕਰਕੇ ਸੈਲਾਨੀਆਂ ਨੂੰ ਪਰੇਸ਼ਾਨ ਕੀਤਾ ਜਾਵੇ। ਉਨਾਂ ਕਿਹਾ ਕਿ ਸੋਸ਼ਲ ਮੀਡੀਆ ਦੇ ਜ਼ਮਾਨੇ ਵਿੱਚ ਗਾਹਕ ਦੀ ਫੀਡ ਬੈਕ ਮਿੰਟਾਂ ਤੇ ਸਕਿੰਟਾਂ ਵਿੱਚ ਲੱਖਾਂ ਲੋਕਾਂ ਤੱਕ ਪੁੱਜ ਜਾਂਦੀ ਹੈ।ਜੇਕਰ ਗਾਹਕ ਨਾਲ ਮਾੜਾ ਵਰਤਾਉ ਕਰੋਗੇ ਤਾਂ ਸੈਰ ਸਪਾਟਾ ਸਨਅਤ ਨੂੰ ਵੱਡਾ ਨੁਕਸਾਨ ਪਹੁੰਚ ਸਕਦਾ ਹੈ।
              ਔਜਲਾ ਨੇ ਦੱਸਿਆ ਕਿ ਸੈਰ ਸਪਾਟਾ ਵਿਭਾਗ ਵਲੋਂ ਹਾਲ ਗੇਟ ਤੋਂ ਭਰਾਵਾਂ ਦੇ ਢਾਬੇ ਤੱਕ ਦੁਕਾਨਾਂ ਨੂੰ ਇਕੋ ਜਿਹੀ ਦਿੱਖ ਦੇਣ ਲਈ ਕੰਮ ਜੰਗੀ ਪੱਧਰ `ਤੇ ਜਾਰੀ ਹੈ ਅਤੇ ਆਸ ਹੈ ਕਿ ਇਹ ਕੰਮ ਨਵੇਂ ਸਾਲ ਦੇ ਸ਼ੁਰੂਆਤੀ ਮਹੀਨਿਆਂ ਵਿਚ ਪੂਰਾ ਹੋ ਜਾਵੇਗਾ।ਉਨਾਂ ਕਿਹਾ ਕਿ ਇਸ ਨਾਲ ਬਾਜ਼ਾਰ ਦੀ ਪੁਰਾਤਨ ਦਿੱਖ ਨਿਕਲ ਕੇ ਸਾਹਮਣੇ ਆਵੇਗੀ, ਜੋ ਕਿ ਸੈਲਾਨੀਆਂ ਨੂੰ ਆਪਣੇ ਵੱਲ ਖਿੱਚੇਗੀ।ਹੋਟਲਾਂ ਦੇ ਨਾਲ-ਨਾਲ ਦੁਕਾਨਦਾਰਾਂ ਦੇ ਕਾਰੋਬਾਰ ਵਿਚ ਵੀ ਵਾਧਾ ਹੋਵੇਗਾ।ਔਜਲਾ ਨੇ ਸ਼ਹਿਰ ਨੂੰ ਸਾਫ-ਸੁਥਰਾ ਤੇ ਹਰਿਆ-ਭਰਿਆ ਰੱਖਣ ਲਈ ਘਰ ਅਤੇ ਕਾਰੋਬਾਰੀ ਸਥਾਨ ਦੇ ਆਲੇ-ਦੁਆਲੇ ਸੰੁਦਰ ਦਰਖਤ ਲਗਾਉਣ ਤੇ ਸਫਾਈ ਰੱਖਣ ਦੀ ਅਪੀਲ ਵੀ ਕੀਤੀ।

Check Also

ਚੇਅਰਮੈਨ ਰਿੰਟੂ ਨੇ ਉਤਰੀ ਵਿਧਾਨ ਸਭਾ ਹਲਕੇ ‘ਚ ਵਿਕਾਸ ਕਾਰਜ਼ਾਂ ਦਾ ਕੀਤਾ ਉਦਘਾਟਨ

ਅੰਮ੍ਰਿਤਸਰ, 11 ਅਪ੍ਰੈਲ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕੇ ਅੰਮ੍ਰਿਤਸਰ ਉੱਤਰੀ ਦੇ ਆਮ ਆਦਮੀ ਪਾਰਟੀ …

Leave a Reply