ਅੰਮ੍ਰਿਤਸਰ, 30 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਸਕੱਤਰ ਧਰਮ ਪ੍ਰਚਾਰ ਬਲਵਿੰਦਰ ਸਿੰਘ ਜੌੜਾਸਿੰਘਾ ਤੇ ਮੀਤ ਸਕੱਤਰ
ਕਰਮਬੀਰ ਸਿੰਘ ਕਿਆਮਪੁਰ ਨੂੰ ਲੰਬੀ ਸੇਵਾ ਮਗਰੋਂ ਅੱਜ ਸੇਵਾ ਮੁਕਤ ਹੋਣ ’ਤੇ ਨਿੱਘੀ ਵਿਦਾਇਗੀ ਦਿੱਤੀ ਗਈ।ਸ਼੍ਰੋਮਣੀ ਕਮੇਟੀ ਦੇ ਇਨ੍ਹਾਂ ਸੇਵਾ ਮੁਕਤ ਹੋਏ ਅਧਿਕਾਰੀਆਂ ਦੀਆਂ ਸੇਵਾਵਾਂ ਨੂੰ ਸਲਾਹਿਆ ਗਿਆ ਅਤੇ ਚੰਗੇ ਭਵਿੱਖ ਦੀ ਕਾਮਨਾ ਕੀਤੀ ਗਈ। ਵਰਨਣਯੋਗ ਹੈ ਕਿ ਸਕੱਤਰ ਵਜੋਂ ਸੇਵਾ ਮੁਕਤ ਹੋਏ ਜੌੜਾਸਿੰਘਾ ਨੇ 28 ਸਾਲ ਤੇ ਮੀਤ ਸਕੱਤਰ ਕਰਮਬੀਰ ਸਿੰਘ ਨੇ 37 ਸਾਲ ਸੇਵਾਵਾਂ ਨਿਭਾਈਆਂ।ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਆਖਿਆ ਕਿ ਗੁਰੂ ਘਰ ਦੀ ਸੇਵਾ ਚੰਗੀ ਕਿਸਮਤ ਨਾਲ ਪ੍ਰਾਪਤ ਹੁੰਦੀ ਹੈ।ਉਨ੍ਹਾਂ ਕਿਹਾ ਕਿ ਜੌੜਾਸਿੰਘਾ ਨੇ ਇਕ ਪ੍ਰਬੁੱਧ ਸਿੱਖ ਸਕਾਲਰ ਹੋਣ ਦੇ ਨਾਤੇ ਅਨੇਕਾਂ ਖੋਜ ਕਾਰਜ਼ ਵੀ ਕੀਤੇ ਹਨ, ਜੋ ਭਵਿੱਖ ਅੰਦਰ ਖੋਜਾਰਥੀਆਂ ਅਤੇ ਪਾਠਕਾਂ ਲਈ ਲਾਹੇਵੰਦ ਸਾਬਤ ਹੋਣਗੇ।ਉਨ੍ਹਾਂ ਕਰਮਬੀਰ ਸਿੰਘ ਕਿਆਮਪੁਰ ਦੀ ਬੇਦਾਗ ਸੇਵਾ ਦੀ ਵੀ ਪ੍ਰਸ਼ੰਸਾ ਕੀਤੀ।
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਖੁਸ਼ਵਿੰਦਰ ਸਿੰਘ ਭਾਟੀਆ, ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਅਜਾਇਬ ਸਿੰਘ ਅਭਿਆਸੀ, ਸਕੱਤਰ ਮਨਜੀਤ ਸਿੰਘ ਬਾਠ, ਮਹਿੰਦਰ ਸਿੰਘ ਆਹਲੀ, ਅਵਤਾਰ ਸਿੰਘ ਸੈਂਪਲਾ, ਸੁਖਦੇਵ ਸਿੰਘ ਭੂਰਾਕੋਹਨਾ ਤੇ ਸਹਾਇਕ ਡਾਇਰੈਕਟਰ ਸਿੱਖਿਆ ਬੀਬੀ ਸਤਵੰਤ ਕੌਰ ਵੱਲੋਂ ਜੌੜਾਸਿੰਘਾ ਤੇ ਕਿਰਮਾਪੁਰ ਨੂੰ ਸਿਰੋਪਾਓ, ਲੋਈ, ਸ੍ਰੀ ਸਾਹਿਬ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸੁਨਹਿਰੀ ਮਾਡਲ ਦੇ ਕੇ ਸਨਮਾਨਿਤ ਕੀਤਾ ਗਿਆ।ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸੁਪਰਵਾਈਜ਼ਰ ਗੁਰਦੀਪ ਸਿੰਘ, ਪ੍ਰਤਾਪ ਸਿੰਘ ਅਤੇ ਸੇਵਾਦਾਰ ਗੁਰਚਰਨ ਸਿੰਘ ਨੂੰ ਵੀ ਅੱਜ ਸੇਵਾਮੁਕਤ ਹੋਣ ’ਤੇ ਵਿਦਾਇਗੀ ਦਿੱਤੀ ਗਈ।
ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਜਸਵਿੰਦਰ ਸਿੰਘ ਦੀਨਪੁਰ, ਵਧੀਕ ਸਕੱਤਰ ਪ੍ਰਤਾਪ ਸਿੰਘ, ਬਾਬਾ ਸ਼ਿੰਦਾ ਸਿੰਘ ਕਾਰਸੇਵਾ ਹਜ਼ੂਰ ਸਾਹਿਬ ਵਾਲੇ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਸਕੱਤਰ ਸਿੰਘ, ਬਲਵਿੰਦਰ ਸਿੰਘ ਕਾਹਲਵਾਂ, ਸੁਲੱਖਣ ਸਿੰਘ ਭੰਗਾਲੀ, ਹਰਜਿੰਦਰ ਸਿੰਘ ਕੈਰੋਂਵਾਲ, ਗੁਰਮੀਤ ਸਿੰਘ ਬੁੱਟਰ, ਤੇਜਿੰਦਰ ਸਿੰਘ ਪੱਡਾ, ਇੰਚਾਰਜ ਮਨਜੀਤ ਸਿੰਘ, ਅਜਾਦਦੀਪ ਸਿੰਘ, ਗੁਰਮੀਤ ਸਿੰਘ, ਪ੍ਰਿੰਸੀਪਲ ਬਲਦੇਵ ਸਿੰਘ, ਪ੍ਰਿੰਸੀਪਲ ਮਨਜੀਤ ਕੌਰ, ਸੁਪ੍ਰਿੰਟੈਂਡੈਂਟ ਬਲਵਿੰਦਰ ਸਿੰਘ, ਮਲਕੀਤ ਸਿੰਘ ਬਹਿੜਵਾਲ, ਹਰਜਿੰਦਰ ਸਿੰਘ ਆਦਿ ਸਮੇਤ ਸ਼੍ਰੋਮਣੀ ਕਮੇਟੀ ਦਾ ਸਟਾਫ਼ ਮੌਜੂਦ ਸੀ।
Check Also
ਸ਼੍ਰੋਮਣੀ ਕਮੇਟੀ ਵੱਲੋਂ ਸਿੰਘ ਸਾਹਿਬ ਗਿਆਨੀ ਮੋਹਣ ਸਿੰਘ ਦੀ ਯਾਦ ’ਚ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ
ਅੰਮ੍ਰਿਤਸਰ, 26 ਫ਼ਰਵਰੀ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਸਿੰਘ …
Punjab Post Daily Online Newspaper & Print Media