Tuesday, November 24, 2026

ਸਿੱਖ ਕੈਦੀਆਂ ਦੀ ਰਿਹਾਈ ਬਾਰੇ ਕੇਂਦਰ ਤੇ ਸੂਬਾ ਸਰਕਾਰ ਦਾ ਫੈਸਲਾ ਸਹੀ ਕਰਾਰ

 ਅੰਮ੍ਰਿਤਸਰ, 1 ਅਕਤੂਬਰ (ਪੰਜਾਬ ਪੋਸਟ ਬਿਊਰੋ) – ਕੇਂਦਰ ਸਰਕਾਰ ਨੇ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਸਜ਼ਾਵਾਂ ਭੁਗਤ ਰਹੇ ਸਿੱਖ ਕੈਦੀਆਂ ਨੂੰ ਸਜ਼ਾ ਪੂਰੀ ਹੋਣ Baba Balbir Sਤੋਂ ਪਹਿਲਾਂ ਰਿਹਾਅ ਕਰਨ ਅਤੇ ਫਾਂਸੀ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਉਮਰ ਕੈਦ ਵਿੱਚ ਤਬਦੀਲ ਕਰਨ ਦੇ ਫੈਸਲੇ ਦਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਨੇ ਸਵਾਗਤ ਕਰਦਿਆਂ ਹੋਰਨਾਂ ਸਿੱਖ ਕੈਦੀਆਂ ਬਾਰੇ ਵੀ ਤੁਰੰਤ ਫੈਸਲਾ ਲੈਣ ਦੀ ਮੰਗ ਕੀਤੀ ਹੈ।
    ਜਾਰੀ ਬਿਆਨ ਵਿੱਚ ਬਾਬਾ ਬਲਬੀਰ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਤੇ ਕੇਂਦਰ ਤੇ ਪੰਜਾਬ ਸਰਕਾਰ ਵੱਲੋਂ ਸਿੱਖ ਕੈਦੀਆਂ ਦੀ ਰਿਹਾਈ ਦੇ ਹੁਕਮ ਅਤੇ ਪੰਜਾਬ ਸਰਕਾਰ ਦਾ ਇਸ ਪੁਰਬ ’ਤੇ ਪੰਜਾਬ ਦੀਆਂ ਵੱਖ-ਵੱਖ ਜੇਲ੍ਹਾਂ ਵਿਚੋਂ 550 ਕੈਦੀਆਂ ਨੂੰ ਵਿਸ਼ੇਸ਼ ਰਿਆਇਤ ਦੇ ਕੇ ਰਿਹਾਅ ਕਰਨ ਦਾ ਫੈਸਲਾ ਚੰਗਾ ਕਦਮ ਹੈ।
 

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply