ਮਲੋਟ, 1 ਅਕਤੂਬਰ (ਪੰਜਾਬ ਪੋਸਟ – ਗਰਗ) – ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੰਡੀ ਹਰਜੀ ਰਾਮ ਮਲੋਟ ਵਿਖੇ ਅਧਿਆਪਕ ਅਤੇ ਵਿਦਿਆਰਥੀ ਸਨਮਾਨ ਸਮਾਰੋਹ ਕੀਤਾ ਗਿਆ, ਜਿਸ ਵਿੱਚ ਉਘੇ ਸਮਾਜ ਸੇਵਕ ਸਿਲਵੀਆ ਪਲਾਈ ਮਲੋਟ ਦੇ ਐਮ.ਡੀ ਭੂਸ਼ਨ ਅਗਰਵਾਲ ਅਤੇ ਸ੍ਰੀਮਤੀ ਸੋਨੀਆ ਅਗਰਵਾਲ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ, ਇਸ ਮੌਕੇ ਸਟੇਜ ਦੀ ਕਾਰਵਾਈ ਪੰਜਾਬੀ ਅਧਿਆਪਕਾਂ ਸ੍ਰੀ ਮਤੀ ਸੰਤੋਸ਼ ਕੁਮਾਰੀ ਨੇ ਬਾਖੂਬੀ ਨਿਭਾਈ। ਇੰਗਲਿਸ਼ ਅਤੇ ਪੰਜਾਬੀ ਦੇ ਸ਼ਬਦ ਦਾ ਆਨਲਾਈਨ ਕੁਇਜ਼ ਟੈਸਟ ਵਿੱਚ ਪੁਜੀਸ਼ਨਾਂ ਹਾਸਲ ਕਰਨ ਵਾਲੀਆਂ 50 ਵਿਦਿਆਰਥਣਾਂ ਨੂੰ ਸਨਮਾਨਿਤ ਕੀਤਾ ਗਿਆ।ੇ ਸਕੂਲ ਵਿੱਚ ਚੰਗੀ ਕਾਰਗੁਜ਼ਾਰੀ ਦਿਖਾਉਣ ਵਾਲੇ ਅਧਿਆਪਕਾ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।ਯੈਲੋ ਹਾਊਸ ਦੀ ਵਧੀਆ ਕਾਰਗੁਜ਼ਾਰੀ ਹੋਣ `ਤੇ ਹਾਊਸ ਇੰਚਾਰਜ ਮੈਡਮ ਰੇਨੂੰ ਬਾਲਾ, ਸਕੂਲ ਦੀਆਂ ਗਤੀਵਿਧੀਆਂ `ਚ ਚੰਗੀ ਕਾਰਗੁਜ਼ਾਰੀ ਦਿਖਾਉਣ `ਤੇ ਸੁਰੇਸ਼ ਕੁਮਾਰ ਸ਼ਰਮਾ ਸ.ਸ ਅਧਿਆਪਕ, ਸੰਦੀਪ ਮੱਕੜ ਮੈਥ ਮਾਸਟਰ, ਜਸਵਿੰਦਰ ਸਿੰਘ ਡੀ.ਪੀ.ਈ ਨੂੰ ਵਿਸ਼ੇਸ਼ ਐਵਾਰਡ ਨਾਲ ਸਨਮਾਨਿਆ ਗਿਆ।
ਪ੍ਰਿੰਸੀਪਲ ਵਿਜੈ ਗਰਗ ਨੇ ਮੁੱਖ ਮਹਿਮਾਨਾਂ ਨੂੰ ਜੀ ਆਇਆ ਆਖਿਆ ਅਤੇ ਸਕੂਲ ਲਈ ਕੀਤੇ ਕੰਮਾਂ ਲਈ ਵੀ ਧੰਨਵਾਦ ਕੀਤਾ ।
Check Also
ਸਿੱਖਿਆ ਵਿਭਾਗ ਵਲੋਂ ਜ਼ੋਨ ਕਰਮਪੁਰਾ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਰਾਜ ਨੂੰ ‘ਰੰਗਲਾ ਪੰਜਾਬ’ ਬਣਾਉਣ ਅਤੇ …