ਭੀਖੀ, 2 ਅਕਤੂਬਰ (ਪੰਜਾਬ ਪੋਸਟ – ਕਮਲ ਕਾਂਤ) – ਸਥਾਨਕ ਦਾਣਾ ਮੰਡੀ ਨੇੜੇ ਵਾਪਰੇ ਇਕ ਸੜਕ ਹਾਦਸੇ `ਚ 11 ਸਾਲਾ ਬੱਚੇ ਦੀ ਮੋਕੇ `ਤੇ ਹੀ ਮੌਤ ਹੋ
ਗਈ।ਮਿਲੀ ਜਾਣਕਾਰੀ ਮੁਤਾਬਿਕ ਮਾਨਸਾ ਵਾਲੇ ਪਾਸਿਓਂ ਆ ਰਹੀ ਤੇਜ਼ ਰਫਤਾਰ ਲਾਂਸਰ ਐਚ.ਆਰ 23 ਈ 2829 ਕਾਰ ਜਿਸ ਨੂੰ ਮਨਪ੍ਰੀਤ ਸਿੰਘ ਵਾਸੀ ਪਿੰਡ ਮੋਹਰ ਸਿੰਘ ਵਾਲਾ ਚਲਾ ਰਿਹਾ ਸੀ, ਨੇ ਸਥਾਨਕ ਦਾਣਾ ਮੰਡੀ ਨੇੜੇ ਇਕ ਮੋਟਰਸਾਈਕਲ ਸਵਾਰ ਨੂੰ ਬਚਾਉਣ ਦੇ ਚੱਕਰ `ਚ ਸੜਕ ਕਿਨਾਰੇ `ਤੇ ਜਾ ਰਹੇ ਮੋਹਿਤ ਕੁਮਾਰ (11) ਪੁੱਤਰ ਨੀਟੂ ਸਿੰਘ ਵਾਸੀ ਭੀਖੀ ਨੂੰ ਜੋਰਦਾਰ ਟੱਕਰ ਮਾਰ ਦਿੱਤੀ।ਜਿਸ ਨਾਲ ਉਹ ਕਾਫ਼ੀ ਦੂਰੀ `ਤੇ ਜਾ ਡਿੱਗਾ ਅਤੇ ਉਸ ਦੀ ਮੌਕੇ `ਤੇ ਹੀ ਮੌਤ ਹੋ ਗਈ।ਉਧਰ ਕਾਰ ਇਕ ਦਰੱਖਤ ਨਾਲ ਟਕਰਾਉਣ ਤੋਂ ਬਾਅਦ ਸੜਕ `ਤੇ ਬਣੀ ਪੁਲੀ `ਤੇ ਜਾ ਚੜ੍ਹੀ ਤੇ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ।ਇਸ ਹਾਦਸੇ ਦੌਰਾਨ ਕਾਰ ਚਾਲਕ ਮਨਪ੍ਰੀਤ ਸਿੰਘ ਵੀ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ, ਜਿਸ ਨੂੰ ਨੇੜਲੇ ਖੇਤਾਂ ਵਿੱਚ ਕੰਮ ਕਰਦੇ ਲੋਕਾਂ ਨੇ ਹਸਪਤਾਲ ਪਹੁੰਚਾਇਆ।ਥਾਣਾ ਭੀਖੀ ਦੇ ਸਹਾਇਕ ਥਾਣੇਦਾਰ ਨਛੱਤਰ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਵਿਚ ਪੁਲਿਸ ਨੇ ਕਾਰ ਚਾਲਕ ਦੇ ਖਿ਼ਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Check Also
ਸ਼੍ਰੋਮਣੀ ਕਮੇਟੀ ਨੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਪਾਸਪੋਰਟ ਮੰਗੇ
ਅੰਮ੍ਰਿਤਸਰ, 25 ਫ਼ਰਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਚਮ ਪਾਤਸ਼ਾਹ ਸ੍ਰੀ ਗੁਰੂ …
Punjab Post Daily Online Newspaper & Print Media