ਅੰਮ੍ਰਿਤਸਰ, 3 ਅਕਤੂਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਮਾਲ ਰੋਡ ਵਿਖੇ ਰਾਸ਼ਟਰ ਪਿਤਾ
ਮਹਾਤਮਾ ਗਾਂਧੀ ਦੀ 150ਵੀਂ ਵਰੇ੍ਹਗੰਢ ਅਤੇ ਸਵ: ਪ੍ਰਧਾਨ ਮੰਤਰੀ ਸ੍ਰੀ ਲਾਲ ਬਹਾਦਰ ਸ਼ਾਸਟਰੀ ਜੀ ਦਾ ਜਨਮ ਦਿਹਾੜਾ ਪ੍ਰਿੰਸੀਪਲ ਸ੍ਰੀਮਤੀ ਮਨਦੀਪ ਕੌਰ ਦੀ ਦੇਖ-ਰੇਖ ਹੇਠ ਮਨਾਇਆ ਗਿਆ।ਇਸ ਵਿਚ ਸਕੂਲ ਦੀਆਂ ਵਿਦਿਆਰਥਣਾਂ ਦੁਆਰਾ ਵੱਖ-ਵੱਖ ਗਤੀਵਿਧੀਆਂ, ਭਾਸ਼ਣ, ਕਵਿਤਾ, ਡਰਾਇੰਗ ਮੁਕਾਬਲੇ ਵਿਚ ਭਾਗ ਲਿਆ ਗਿਆ।ਸਕੂਲ ਦੀਆਂ ਕੁਝ ਵਿਦਿਅਰਥਣਾਂ ਵਲੋਂ ਮਹਾਤਮਾ ਗਾਂਧੀ ਦੇ ਜੀਵਨ ਨਾਲ ਸਬੰਧਤ ਇਕ ਸਕਿਟ ਪੇਸ਼ ਕੀਤੀ ਗਈਾ।ਇਸ ਦੌਰਾਨ ਸਕੂਲ ਦੀਆਂ ਕੁੱਝ ਵਿਦਿਆਰਥਣਾਂ ਨੇ ਇਕ ਨੁੱਕੜ ਨਾਟਕ ਪੇਸ਼ ਕੀਤਾ। ਜਿਸ ਵਿਚ ਪਲਾਸਟਿਕ ਅਤੇ ਪਲਾਸਟਿਕ ਤੋਂ ਬਣੀਆਂ ਚੀਜਾਂ ਨਾ ਵਰਤਣ ਬਾਰੇ ਅਤੇ ਆਪਣੇ ਆਲੇ ਦੁਆਲੇ ਦੀ ਸਫਾਈ ਰੱਖਣ ਦੀ ਵਿਦਿਆਰਥਣਾਂ ਨੂੰ ਸਹੁੰ ਚੁਕਾਈ ਗਈ।ਮਹਾਤਮਾ ਗਾਂਧੀ ਦੇ ਜੀਵਨ ਨਾਲ ਸਬੰਧਤ ਇਕ ਕੁਇਜ਼ ਮੁਕਾਬਲਾ ਵੀ ਕਰਵਾਇਆ ਗਿਆ।ਸਕੂਲ ਪ੍ਰਿੰਸੀਪਲ ਸ੍ਰੀਮਤੀ ਮਨਦੀਪ ਕੌਰ ਦੁਆਰਾ ਮਹਾਤਮਾ ਗਾਂਧੀ ਅਤੇ ਲਾਲ ਬਹਾਦਰ ਸ਼ਾਸਟਰੀ ਦੇ ਜੀਵਨ ਤੇ ਚਾਨਣਾ ਪਾਇਆ ਗਿਆ ਅਤੇ ਵਿਦਿਆਰਥਣਾਂ ਨੂੰ ਉਹਨਾ ਦੇ ਜੀਵਨ ਤੋਂ ਸੇਧ ਲੈਣ ਲਈ ਕਿਹਾ।ਇਸ ਦੋਰਾਨ ਵੱਖ-ਵੱਖ ਮੁਕਾਬਲਿਆਂ `ਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਇਨਾਮ ਦਿੱਤੇ ਗਏ।ਸਕੂਲ ਵਿਚ 100 ਪ੍ਰਤੀਸ਼ਤ ਸਫਾਈ ਕਰਨ `ਤੇ ਮੰਗਲ ਦਾਸ ਅਤੇ ਰਾਜ ਕੁਮਾਰ ਨੂੰ ਸਨਮਾਨਿਤ ਕੀਤਾ ਗਿਆ।
ਸ੍ਰੀਮਤੀ ਮਨਦੀਪ ਕੌਰ, ਸ੍ਰੀਮਤੀ ਮਨਿੰਦਰ ਕੌਰ, ਸ੍ਰੀਮਤੀ ਰਮਨਦੀਪ ਕੌਰ ਅਰੋੜਾ, ਸ੍ਰੀਮਤੀ ਅਲਕਾ ਰਾਣੀ ਸ਼ਰਮਾ, ਰਾਜਵਿੰਦਰ ਸਿੰਘ, ਨਿਖਿਲ ਸੇਠ, ਮਹਿੰਦਰ ਪਾਲ ਸਿੰਘ, ਗੁਲਬਰਗ ਸਿੰਘ, ਪਰਮ ਆਫਤਾਬ ਸਿੰਘ, ਸ੍ਰੀਮਤੀ ਤਜਿੰਦਰ ਕੌਰ, ਸ੍ਰੀਮਤੀ ਸਰਿਤਾ ਰਾਣੀ, ਸ੍ਰੀਮਤੀ ਹਰਪ੍ਰੀਤ ਕੋਰ, ਸ੍ਰੀਮਤੀ ਭੁਪਿੰਦਰ ਕੌਰ, ਸ੍ਰੀਮਤੀ ਪਲਵਿੰਦਰ ਕੌਰ, ਸ੍ਰੀਮਤੀ ਹਰਜਿੰਦਰ ਕੌਰ ਨੇ ਸੰਪੂਰਨ ਸਹਿਯੋਗ ਦਿੱਤਾ।
Check Also
ਸ਼ਹਿਰ ਦੇ ਸਾਰੇ ਪਾਰਕਾਂ ਨੂੰ ਆਧੁਨਿਕ ਤਕਨੀਕਾਂ ਨਾਲ ਵਿਕਸਿਤ ਕੀਤਾ ਜਾ ਰਿਹਾ ਹੈ- ਮੇਅਰ
ਅੰਮ੍ਰਿਤਸਰ, 26 ਮਾਰਚ (ਜਗਦੀਪ ਸਿੰਘ) – ਮੇਅਰ ਜਤਿੰਦਰ ਸਿੰਘ ਭਾਟੀਆ ਅਤੇ ਪੰਜਾਬ ਲਘੂ ਉਦਯੋਗ ਅਤੇ …
Punjab Post Daily Online Newspaper & Print Media