Friday, March 27, 2026

ਪਾਵਰਕਾਮ ਪੈਨਸ਼ਨਰਾਂ ਵਲੋਂ 10 ਅਕਤੂਬਰ ਦੇ ਧਰਨੇ ਦੀਆਂ ਤਿਆਰੀ ਪੂਰੇ ਜੋਰਾਂ ਸ਼ੋਰਾਂ `ਤੇ

ਸਮਰਾਲਾ, 3 ਅਕਤੂਬਰ (ਪੰਜਾਬ ਪੋਸਟ- ਇੰਦਰਜੀਤ ਕੰਗ) – ਪਾਵਰਕਾਮ ਪੈਨਸ਼ਨਰਾਂ ਵਲੋਂ ਮੰਡਲ ਸਮਰਾਲਾ ਦੀ ਡਵੀਜ਼ਨ ਕਮੇਟੀ ਦੀ ਇੱਕ ਹੰਗਾਮੀ ਮੀਟਿੰਗ PUNJ0310201914ਸਿਕੰਦਰ ਸਿੰਘ ਮੰਡਲ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ 10 ਅਕਤੂਬਰ ਨੂੰ ਸਟੇਟ ਕਮੇਟੀ ਦੇ ਫੈਸਲੇ ਅਨੁਸਾਰ ਪਾਵਰਕਾਮ ਦੇ ਪੈਨਸ਼ਨਰਾਂ ਵਲੋਂ ਪੰਜਾਬ ਸਰਕਾਰ ਅਤੇ ਪਾਵਰਕਾਮ ਅੜੀਅਲ ਵਤੀਰੇ ਵਿਰੁੱਧ ਫਗਵਾੜਾ ਵਿਖੇ ਵਿਸ਼ਾਲ ਰੋਸ ਰੈਲੀ ਕੀਤੀ ਜਾ ਰਹੀ ਹੈ।ਜਿਸ ਵਿੱਚ ਸਮੂਹ ਪੈਨਸ਼ਨਰ ਵੱਧ ਚੜ੍ਹ ਕੇ ਹਿੱਸਾ ਲੈਣਗੇ।ਮੀਟਿੰਗ ਵਿੱਚ ਵੱਖ-ਵੱਖ ਵਿਧਾਨ ਸਭਾ ਹਲਕਿਆਂ `ਚ ਪੈਨਸ਼ਨਰਾਂ ਨੂੰ ਲਾਮਬੰਦ ਕਰਨ ਲਈ ਡਵੀਜ਼ਨ ਕਮੇਟੀ ਦੇ ਅਹੁੱਦੇਦਾਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਸਮਰਾਲਾ ਡਵੀਜ਼ਨ ਵਲੋਂ ਦੋ ਬੱਸਾਂ ਇੱਕ ਖਮਾਣੋਂ ਤੋਂ ਅਤੇ ਦੂਜੀ ਕੋਹਾੜੇ ਤੋਂ ਸਵੇਰੇ 8.30 ਵਜੇ ਚੱਲਣਗੀਆਂ।ਇਹ ਰੋਸ ਧਰਨਾ ਪੈਨਸ਼ਨਰਾਂ ਦੀਆਂ ਮੁੱਖ ਮੰਗਾਂ ਜਿਨ੍ਹਾਂ `ਚ ਬਿਜਲੀ ਯੂਨਿਟਾਂ ਵਿੱਚ ਰਿਆਇਤ, ਮਹਿੰਗਾਈ ਭੱਤੇ ਦੀਆਂ 66 ਕਿਸ਼ਤਾਂ ਦਾ ਬਕਾਇਆ ਜਲਦੀ ਦੇਣ, 2016 ਦੇ ਪੇਅ ਸਕੇਲ ਅਨੁਸਾਰ ਪੈਨਸ਼ਨਾਂ `ਚ ਮੁੜ ਸੋਧ ਕਰਨ, 23 ਸਾਲਾ ਸਕੇਲ ਲਾਗੂ ਕਰਵਾਉਣ, ਮੈਡੀਕਲ ਕੈਸ਼ਲੈਸ ਸਕੀਮ ਦੁਬਾਰਾ ਲਾਗੂ ਕਰਾਉਣ ਲਈ ਦਿੱਤਾ ਜਾ ਰਿਹਾ ਹੈ।
               ਮੀਟਿੰਗ ਵਿੱਚ ਪ੍ਰੇਮ ਸਿੰਘ ਸੀਨੀਅਰ ਮੀਤ ਪ੍ਰਧਾਨ, ਗੁਰਸ਼ਰਨ ਸਿੰਘ ਨਾਗਰਾ ਸਕੱਤਰ, ਜੁਗਲ ਕਿਸ਼ੋਰ ਸਾਹਨੀ ਸਹਾਇਕ ਸਕੱਤਰ, ਜਗਤਾਰ ਸਿੰਘ ਪ੍ਰੈਸ ਸਕੱਤਰ, ਪ੍ਰੇਮ ਕੁਮਾਰ ਸਰਕਲ ਆਗੂ ਜਗਪਾਲ ਸਿੰਘ, ਭੁਪਿੰਦਰਪਾਲ ਸਿੰਘ, ਅਮਰਜੀਤ ਸਿੰਘ ਕਟਾਣੀ ਅਤੇ ਰਾਜਾ ਰਾਮ ਆਦਿ ਸ਼ਾਮਲ ਸਨ।

Check Also

ਸ਼ਹਿਰ ਦੇ ਸਾਰੇ ਪਾਰਕਾਂ ਨੂੰ ਆਧੁਨਿਕ ਤਕਨੀਕਾਂ ਨਾਲ ਵਿਕਸਿਤ ਕੀਤਾ ਜਾ ਰਿਹਾ ਹੈ- ਮੇਅਰ

ਅੰਮ੍ਰਿਤਸਰ, 26 ਮਾਰਚ (ਜਗਦੀਪ ਸਿੰਘ) – ਮੇਅਰ ਜਤਿੰਦਰ ਸਿੰਘ ਭਾਟੀਆ ਅਤੇ ਪੰਜਾਬ ਲਘੂ ਉਦਯੋਗ ਅਤੇ …

Leave a Reply