Friday, August 14, 2026

ਡਾ. ਓਬਰਾਏ ਦੇ ਯਤਨਾਂ ਨਾਲ ਵਤਨ ਪੁੱਜੀ 44 ਸਾਲਾ ਵਿਅਕਤੀ ਦੀ ਮ੍ਰਿਤਕ ਦੇਹ

ਦੁਬਈ ਪਹੁੰਚਣ ਦੇ ਅਗਲੇ ਦਿਨ ਹੀ ਹੋਈ ਸੀ ਮੌਤ
ਅੰਮ੍ਰਿਤਸਰ, 3 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ) – ਰੋਜ਼ੀ ਰੋਟੀ ਕਮਾਉਣ ਲਈ ਦੁਬਈ ਗਏ 44 ਸਾਲਾ ਪ੍ਰਤਾਪ ਸਿੰਘ ਪੁੱਤਰ ਅਜੀਤ ਸਿੰਘ ਦੀ ਮ੍ਰਿਤਕ PUNJ0310201915ਦੇਹ ਅੱਜ ਸਰਬੱਤ ਦਾ ਭਲਾ ਟਰੱਸਟ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਤੇ ਉਘੇ ਸਮਾਜ ਸੇਵਕ ਡਾ. ਐਸ.ਪੀ ਸਿੰਘ ਓਬਰਾਏ ਦੇ ਯਤਨਾਂ ਨਾਲ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਪੁੱਜੀ।
       ਅੰਮ੍ਰਿਤਸਰ ਜ਼ਿਲ੍ਹੇ ਦੇ ਕਸਬਾ ਮਹਿਤਾ ਨੇੜਲੇ ਪਿੰਡ ਮਲਕਨੰਗਲ ਨਾਲ ਸੰਬੰਧਿਤ ਮ੍ਰਿਤਕ ਪ੍ਰਤਾਪ ਸਿੰਘ ਬੀਤੀ 27 ਸਤੰਬਰ ਨੂੰ ਹੀ ਪਹਿਲੀ ਵਾਰ ਦੁਬਈ ਗਿਆ ਸੀ ਕਿ ਅਗਲੇ ਹੀ ਦਿਨ ਸਵੇਰੇ ਭਾਵ 28 ਸਤੰਬਰ ਨੂੰ ਹੀ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਉਸ ਦੀ ਮੌਤ ਹੋ ਗਈ।
     ਜਦ ਪ੍ਰਤਾਪ ਸਿੰਘ ਦੇ ਦੁਬਈ `ਚ ਰਹਿੰਦੇ ਚਚੇਰੇ ਭਰਾ ਤੇ ਹੋਰਨਾਂ ਸਾਥੀਆਂ ਨੇ ਪ੍ਰਤਾਪ ਸਿੰਘ ਦੇ ਪਰਿਵਾਰ ਦੀ ਪਤਲੀ ਆਰਥਿਕ ਹਾਲਤ ਤੇ ਬੇਵਸੀ ਦਾ ਹਵਾਲਾ ਦਿੰਦਿਆਂ ਉਸ ਦੀ ਮ੍ਰਿਤਕ ਦੇਹ ਭਾਰਤ ਭੇਜਣ ਦੀ ਅਰਜ਼ੋਈ ਕੀਤੀ, ਜਿਸ `ਤੇ ਤੁਰੰਤ ਕਾਰਵਾਈ ਕਰਦਿਆਂ ਡਾ. ਓਬਰਾਏ ਤੇ ਉਨ੍ਹਾਂ ਦੀ ਟੀਮ ਨੇ ਦੁਬਈ ਅੰਦਰ ਸਾਰੀ ਜਰੂਰੀ ਕਾਗਜ਼ੀ ਕਾਰਵਾਈ ਮੁਕੰਮਲ ਕਰਵਾ ਅੱਜ ਮ੍ਰਿਤਕ ਦੇਹ ਨੂੰ ਵਤਨ ਭੇਜਿਆ।
        ਹਵਾਈ ਅੱਡੇ ਤੇ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਨਾਲ ਦੁੱਖ ਸਾਂਝਾ  ਕਰਨ ਪੁੱਜੇ ਟਰੱਸਟ ਦੇ ਸੇਵਾਦਾਰ ਮਨਪ੍ਰੀਤ ਸਿੰਘ ਸੰਧੂ, ਨਵਜੀਤ ਸਿੰਘ ਘਈ, ਬਲਦੀਪ ਸਿੰਘ ਚਾਹਲ, ਹਰਜਿੰਦਰ ਸਿੰਘ ਹੇਰ ਤੇ ਸਿਸ਼ਪਾਲ ਸਿੰਘ ਲਾਡੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਕਤ ਵਿਅਕਤੀ ਸਮੇਤ ਟਰੱਸਟ ਵਲੋਂ ਹੁਣ ਤੱਕ 130 ਬਦਨਸੀਬਾਂ ਦੇ ਮ੍ਰਿਤਕ ਸਰੀਰ ਉਨ੍ਹਾਂ ਦੇ ਵਾਰਸਾਂ ਤੱਕ ਪਹੁੰਚਾਏ ਜਾ ਚੁੱਕੇ ਹਨ।ਪ੍ਰਤਾਪ ਸਿੰਘ ਦੀ ਮ੍ਰਿਤਕ ਦੇਹ ਨੂੰ ਭਾਰਤ ਭੇਜਣ `ਚ ਭਾਰਤੀ ਦੂਤਾਵਾਸ ਤੋਂ ਇਲਾਵਾ ਓਬਰਾਏ ਦੇ ਨਿੱਜੀ ਸਹਾਇਕ ਅਮੀਰ ਸੁਲਤਾਨ ਨੇ ਵੀ ਜਿਕਰਯੋਗ ਭੂਮਿਕਾ ਨਿਭਾਈ ਹੈ।
           ਇਸੇ ਦੌਰਾਨ ਦੁਬਈ ਤੋਂ ਮ੍ਰਿਤਕ ਦੇਹ ਨਾਲ ਆਏ ਮ੍ਰਿਤਕ ਦੇ ਪੁੱਤਰ ਜਸਕਰਨਦੀਪ ਸਿੰਘ ਤੋਂ ਇਲਾਵਾ ਮ੍ਰਿਤਕ ਦੇ ਭਰਾ ਪਲਵਿੰਦਰ ਸਿੰਘ, ਸੁਖਜਿੰਦਰ ਸਿੰਘ, ਮਨਜੋਤ ਸਿੰਘ, ਸੁਰਿੰਦਰਪਾਲ ਸਿੰਘ ਆਦਿ ਪਰਿਵਾਰਕ ਮੈਂਬਰਾਂ ਨੇ ਓਬਰਾਏ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਹਿਲੀ ਵਾਰ ਉਨਾਂ ਅਜਿਹਾ ਇਨਸਾਨ ਦੇਖਿਆ ਹੈ, ਜੋ ਬਿਨ੍ਹਾਂ ਕਿਸੇ ਸਵਾਰਥ ਦੇ ਲੋੜਵੰਦਾਂ ਦੀ ਵੱਡੀ ਤੋਂ ਵੱਡੀ ਮਦਦ ਕਰਨ ਲਈ ਹਮੇਸ਼ਾਂ ਤਿਆਰ ਰਹਿੰਦੇ ਹਨ।

Check Also

ਖ਼ਾਲਸਾ ਕਾਲਜ ਵੈਟਰਨਰੀ ਵਿਖੇ ‘ਵਿਗਿਆਨਕ ਪਸ਼ੂ-ਪਾਲਣ ਪ੍ਰਬੰਧਨ’ ਵਿਸ਼ੇ ‘ਤੇ ਰਾਸ਼ਟਰੀ ਵਰਕਸ਼ਾਪ

ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਿਜ਼ ਦੇ ਵਿਭਾਗ …

Leave a Reply