ਚੰਡੀਗੜ, 4 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਵਿਜੀਲੈਂਸ ਬਿਊਰੋ ਨੇ ਤਹਿਸੀਲ ਦਫਤਰ ਜਲੰਧਰ ਵਿਖੇ ਤਾਇਨਾਤ ਸੀਨੀਅਰ
ਸਹਾਇਕ ਰਾਜਨ ਚੌਹਾਨ ਨੂੰ 20,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਸੀਨੀਅਰ ਸਹਾਇਕ ਨੂੰ ਸ਼ਿਕਾਇਤਕਰਤਾ ਹੇਮੰਤ ਕੁਮਾਰ ਵਾਸੀ ਜਲੰਧਰ ਸ਼ਹਿਰ ਦੀ ਸ਼ਿਕਾਇਤ ’ਤੇ ਫ਼ੜਿਆ ਹੈ।ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਸੀਨੀਅਰ ਸਹਾਇਕ ਵਲੋਂ ਪਲਾਟ ਦਾ ਇੰਤਕਾਲ ਉਸ ਦੇ ਪਿਤਾ ਅਤੇ ਚਾਚੇ ਦੇ ਨਾਮ ਉਪਰ ਕਰਨ ਬਦਲੇ 20,000 ਰੁਪਏ ਦੀ ਮੰਗ ਕੀਤੀ ਗਈ ਹੈ।
ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਸੀਨੀਅਰ ਸਹਾਇਕ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 20,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਦਬੋਚ ਲਿਆ।ਉਨਾਂ ਦੱਸਿਆ ਕਿ ਦੋਸ਼ੀ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਜਲੰਧਰ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।
Check Also
ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਵਲੋਂ ਵਪਾਰ ਮਿਲਣੀ ਦਾ ਆਯੋਜਨ
ਵਿਧਾਇਕ ਗੁਪਤਾ ਨੇ ਸੁਣੀਆਂ ਵਪਾਰੀਆਂ ਦੀਆਂ ਸਮੱਸਿਆਵਾਂ ਅੰਮ੍ਰਿਤਸਰ, 22 ਜੂਨ (ਜਗਦੀਪ ਸਿੰਘ) – ਪੰਜਾਬ ਸਟੇਟ …
Punjab Post Daily Online Newspaper & Print Media