Saturday, March 7, 2026

ਤੰਦਰੁਸਤ ਪੰਜਾਬ ਮਿਸ਼ਨ ਮਿੱਟੀ ਦੀ ਊਪਜਾਊ ਸ਼ਕਤੀ ਕਾਇਮ ਰੱਖਣ `ਚ ਰਿਹਾ ਸਫਲ

ਯੂਰੀਆ ਦੀ 168000 ਤੇ ਡੀ.ਏ.ਪੀ ਦੀ ਖੱਪਤ 79000 ਟਨ ਘਟੀ
ਚੰਡੀਗੜ, 4 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸੂਬਾ ਸਰਕਾਰ ਦਾ ਪ੍ਰਮੁੱਖ ਪ੍ਰੋਗਰਾਮ ਤੰਦਰੁਸਤ ਪੰਜਾਬ ਮਿਸ਼ਨ ਰਸਾਇਣਕ ਖਾਦਾਂ ਦੀ Tandrusat Punjabਸਹੀ ਢੰਗ ਨਾਲ ਵਰਤੋਂ ਕਰਕੇ ਮਿੱਟੀ ਦੀ ਉਪਜਾਊ ਸ਼ਕਤੀ ਨੂੰ ਕਾਇਮ ਰੱਖਣ `ਚ ਸਫਲ ਰਿਹਾ ਹੈ।ਤੰਦਰੁਸਤ ਪੰਜਾਬ ਮਿਸ਼ਨ ਦੇ ਡਾਇਰੈਕਟਰ ਕਾਹਨ ਸਿੰਘ ਪੰਨੂੰ ਨੇ ਇਹ ਜਾਣਕਾਰੀ ਦਿੰਦਿਆਂ ਸ. ਪੰਨੂੰ ਨੇ ਦੱਸਿਆ ਕਿ ਇਹ ਦੇਖਿਆ ਗਿਆ ਹੈ ਕਿ ਸੂਬੇ ਵਿੱਚ ਕਿਸਾਨ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੀਆਂ ਸਿਫਾਰਸ਼ਾਂ ਤੋਂ ਵੱਧ ਖਾਦਾਂ ਦੀ ਵਰਤੋਂ ਕਰ ਰਹੇ ਹਨ।ਇਸ ਲਈ ਇਹ ਮਾਮਲਾ ਪਿਛਲੇ ਤਿੰਨ ਫਸਲਾਂ ਦੌਰਾਨ ਤੰਦਰੁਸਤ ਪੰਜਾਬ ਮਿਸ਼ਨ ਹੇਠ ਪਹਿਲ ਦੇ ਆਧਾਰ ‘ਤੇ ਲਿਆ ਗਿਆ ਸੀ।ਨਤੀਜੇ ਵਜੋਂ 2017 ਵਿੱਚ ਸਾਉਣੀ ਦੌਰਾਨ ਯੂਰੀਆ ਦੀ ਖੱਪਤ ਜੋ ਕਿ 15.43 ਲੱਖ ਟਨ ਸੀ, 2018 ਵਿੱਚ ਸਾਉਣੀ ਦੌਰਾਨ 86000 ਘਟ ਕੇ 14.57 ਲੱਖ ਟਨ ਰਹਿ ਗਈ।2019 ਵਿੱਚ ਸਾਉਣੀ ਦੌਰਾਨ ਯੂਰੀਆ ਦੀ ਖੱਪਤ 82000 ਟਨ ਘਟ ਕੇ 13.75 ਲੱਖ ਟਨ ਹੀ ਰਹਿ ਗਈ। ਤੰਦਰੁਸਤ ਪੰਜਾਬ ਮਿਸ਼ਨ ਦੀ ਸ਼ੁਰੂਆਤ ਦੇ ਦੋ ਸਾਲਾਂ ਦੇ ਅੰਦਰ-ਅੰਦਰ ਯੂਰੀਆ ਦੀ ਖਪਤ 168000 ਟਨ ਘਟ ਗਈ ਅਤੇ ਇਸ ਨਾਲ ਕਿਸਾਨਾਂ ਨੂੰ 100.80 ਕਰੋੜ ਰੁਪਏ ਦੀ ਬਚਤ ਹੋਈ ਹੈ।
           ਪੰਨੂੰ ਨੇ ਪੰਜਾਬ ਦੇ ਕਿਸਾਨ ਅਣਜਾਣੇ ਵਿੱਚ ਬੇਲੋੜੇ ਹੀ ਝੋਨੇ ਦੀ ਫਸਲ ਵਿਚ ਡੀ.ਏ.ਪੀ ਦੀ ਵਰਤੋਂ ਕਰ ਰਹੇ ਸਨ।ਇਸ ਲਈ ਸਾਉਣੀ 2018 ਦੌਰਾਨ ਪਿੰਡਾਂ ਵਿੱਚ ਆਡੀਓ ਵਿਜ਼ੂਅਲ ਪੇਸ਼ਕਾਰੀਆਂ ਰਾਹੀਂ ਅਤੇ ਕੈਂਪ ਲਗਾ ਕੇ ਇਕ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਗਈ ਸੀ। ਨਤੀਜੇ ਵਜੋਂ ਡੀ.ਏ.ਪੀ. ਦੀ ਖਪਤ, ਜੋ ਕਿ ਸਾਉਣੀ  2017 ਵਿਚ 2.21 ਲੱਖ ਟਨ ਦਰਜ ਕੀਤੀ ਗਈ ਸੀ, ਸਾਉਣੀ 2018 ਵਿਚ 46000 ਟਨ ਘਟ ਕੇ 1.75 ਲੱਖ ਟਨ ਰਹਿ ਗਈ। ਇਸੇ ਤਰਾਂ ਸਾਉਣੀ, 2019 ਵਿਚ ਡੀ.ਏ.ਪੀ ਦੀ ਖੱਪਤ 1.42 ਲੱਖ ਟਨ ਰਹਿ ਗਈ, ਸਾਉਣੀ 2019 ਵਿਚ 33000 ਟਨ ਦੀ ਕੁੱਲ ਕਮੀ ਆਈ। ਦੋ ਸੀਜ਼ਨਾਂ ਵਿਚ ਡੀ.ਏ.ਪੀ ਦੀ ਵਰਤੋਂ ਵਿੱਚ ਕੁੱਲ ਕਟੌਤੀ 79000 ਟਨ ਰਹੀ। ਇਸ ਤਰਾਂ, ਕਿਸਾਨਾਂ ਨੇ ਸਾਉਣੀ 2018 ਵਿਚ 115 ਕਰੋੜ ਰੁਪਏ ਅਤੇ ਸਾਲ 2019 ਵਿਚ 82.50 ਕਰੋੜ ਰੁਪਏ ਦੀ ਬਚਤ ਕੀਤੀ ਤੇ ਇੰਝ ਡੀ.ਏ.ਪੀ ਦੀ ਵਰਤੋਂ ਨਾ ਕਰਕੇ ਹੁਣ ਤੱਕ 197.50 ਕਰੋੜ ਰੁਪਏ ਬਚਾ ਲਏ ਗਏ।
        ਯੂਰੀਆ ’ਤੇ 100.80 ਕਰੋੜ ਰੁਪਏ ਅਤੇ ਡੀ.ਏ.ਪੀ. ’ਤੇ 197.50 ਕਰੋੜ ਰੁਪਏ ਦੀ ਬਚਤ ਨਾਲ ਤੰਦਰੁਸਤ ਪੰਜਾਬ ਮਿਸ਼ਨ ਕਿਸਾਨਾਂ ਦੇ ਤਕਰੀਬਨ 300 ਕਰੋੜ ਰੁਪਏ ਬਚਾਉਣ ਦੇ ਨਾਲ-ਨਾਲ ਮਿੱਟੀ ਦੀ ਉਪਜਾਊ ਸ਼ਕਤੀ ਨੂੰ ਬਰਕਰਾਰ ਰੱਖਣ ਵਿੱਚ ਸਫਲ ਰਿਹਾ ਹੈ।

      

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਨਗਦ ਇਨਾਮ ਪ੍ਰਾਪਤ ਕੀਤਾ

ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖਾਲਸਾ ਕਾਲਜ ਗਰਲਜ਼ …

Leave a Reply