Wednesday, June 24, 2026

ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ’ਚ 27 ਅਦਾਰਿਆਂ ਦੇ ਵਿਦਿਆਰਥੀ ਕਰਨਗੇ ਸ਼ਮੂਲੀਅਤ

ਅੰਮ੍ਰਿਤਸਰ, 4 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਅੰਮ੍ਰਿਤਸਰ ਸ਼ਹਿਰ ਦੇ ਬਾਨੀ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ PUNJ041020190414 ਅਕਤੂਬਰ ਨੂੰ ਸਜ਼ਾਏ ਜਾ ਰਹੇ ਨਗਰ ਕੀਰਤਨ ਦੌਰਾਨ ਸਕੂਲਾਂ/ਕਾਲਜਾਂ ਦੇ ਵਿਦਿਆਰਥੀ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕਰਨਗੇ। ਸ਼੍ਰੋਮਣੀ ਕਮੇਟੀ ਵੱਲੋਂ ਇਹ ਨਗਰ ਕੀਰਤਨ ਇਸ ਵਾਰ ਵੀ ਪੁਰਾਣੇ ਸ਼ਹਿਰ ਦੀ ਚਾਰ-ਦੀਵਾਰੀ ’ਤੇ ਸਜਾਇਆ ਜਾਵੇਗਾ।ਇਸ 8 ਕਿਲੋਮੀਟਰ ਦੇ ਸਾਰੇ ਰਸਤੇ ’ਤੇ ਸੰਗਤ ਦੇ ਨਾਲ-ਨਾਲ ਵੱਖ-ਵੱਖ ਵਿਦਿਅਕ ਅਦਾਰਿਆਂ ਦੇ ਬੱਚਿਆਂ ਵੱਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਜਾਵੇਗਾ।ਸਕੂਲੀ ਬੈਂਡ ਵੀ ਅਕਰਸ਼ਣ ਦਾ ਕੇਂਦਰ ਬਣਨਗੇ। ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਇਸ ਸਬੰਧ ਵਿਚ ਵੱਖ-ਵੱਖ ਸਕੂਲਾਂ ਦੇ ਮੁਖੀਆਂ ਅਤੇ ਨੁਮਾਇੰਦਿਆਂ ਨਾਲ ਸ਼੍ਰੋਮਣੀ ਕਮੇਟੀ ਅਹੁਦੇਦਾਰਾਂ ਅਤੇ ਅਧਿਕਾਰੀਆਂ ਵੱਲੋਂ ਇਕੱਤਰਤਾ ਕੀਤੀ ਗਈ, ਜਿਸ ਵਿਚ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਭਾਈ ਮਨਜੀਤ ਸਿੰਘ, ਮੁੱਖ ਸਕੱਤਰ ਡਾ. ਰੂਪ ਸਿੰਘ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਗਵੰਤ ਸਿੰਘ ਸਿਆਲਕਾ, ਭਾਈ ਅਜਾਇਬ ਸਿੰਘ ਅਭਿਆਸੀ, ਸੁਰਜੀਤ ਸਿੰਘ ਭਿੱਟੇਵਡ, ਬੀਬੀ ਕਿਰਨਜੀਤ ਕੌਰ, ਸਕੱਤਰ ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਮੈਨੇਜਰ ਜਸਵਿੰਦਰ ਸਿੰਘ ਦੀਨਪੁਰ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ ਸਮੇਤ ਹੋਰ ਅਧਿਕਾਰੀ ਅਤੇ ਵੱਖ-ਵੱਖ ਸਕੂਲਾਂ/ਕਾਲਜਾਂ ਦੇ ਮੁਖੀ ਸ਼ਾਮਲ ਹੋਏ।
             ਇਕੱਤਰਤਾ ਮਗਰੋਂ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਨਗਰ ਕੀਰਤਨ ਵਿਚ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ ਤੇ ਤਰਨ ਤਾਰਨ ਜ਼ਿਲ੍ਹਿਆਂ ਵਿੱਚੋਂ 27 ਵਿਦਿਅਕ ਅਦਾਰਿਆਂ ਤੋਂ ਘੱਟੋ-ਘੱਟ 100-100 ਵਿਦਿਆਰਥੀ ਅਤੇ 10-10 ਅਧਿਆਪਕ ਸ਼ਾਮਲ ਹੋਣਗੇ।
ਮੀਟਿੰਗ ਦੌਰਾਨ ਸ਼੍ਰੋਮਣੀ ਕਮੇਟੀ ਮੈਂਬਰਾਂ ਅਤੇ ਵੱਖ-ਵੱਖ ਵਿਦਿਅਕ ਅਦਾਰਿਆਂ ਦੇ ਮੁਖੀਆਂ ਨੇ ਵੀ ਆਪਣੇ ਵਿਚਾਰ ਅਤੇ ਸੁਝਾਅ ਪੇਸ਼ ਕੀਤੇ।  

Check Also

ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਸੰਸਥਾਵਾਂ ਨੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ

ਅੰਮਿ੍ਤਸਰ, 23 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੀਆਂ ਖ਼ਾਲਸਾ …

Leave a Reply