Monday, March 9, 2026

ਹਰਸਿਮਰਤ ਬਾਦਲ ਕੇਵਲ ਬਿਆਨਬਾਜ਼ੀ ਨਾ ਕਰਨ, ਕੇਂਦਰੀ ਵਜ਼ੀਰ ਹੋਣ ਨਾਤੇ ਕੰਮ ਕਰਕੇ ਵਿਖਾਉਣ – ਵਿਜੈਇੰਦਰ ਸਿੰਗਲਾ

ਲੌਂਗੋਵਾਲ, 4  ਅਕਤੂਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੰਜਾਬ ਦੇ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਨੇ ਕੇਂਦਰੀ ਫੂਡ Vijay Inder Singla 1ਪ੍ਰੋਸੈਸਿੰਗ ਉਦਯੋਗ ਮੰਤਰੀ ਸ਼੍ਰੀਮਤੀ ਹਰਸਿਮਰਤ ਕੌਰ ਬਾਦਲ ਵਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਮੌਕੇ `ਤੇ ਸਿਆਸੀ ਲਾਹਾ ਲਏ ਜਾਣ ਲਈ ਕੀਤੀ ਜਾ ਰਹੀ ਬਿਆਨਬਾਜ਼ੀ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ।
             ਸਿੰਗਲਾ ਨੇ ਕਰੜੇ ਸ਼ਬਦਾਂ ਵਿੱਚ ਸ਼੍ਰੀਮਤੀ ਬਾਦਲ ਦੀ ਬਿਆਨਬਾਜ਼ੀ ਦੀ ਅਲੋਚਨਾ ਕਰਦਿਆਂ ਕਿਹਾ ਕਿ ਕੇਂਦਰੀ ਵਜ਼ੀਰ ਹੋਣ ਦੇ ਬਾਵਜੂਦ ਉਨ੍ਹਾਂ ਨੇ ਕਦੇ ਵੀ ਪੰਜਾਬ ਵਾਸੀਆਂ ਦੇ ਹਿੱਤਾਂ ਨੂੰ ਗੰਭੀਰਤਾ ਨਾਲ ਨਹੀਂ ਲਿਆ।ਜੇ ਉਹ ਚਾਹੁੰਦੇ ਤਾਂ ਸ਼ਤਾਬਦੀ ਐਕਸਪ੍ਰੈਸ ਨੂੰ ਬਿਨਾਂ ਬੰਦ ਕੀਤਿਆਂ ਵੀ ਸਰਬਤ ਦਾ ਭਲਾ ਨਾਂ ਹੇਠ ਇਕ ਨਵੀਂ ਰੇਲ ਗੱਡੀ ਪੰਜਾਬ ਵਾਸੀਆਂ ਦੀ ਸਹੂਲਤ ਲਈ ਚਲਵਾਈ ਜਾ ਸਕਦੀ ਸੀ।ਕੈਬਨਿਟ ਮੰਤਰੀ ਨੇ ਆਖਿਆ ਕਿ ਕੇਂਦਰੀ ਮੰਤਰੀ ਸ਼੍ਰੀਮਤੀ ਹਰਸਿਮਰਤ ਕੌਰ ਅਤੇ ਉਨ੍ਹਾਂ ਦੇ ਪਰਿਵਾਰ ਕੇਵਲ ਮੀਡੀਆ ਦੀਆਂ ਸੁਰਖੀਆਂ ਤੱਕ ਹੀ ਸੀਮਤ ਹੋ ਕੇ ਰਹਿ ਗਿਆ ਹੈ, ਜੋ ਕਿ ਸਹੀ ਨਹੀਂ ਹੈ।
               ਸਿੰਗਲਾ ਨੇ ਇਹ ਵੀ ਦੱਸਿਆ ਕਿ ਜਦੋਂ ਦੇਸ਼ ਵਿੱਚ ਮਨਮੋਹਨ ਸਿੰਘ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਸੀ ਤਾਂ ਉਸ ਵੇਲੇ ਉਨ੍ਹਾਂ ਨੇ ਮੈਂਬਰ ਲੋਕ ਸਭਾ ਹੁੰਦਿਆਂ ਖੁੱਦ ਸੰਗਰੂਰ, ਮਾਨਸਾ, ਬਠਿੰਡਾ ਆਦਿ ਜ਼ਿਲ੍ਹਿਆਂ ਦੇ ਨਾਗਰਿਕਾਂ ਦੀ  ਲਈ ਸ਼ਤਾਬਦੀ ਐਕਸਪ੍ਰੈਸ ਚਲਵਾਉਣ ਲਈ ਮਨਮੋਹਨ ਸਰਕਾਰ ਕੋਲ ਪਹੁੰਚ ਕੀਤੀ ਸੀ।ਉਨ੍ਹਾਂ ਦੱਸਿਆ ਕਿ 4 ਨਵੰਬਰ 2011 ਨੂੰ ਦੋ ਦਿਨਾਂ ਲਈ ਅਤੇ 8 ਸਤੰਬਰ 2013 ਤੋਂ ਨਿਯਮਤ ਤੌਰ `ਤੇ ਉਦੋਂ ਦੀ ਕਾਂਗਰਸੀ ਕੇਂਦਰ ਸਰਕਾਰ ਨੇ ਸ਼ਤਾਬਦੀ ਐਕਸਪ੍ਰੈਸ ਚਲਾਈ ਸੀ।
              ਕੈਬਨਿਟ ਮੰਤਰੀ ਨੇ ਕੇਂਦਰ ਦੀ ਭਾਜਪਾ ਸਰਕਾਰ `ਤੇ ਵਰ੍ਹਦਿਆਂ ਆਖਿਆ ਕਿ ਕੇਂਦਰ ਸਰਕਾਰ ਨੇ ਸ਼ਤਾਬਦੀ ਨੂੰ ਬੰਦ ਕਰਕੇ ਚੰਗਾ ਕਦਮ ਨਹੀਂ ਉਠਾਇਆ ਜਦਕਿ ਜਲੰਧਰ, ਹੁਸ਼ਿਆਰਪੁਰ ਅਤੇ ਲੁਧਿਆਣਾ ਜ਼ਿਲ੍ਹਿਆਂ ਦੇ ਐਮ.ਪੀਜ਼ ਵਲੋਂ ਸਮੇਂ-ਸਮੇਂ `ਤੇ ਕੇਂਦਰ ਸਰਕਾਰ ਨੂੰ ਵਾਰ ਵਾਰ ਇਸ ਸਬੰਧੀ ਪੱਤਰ ਲਿਖੇ ਹਨ, ਪਰ ਕੇਂਦਰ ਦੀ ਭਾਜਪਾ ਸਰਕਾਰ ਵਲੋਂ ਇਸ ਪਾਸੇ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ, ਜਿਸ ਨਾਲ ਭਾਜਪਾ ਸਰਕਾਰ ਦੀ ਮਾੜੀ ਮਾਨਸਿਕਤਾ ਖੁੱਲ੍ਹ ਕੇ ਸਾਹਮਣੇ ਆ ਗਈ ਹੈ।

Check Also

ਮਹਾਂਲੇਖਾਕਾਰ ਵਿਭਾਗ ਵਲੋਂ 9 ਮਾਰਚ ਨੂੰ ਲਗਾਈ ਜਾਵੇਗੀ ਪੈਨਸ਼ਨ ਅਦਾਲਤ

ਅੰਮ੍ਰਿਤਸਰ, 8 ਮਾਰਚ (ਸੁਖਬੀਰ ਸਿੰਘ) – ਜਿਲ੍ਹੇ ਵਿੱਚ 9 ਮਾਰਚ 2026 ਨੂੰ ਸਵੇਰੇ 10:00 ਵਜੇ …

Leave a Reply