Tuesday, November 24, 2026

ਕੇਂਦਰੀ ਜੇਲ੍ਹ `ਚ ਮਨਾਇਆ ਸ੍ਰੀ ਗੁਰੂ ਨਾਨਕ ਦਾ 550 ਸਾਲਾ ਪ੍ਰਕਾਸ਼ ਪੁਰਬ

ਅੰਮ੍ਰਿਤਸਰ, 4 ਅਕਤੂਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਕੇਂਦਰੀ ਜੇਲ੍ਹ ਅੰਮ੍ਰਿਤਸਰ `ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ PUNJ0410201914ਪ੍ਰਕਾਸ਼ ਪੁਰਬ ਸਬੰਧੀ ਵਿਸ਼ੇਸ਼ ਕੀਰਤਨ ਸਮਾਗਮ ਕਰਵਾਇਆ ਗਿਆ।ਡਿਪਟੀ ਸੁਪਰਡੈਂਟ ਹੇਮੰਤ ਸ਼ਰਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਜੇਲ੍ਹ ਵਿਭਾਗ ਨੇ ਜੇਲ੍ਹਾਂ ਵਿੱਚ ਵੀ ਇਹ ਪੁਰਬ ਮਨਾਉਣ ਦਾ ਫੈਸਲਾ ਲਿਆ ਹੈ ਅਤੇ ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਹਦਾਇਤਾਂ ਵੀ ਆਈਆਂ ਹਨ।
         ਸ਼ਰਮਾ ਨੇ ਦੱਸਿਆ ਕਿ ਅੱਜ ਕੇਂਦਰੀ ਜੇਲ੍ਹ ਵਿਚ ਪਾਠ ਦੇ ਭੋਗ ਮਗਰੋਂ ਕੀਰਤਨ ਕੀਤਾ ਗਿਆ, ਉਪਰੰਤ ਭਾਈ ਦਰਸ਼ਨ ਸਿੰਘ ਸਾਸ਼ਤਰੀ ਵੱਲੋਂ ਗੁਰਬਾਣੀ ਦੀ ਕਥਾ ਕੀਤੀ ਗਈ। ਉਨਾਂ ਗੁਰੂ ਸਾਹਿਬ ਦੇ ਜੀਵਨ ਉਤੇ ਚੱਲਣ ਦੀ ਪ੍ਰੇਰਨਾ ਦਿੰਦੇ ਆਪਸ ਵਿਚ ਮਿਲ-ਜੁਲ ਕੇ ਭਾਈਚਾਰੇ ਨਾਲ ਰਹਿਣ ਦਾ ਸੱਦਾ ਦਿੰਦੇ ਸਾਰਿਆਂ ਨੂੰ ਚੰਗਾ ਇਨਸਾਨ ਬਣਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਡੀ.ਐਸ.ਪੀ ਬਲਵਿੰਦਰ ਸਿੰਘ ਅਤੇ ਹੋਰ ਜੇਲ੍ਹ ਅਧਿਕਾਰੀ ਹਾਜ਼ਰ ਸਨ। ਕੈਦੀਆਂ ਨੇ ਆਪ ਲੰਗਰ ਤਿਆਰ ਕੀਤਾ ਅਤੇ ਸਾਰਿਆਂ ਨੇ ਮਿਲ ਕੇ ਛਕਿਆ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply