ਲੌਂਗੋਵਾਲ, 5 ਅਕਤੂਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸ਼ਹੀਦ ਭਗਵਾਨ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ (ਕੰਨਿਆ ) ਲੌਂਗੋਵਾਲ ਵਿਖੇ ਪੜੋ ਪੰਜਾਬ
ਪੜ੍ਹਾਓ ਪੰਜਾਬ ਮੁਹਿੰਮ ਦੇ ਤਹਿਤ ਵਿਗਿਆਨ ਮੇਲਾ ਲਗਾਇਆ ਗਿਆ।ਜਿਸ ਵਿਚ ਸਕੂਲ ਦੀਆਂ ਵਿਦਿਆਰਥਣਾਂ ਨੇ ਉਤਸ਼ਾਹ ਨਾਲ ਹਿੱਸਾ ਲੈਂਦਿਆਂ ਵਿਗਿਆਨਕ ਕਿਰਿਆਵਾਂ ਕਰਕੇ ਵਿਖਾਈਆਂ।ਮੇਲੇ ਦਾ ਨਿਰੀਖਣ ਸਕੂਲ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਜਗਤਾਰ ਸਿੰਘ ਕਮੇਟੀ ਮੈਂਬਰਾਂ ਅਤੇ ਵਿਦਿਆਰਥਣਾਂ ਦੇ ਮਾਪਿਆਂ ਨੇ ਕੀਤਾ ਅਤੇ ਬੱਚਿਆਂ ਦੀ ਕਾਰਜ਼ੁਗਾਰੀ ਦੀ ਸ਼ਲਾਘਾ ਕੀਤੀ।ਸਾਇੰਸ ਅਧਿਆਪਿਕਾਵਾਂ ਸੁਮਿਤ ਸ਼ਰਮਾ, ਸੀਮਾ ਰਾਣੀ, ਮੀਨਾਕਸ਼ੀ, ਐਸ.ਐਲ.ਏ ਹਰਮੀਤ ਸਿੰਘ ਦੀ ਅਗਵਾਈ ਹੇਠ ਬੱਚਿਆਂ ਨੇ ਵਿਗਿਆਨ ਦੀ ਰੌਚਕ ਜਾਣਕਾਰੀ ਦਿੱਤੀ।ਇਸ ਸਮੇਂ ਪ੍ਰਿੰਸੀਪਲ ਮੈਡਮ ਕਰਮਜੀਤ ਕੌਰ, ਮੈਡਮ ਗੁਰਪ੍ਰੀਤ ਕੌਰ ਧਾਲੀਵਾਲ ਅਧਿਆਪਕ ਅਤੇ ਵਿਦਿਆਰਥੀ ਹਾਜ਼ਰ ਸਨ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media