ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਮੇਅਰ
ਕਰਮਜੀਤ ਸਿੰਘ ਰਿੰਟੂ ਵਲੋਂ ਨਗਰ ਨਿਗਮ ਦਫਤਰ ਰਣਜੀਤ ਐਵਨਿਊ ਵਿਖੇ ਸਿਹਤ ਅਧਿਕਾਰੀਆਂ ਨਾਲ ਸਫਾਈ ਵਿਵਸਥਾ ਸਬੰਧੀ ਮੀਟਿੰਗ ਕੀਤੀ ਗਈ। ਉਨਾਂ ਨੇ ਇਸ ਸਮੇਂ ਹਾਜ਼ਰ ਸਿਹਤ ਅਫਸਰ ਡਾ. ਅਜੇ ਕੰਵਰ, ਡਾ. ਯੋਗੇਸ਼ ਅਰੋੜਾ ਅਤੇ ਚੀਫ ਸੈਨੇਟਰੀ ਇੰਸਪੈਕਟਰ
ਮਲਕੀਅਤ ਸਿੰਘ ਨੂੰ ਹਦਾਇਤ ਕੀਤੀ ਕਿ 550ਵੇਂ ਪ੍ਰਕਾਸ਼ ਪੁਰਬ ਸਮੇਂ ਸ਼ਹਿਰ ਦੀ ਸਾਫ ਸਫਾਈ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਕਰਵਾਉਣ।
ਮੇਅਰ ਰਿੰਟੂ ਨੇ ਕਿਹਾ ਕਿ ਅੰਦਰੂਨ ਸ਼ਹਿਰ ਵਿੱਚ ਕੂੜੇ ਦੀ ਲਿਫਟਿੰਗ ਸਹੀ ਢੰਗ ਨਾਲ ਹੋਣੀ ਚਾਹੀਦੀ ਹੈ। ਕਿਤੇ ਵੀ ਕੂੜੇ ਦੇ ਢੇਰ ਨਹੀਂ ਲੱਗਣੇ ਚਾਹੀਦੇ। ਮੇਅਰ ਰਿੰਟੂ ਨੇ ਕਿਹਾ ਕਿ ਉਹ ਖੁੱਦ ਵੀ ਹੁਣ ਅਧਿਕਾਰੀਆਂ ਨਾਲ ਮੁਾਇਨਾ ਕਰਨ ਲਈ ਸੜਕਾਂ `ਤੇ ਨਿਕਲਣਗੇ।ਉਨਾਂ ਨੇ ਸ਼ਹਿਰੀਆਂ ਨੂੰ ਵੀ ਆਲਾ ਦੁਆਲਾ ਸਾਫ ਸੁਥਰਾ ਰੱਖਣ ਤੇ ਪਲਾਸਸਟਿਕ ਦੀ ਵਰਤੋਂ ਨਾ ਕਰਨ ਦੀ ਅਪੀਲ ਕੀਤੀ।
Check Also
ਸਰਕਾਰ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਪੰਜਾਬ ਦੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ‘ਚ ਲਾਅ ਦਾਖਲੇ ਕਰਵਾਉਣ ਦੀ ਜ਼ਿੰਮੇਵਾਰੀ ਸੌਂਪੀ
ਅੰਮ੍ਰਿਤਸਰ, 17 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ …
Punjab Post Daily Online Newspaper & Print Media