Friday, August 14, 2026

ਹਰਿਆਣਾ `ਚ ਭਾਜਪਾ 75 ਦਾ ਅੰਕੜਾ ਪਾਰ ਕਰਕੇ ਦੁਬਾਰਾ ਸਰਕਾਰ ਬਣਾਏਗੀ – ਰਾਂਝਾ ਬਖਸ਼ੀ

ਲੌਂਗੋਵਾਲ, 6 ਅਕਤੂਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਭਾਰਤੀ ਜਨਤਾ ਪਾਰਟੀ ਦੇ ਯੁਵਾ ਮੋਰਚੇ ਦੇ ਜ਼ਿਲ੍ਹਾ ਪ੍ਰਧਾਨ ਰਾਂਝਾ ਬਖ਼ਸ਼ੀ, PUNJ0610201911ਭਾਜਪਾ ਜ਼ਿਲ੍ਹਾ ਸੰਗਰੂਰ-2 ਦੇ ਜ਼ਿਲ੍ਹਾ ਮੀਤ ਪ੍ਰਧਾਨ ਡਾ. ਸ਼ੀਸਪਾਲ ਮਲਿਕ ਅਤੇ ਐਸ.ਸੀ ਮੋਰਚੇ ਦੇ ਜ਼ਿਲ੍ਹਾ ਪ੍ਰਧਾਨ ਗੁਰਸੇਵਕ ਸਿੰਘ ਕਮਾਲਪੁਰ ਨੇ ਦਾਅਵਾ ਕੀਤਾ ਕਿ ਹਰਿਆਣਾ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਇਤਿਹਾਸਕ ਜਿੱਤ ਦਰਜ ਕਰੇਗੀ ਅਤੇ ਹਰਿਆਣਾ ਵਿੱਚ ਦੁਬਾਰਾ ਸਰਕਾਰ ਬਣਾਏਗੀ।
     ਇਹ ਭਾਜਪਾ ਲੀਡਰ ਹਰਿਆਣਾ ਦੀ ਵਿਧਾਨ ਸਭਾ ਸੀਟ ਚੀਕਾ ਤੋਂ ਭਾਜਪਾ ਦੇ ਉਮੀਦਵਾਰ ਰਵੀ ਕੁਮਾਰ ਤਾਰਾ ਵਾਲੀ ਦੇ ਹੱਕ ਵਿੱਚ ਚੋਣ ਪ੍ਰਚਾਰ ਲਈ ਹਰਿਆਣਾ ਲਈ ਰਵਾਨਾ ਹੋਣ ਤੋਂ ਪਹਿਲਾਂ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ।ਇਸ ਮੌਕੇ ਇਨ੍ਹਾਂ ਭਾਜਪਾ ਆਗੂਆਂ ਨੇ ਕਿਹਾ ਕਿ ਹਰਿਆਣਾ ਵਿੱਚ ਇਨ੍ਹਾਂ ਵਿਧਾਨ ਸਭਾ ਚੋਣਾਂ ਲਈ ਭਾਜਪਾ ਵੱਲੋਂ ਜੋ 75 ਤੋਂ ਪਾਰ ਦਾ ਅੰਕੜਾ ਦਿੱਤਾ ਗਿਆ ਹੈ ਉਹ ਬਿਲਕੁੱਲ ਸਹੀ ਸਾਬਤ ਹੋਵੇਗਾ ਅਤੇ ਹਰਿਆਣਾ ਵਿੱਚ ਭਾਜਪਾ ਦੁਬਾਰਾ ਸੱਤਾ ਵਿੱਚ ਆਵੇਗੀ।
 ਇਸ ਮੌਕੇ ਉਨ੍ਹਾਂ ਨਾਲ ਸਾਬਕਾ ਸਰਪੰਚ ਲਹਿਰੀ ਸਿੰਘ, ਤਰਜਿੰਦਰ ਸਿੰਘ ਸਾਦੀਹਰੀ, ਜਗਤਾਰ ਸਿੰਘ ਸੰਗਰੂਰ, ਬਲਜੀਤ ਸਿੰਘ ਸਮੇਤ ਹੋਰ ਭਾਜਪਾ ਆਗੂ ਮੌਜੂਦ ਸਨ।
 

Check Also

ਖ਼ਾਲਸਾ ਕਾਲਜ ਵੈਟਰਨਰੀ ਵਿਖੇ ‘ਵਿਗਿਆਨਕ ਪਸ਼ੂ-ਪਾਲਣ ਪ੍ਰਬੰਧਨ’ ਵਿਸ਼ੇ ‘ਤੇ ਰਾਸ਼ਟਰੀ ਵਰਕਸ਼ਾਪ

ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਿਜ਼ ਦੇ ਵਿਭਾਗ …

Leave a Reply