ਲੌਂਗੋਵਾਲ, 6 ਅਕਤੂਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਨਵੀਂ ਦਿੱਲੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ
ਬਲਵਿੰਦਰ ਸਿੰਘ ਸੰਧੂ ਜ਼ਿਲ੍ਹਾ ਅਤੇ ਸੈਸ਼ਨ ਜੱਜ-ਸਹਿਤ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਅਗਵਾਈ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸੰਗਰੂਰ ਵਲੋਂ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਟਰੱਸਟ ਵਿਖੇ 10 ਅਕਤੂਬਰ ਨੂੰ ਵਿਸ਼ਵ ਮਾਨਸਿਕ ਸਿਹਤ ਦਿਵਸ ਮੌਕੇ ਮੁਫਤ ਮੈਡੀਕਲ ਚੈੱਕ ਅੱਪ ਕੈਂਪ ਲਗਾਇਆ ਜਾ ਰਿਹਾ ਹੈ। ਇਸ ਮੈਡੀਕਲ ਚੈੱਕ-ਅੱਪ ਕੈਂਪ ਦੌਰਾਨ ਸਿਹਤ ਵਿਭਾਗ ਵਲੋਂ ਡਾ. ਜਗਮੋਹਨ ਸਿੰਘ, ਮੈਡੀਕਲ ਮਾਹਿਰ, ਡਾ. ਸੰਜੀਵ ਅਗਰਵਾਲ ਅੱਖਾਂ ਦੇ ਮਾਹਿਰ, ਡਾ. ਦਿਨੇਸ਼ ਕੁਮਾਰ ਈ.ਐਨ.ਟੀ. ਮਾਹਿਰ, ਡਾ. ਹਰਬੰਸ ਸਿੰਘ, ਹੱਡਿਆਂ ਦੇ ਮਾਹਿਰ ਅਤੇ ਸ੍ਰੀਮਤੀ ਲਵਲੀਨ ਅਪਥਾਲਮਿਕ ਅਫਸਰ ਵਲੋਂ 247 ਵਿਅਕਤੀਆਂ ਦਾ ਮੁਫਤ ਮੈਡੀਕਲ ਚੈੱਕ ਅੱਪ ਕੀਤਾ ਜਾਵੇਗਾ।
ਸ੍ਰੀਮਤੀ ਨਿਤਿਕਾ ਵਰਮਾ ਚੀਫ ਜੁਡਿਸ਼ੀਅਲ ਮੈਜੀਸਟ੍ਰੇਟ-ਸਹਿਤ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਨੇ ਦੱਸਿਆ ਕਿ ਮਾਨਸਿਕ ਤੌਰ ਤੇ ਅਪੰਗ ਵਿਅਕਤੀਆਂ ਲਈ ਕੌਮੀ ਕਾਨੁੰਨੀ ਸੇਵਾਵਾਂ ਅਥਾਰਟੀ ਵਲੋ਼ ਵੱਖ ਵੱਖ ਸਕੀਮਾਂ ਚਲਾਈਆਂ ਜਾ ਰਹਿਆਂ ਹਨ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media