Tuesday, November 24, 2026

ਐਡਵੋਕੇਟ ਸੀਮਾ ਪਠਾਣੀਆ ਪੰਜਾਬ ਭਾਜਪਾ ਮਹਿਲਾ ਮੋਰਚਾ ਦੀ ਕਾਰਜਕਾਰਣੀ ਮੈਂਬਰ ਨਿਯੁੱਕਤ

ਅੰਮ੍ਰਿਤਸਰ, 7 ਅਕਤੂਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਸਥਾਨਕ ਐਡਵੋਕੇਟ ਸੀਮਾ ਪਠਾਨੀਆ ਨੂੰ ਪੰਜਾਬ ਮਹਿਲਾ ਮੋਰਚਾ ਦੀ ਕਾਰਜਕਾਰਣੀ ਮੈਂਬਰ Seema Pathania1ਨਿਯੁੱਕਤ ਕੀਤਾ ਗਿਆ ਹੈ।ਇਸ ਬਾਰੇ ਜਾਣਕਾਰੀ ਦਿੰਦਿਆਂ ਭਾਜਪਾ ਪ੍ਰਦੇਸ਼ ਮਹਿਲਾ ਮੋਰਚਾ ਪ੍ਰਧਾਨ ਰੀਨਾ ਜੇਤਲੀ ਨੇ ਕਿਹਾ ਕਿ ਐਡਵੋਕੇਟ ਸੀਮਾ ਪਠਾਨੀਆ ਪਾਰਟੀ ਦੇ ਕੰਮ ਮਿਹਨਤ ਤੇ ਲਗਨ ਨਾਲ ਕਰ ਰਹੀ ਹੈ ਅਤੇ ਉਸ ਨੇ ਪਾਰਟੀ ਦੇ ਪ੍ਰਚਾਰ ਅਤੇ ਪ੍ਰਸਾਰ `ਚ ਵੀ ਯੋਗਦਾਨ ਪਾਇਆ ਹੈ।ਇਸ ਲਈ ਪ੍ਰਦੇਸ਼ ਭਾਜਪਾ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਨਾਲ ਸਲਾਹ ਮਸ਼ਵਰੇ ਤੋਂ ਬਾਅਦ ਉਸ ਨੂੰ ਇਸ ਅਹੁੱਦੇ `ਤੇ ਨਿਯੁੱਕਤ ਕੀਤਾ ਗਿਆ ਹੈ।
    ਐਡਵੋਕੇਟ ਸੀਮਾ ਪਠਾਨੀਆ ਨੇ ਕਿਹਾ ਕਿ ਉਹ ਪਾਰਟੀ ਵਲੋਂ ਸੌਂਪੀ ਗਈ ਜਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣਗੇ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply