ਅੰਮ੍ਰਿਤਸਰ, 7 ਅਕਤੂਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਦੁਰਗਿਆਣਾ ਮੰਦਰ ਕਮੇਟੀ ਅਤੇ
ਦੁਸ਼ਹਿਰਾ ਕਮੇਟੀ ਵਲੋਂ ਬੜੀ ਸ਼ਰਧਾ ’ਤੇ ਧੂਮਧਾਮ ਨਾਲ ਦੁਸ਼ਹਿਰਾ ਮਨਾਇਆ ਜਾ ਰਿਹਾ ਹੈ।ਇਸ ਅਵਸਰ ਤੇ ਓਮ ਪ੍ਰਕਾਸ਼ ਸੋਨੀ ਕੈਬਨਿਟ ਮੰਤਰੀ ਮੈਡੀਕਲ ਸਿੱਖਿਆ ਤੇ ਖੋਜ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ।ਅੱਜ ਵਿਕਾਸ ਸੋਨੀ ਕੌਂਸਲਰ ਨੇ ਦੁਸ਼ਹਿਰਾ ਗਰਾਉਂਡ ਦਾ ਜਾਇਜਾ ਲਿਆ।ਉਨ੍ਹਾਂ ਦੇ ਨਾਲ ਕਾਰਪੋਰੇਸ਼ਨ ਅਤੇ ਪੁਲਿਸ ਵਿਭਾਗ ਦੇ ਸੀਨੀਅਰ ਅਧਿਕਾਰੀ ਅਤੇ ਦੁਰਗਿਆਣਾ ਮੰਦਰ ਕਮੇਟੀ ਦੇ ਪ੍ਰਧਾਨ ਰਮੇਸ਼ ਸ਼ਰਮਾ, ਅਰੁਣ ਖੰਨਾ, ਪਰਸ਼ੋਤਮ ਦਾਸ ਸੇਠ, ਚੇਅਰਮੈਨ ਮਹੇਸ਼ ਖੰਨਾ, ਚੇਅਰਮੈਨ ਪਰਮਜੀਤ ਬਤਰਾ, ਵਿੱਕੀ ਦੱਤਾ, ਪਰਮਜੀਤ ਸਿੰਘ ਚੋਪੜਾ, ਕੌਂਸਲਰ ਗੁਰਦੇਵ ਸਿੰਘ ਦਾਰਾ, ਡਾ. ਰਾਕੇਸ਼ ਸ਼ਰਮਾ, ਰਾਜ ਵਧਵਾ, ਵਿਨੋਦ ਸਹਿਦੇਵ, ਸੁਮਿੱਤ ਖੰਨਾ ਆਦਿ ਹਾਜ਼ਰ ਸਨ।
Check Also
ਪੁਲ ਮੋਰਾਂ (ਪੁਲ ਕੰਜ਼ਰੀ) ਵਾਰ ਮੈਮੋਰੀਅਲ ਤੱਕ ਯਾਦਗਾਰੀ ਮੋਟਰਸਾਈਕਲ ਰਾਈਡ ਦਾ ਆਯੋਜਨ 12 ਜੁਲਾਈ ਨੂੰ
ਅੰਮ੍ਰਿਤਸਰ, 10 ਜੁਲਾਈ (ਜਗਦੀਪ ਸਿੰਘ) – ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਸ੍ਰੀ ਦਲਵਿੰਦਰਜੀਤ ਸਿੰਘ ਆਈ.ਏ.ਐਸ ਨੇ …
Punjab Post Daily Online Newspaper & Print Media