Tuesday, November 24, 2026

ਡੀ.ਏ.ਵੀ ਪਬਲਿਕ ਸਕੂਲ `ਚ ਧੂਮ-ਧਾਮ ਨਾਲ ਮਨਾਇਆ ਦੁਸਹਿਰੇ ਦਾ ਤਿਉਹਾਰ

ਅੰਮ੍ਰਿਤਸਰ, 8 ਅਕਤੂਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਤਿਉਹਾਰਾਂ ਪ੍ਰਤੀ ਆਪਣੀਆਂ ਭਾਵਨਾਵਾਂ ਨੂੰ ਜਾਗਰੂਕ ਰੱਖਦੇ ਹੋਏ ਡੀ.ਏ.ਵੀ ਪਬਲਿਕ ਸਕੂਲ PUNJ0810201902ਰੋਡ ਵਿਖੇ ਦੁਸਹਿਰੇ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ।ਸਕੂਲ ਦੇ ਵਿਦਿਆਰਥੀਆਂ ਨੇ ਤਿਉਹਾਰ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦੇ ਹੋਏ ਕਵਿਤਾਵਾਂ ਗਾਈਆਂ ਅਤੇ ਨਾਟਕੀ ਰੂਪਾਂਤਰ ਰਾਹੀਂ ਇਸ ਦੀ ਮਹੱਤਤਾ ਬਾਰੇ ਦੱਸਿਆ।ਉਨ੍ਹਾਂ ਨੇ ਨਿਆਂ ਅਤੇ ਮਨ ਵਿੱਚੋਂ ਨਿਰਾਤਮਕਤਾ ਦੂਰ ਕਰਨ ਅਤੇ ਸਰੀਰ ਨੂੰ ਸ਼ੁੱਧ ਕਰਨ ਦਾ ਪ੍ਰਣ ਲਿਆ।
             ਪੰਜਾਬ ਜ਼ੋਨ `ਏ` ਦੇ ਖੇਤਰੀ ਅਧਿਕਾਰੀ ਡਾ. ਸ਼੍ਰੀਮਤੀ ਨੀਲਮ ਕਾਮਰਾ ਤੇ ਸਕੂਲ ਦੇ ਪ੍ਰਬੰਧਕ ਡਾ. ਰਾਜੇਸ਼ ਕੁਮਾਰ ਪ੍ਰਿੰਸੀਪਲ ਡੀ.ਏ.ਵੀ ਕਾਲਜ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਦੁਸਹਿਰੇ ਤੇ ਪਵਿੱਤਰ ਤਿਓਹਾਰ ਦੀਆਂ ਸ਼ੁੱਭ-ਕਾਮਨਾਵਾਂ ਭੇਜੀਆਂ।ਸਕੂਲ ਦੇ ਪ੍ਰਿੰਸੀਪਲ ਡਾ. ਨੀਰਾ ਸ਼ਰਮਾ ਨੇ ਵਿਦਿਆਰਥੀਆਂ ਨੂੰ ਆਸ਼ੀਰਵਾਦ ਦਿੱਤਾ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply