Monday, November 23, 2026

ਵੋਟਰ ਲਿਸਟ ਵਿਚੋਂ ਹਰ ਮਹੀਨੇ ਕਟਵਾਏ ਜਾਣ ਮ੍ਰਿਤਕ ਵੋਟਰਾਂ ਦੇ ਨਾਂ – ਵਧੀਕ ਡਿਪਟੀ ਕਮਿਸ਼ਨਰ

ਅੰਮ੍ਰਿਤਸਰ,  ਅਕਤੂਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਭਾਰਤ ਚੋਣ ਕਮਿਸ਼ਨ ਵਲੋਂ ਫਰਜ਼ੀ ਵੋਟਾਂ PUNJ0810201905ਰੋਕਣ ਲਈ ਸਹੀ ਵੋਟ ਅੰਕੜਾ ਪ੍ਰਾਪਤ ਕਰਨ ਦੇ ਉਦੇਸ਼ ਨਾਲ ਅੰਮ੍ਰਿਤਸਰ ਜਿਲ੍ਹੇ ਦੇ ਮ੍ਰਿਤਕ ਵੋਟਰਾਂ ਦੇ ਨਾਮ ਹਰ ਮਹੀਨੇ ਵੋਟਰ ਲਿਸਟ ਵਿਚੋਂ ਕਟਵਾਉਣ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਚੋਣ ਕਮਿਸ਼ਨ ਦੇ ਆਦੇਸ਼ਾਂ ਅਨੁਸਾਰ ਦਰੁੱਸਤ ਵੋਟਰ ਸੂਚੀ ਤਿਆਰ ਕੀਤੀ ਜਾਣੀ ਹੈ।ਇਸ ਤਹਿਤ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਿਸ਼ੇਸ਼ ਸਾਰੰਗਲ ਆਈ.ਏ.ਐਸ ਦੀ ਪ੍ਰਧਾਨਗੀ ਹੇਠ ਸਿਵਲ ਸਰਜਨ, ਰਜਿਸਟਰਾਰ ਜਨਮ ਅਤੇ ਮੌਤ ਅੰਮ੍ਰਿਤਸਰ ਅਤੇ ਜਿਲ੍ਹੇ ਦੇ ਸਮੂਹ ਕਾਰਜ ਸਾਧਕ ਅਫ਼ਸਰਾ ਨਾਲ ਮੀਟਿੰਗ ਹੋਈ।
    ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮ੍ਰਿਤਕ ਵਿਅਕਤੀਆਂ ਦੇ ਨਾਮ ਵੋਟਰ ਸੂਚੀ ਵਿੱਚ ਦਰਜ਼ ਹੋ ਸਕਦੇ ਹਨ, ਅਜਿਹੇ ਵਿੱਚ ਸਮਾਂਬੱਧ ਤਰੀਕੇ ਨਾਲ ਸੋਧ ਜਰੂਰੀ ਹੈ।ਉਹਨਾਂ ਨਿਰਦੇਸ਼ ਜਾਰੀ ਕੀਤੇ ਕਿ ਮ੍ਰਿਤਕ ਵਿਅਕਤੀਆ ਦੇ ਅੰਕੜੇ ਇਕੱਤਰ ਕਰਕੇ ਹਰ ਮਹੀਨੇ ਜਿਲ੍ਹਾ ਚੋਣ ਦਫ਼ਤਰ ਜਾਂ ਸਬੰਧਤ ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ ਨੂੰ ਭੇਜਣੇ ਯਕੀਨੀ ਬਣਾਏ ਜਾਣ।ਉਹਨਾਂ ਹਦਾਇਤ ਜਾਰੀ ਕੀਤੀ ਕਿ ਮ੍ਰਿਤਕ ਵਿਅਕਤੀਆ ਦੇ ਨਾਮ, ਪਤੇ ਦੇ ਨਾਲ ਉਹਨਾਂ ਦੇ ਵੋਟਰ ਕਾਰਡ ਦੀ ਜਾਣਕਾਰੀ ਲਈ ਜਾਵੇ। ਇਸ ਮੌਕੇ ਰਾਜਿੰਦਰ ਸਿੰਘ, ਚੋਣ ਕਾਨੂੰਗੋ ਆਦਿ ਵੀ ਹਾਜਰ ਸਨ।

Check Also

ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …

Leave a Reply