ਸ਼ਰਧਾਲੂਆਂ ਦੀ ਮੇਜਬਾਨੀ ਲਈ ਸ਼ਹਿਰ ਵਾਸੀ ਆਉਣ ਅੱਗੇ- ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 8 ਅਕਤੂਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ਸਬੰਧੀ ਗੁਰਜੀਤ ਸਿੰਘ ਔਜਲਾ ਮੈਂਬਰ
ਪਾਰਲੀਮੈਂਟ ਵੱਲੋਂ ਸਥਾਨਕ ਬੱਚਤ ਭਵਨ ਵਿਖੇ ਸ਼ਹਿਰ ਦੀਆਂ ਵੱਖ-ਵੱਖ ਸਮਾਜ ਭਲਾਈ ਸੰਸਥਾਵਾਂ ਅਤੇ ਧਾਰਮਿਕ ਸਥਾਨਾਂ ਦੇ ਮੁਖੀਆਂ ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ। ਜਿਸ ਵਿੱਚ ਕਰਮਜੀਤ ਸਿੰਘ ਰਿੰਟੂ ਮੇਅਰ, ਸ਼ਿਵਦੁਲਾਰ ਸਿੰਘ ਢਿਲੋਂ ਡਿਪਟੀ ਕਮਿਸ਼ਨਰ, ਦਿਨੇਸ਼ ਬੱਸੀ ਚੇਅਰਮੈਨ ਨਗਰ ਸੁਧਾਰ ਟਰੱਸਟ, ਸਰਤਾਜ ਸਿੰਘ ਚਾਹਲ ਏ.ਡੀ.ਸੀ.ਪੀ, ਵਿਕਾਸ ਹੀਰਾ ਐਸ.ਡੀ.ਐਮ, ਮੈਡਮ ਅਲਕਾ ਕਾਲੀਆ ਸਹਾਇਕ ਕਮਿਸ਼ਨਰ ਸ਼ਿਕਾਇਤਾਂ ਤੇ ਹੋਰ ਸੰਸ਼ਥਾਵਾਂ ਦੇ ਨੁਮਾਇੰਦੇ ਹਾਜ਼ਰ ਸਨ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਔਜਲਾ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਡੇਰਾ ਬਾਬਾ ਨਾਨਕ, ਸੁਲਤਾਨਪੁਰ ਲੋਧੀ ਵਿਖੇ ਬੜੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ ਅਤੇ ਇਸ ਸਮਾਗਮ ਵਿੱਚ ਦੇਸ਼ ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿੱਚ ਸ਼ਰਧਾਲੂ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੀ ਮੱਥਾ ਟੇਕਣ ਆਉਣਗੇ।ਉਨ੍ਹਾਂ ਨੇ ਸਮੂਹ ਐਨ.ਜੀ.ਓ ਨੂੰ ਅਪੀਲ ਕੀਤੀ ਕਿ ਉਹ ਸ਼ਰਧਾਲੂਆਂ ਦੇ ਰਹਿਣ ਸਹਿਣ, ਖਾਣ ਪੀਣ ਲਈ ਹਰ ਸੰਸਥਾ 5 ਤੋਂ 10 ਕਮਰੇ ਸ਼ਰਧਾਲੂਆਂ ਦੀ ਸਹੂਲਤ ਲਈ ਮੁਹੱਈਆ ਕਰਵਾਏ। ਜਿਲ੍ਹਾ ਪ੍ਰਸਾਸਨ ਵੱਲੋਂ ਸ਼ਰਧਾਲੂਆਂ ਦੀ ਸਹੂਲਤ ਲਈ 10 ਹਜ਼ਾਰ ਕਮਰਿਆਂ ਦਾ ਪ੍ਰਬੰਧ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਕੀਤਾ ਜਾ ਰਿਹਾ ਹੈ।ਇਨ੍ਹਾਂ ਸਮਾਗਮਾਂ ਦੌਰਾਨ ਹਵਾਈ ਤੇ ਰੇਲ ਗੱਡੀਆਂ ਰਾਹੀਂ ਅੰਮ੍ਰਿਤਸਰ ਪੁੱਜਣ ਵਾਲੇ ਸ਼ਰਧਾਲਆਂ ਦੀ ਸੁਰੱਖਿਆ ਤੇ ਸੁਚਾਰੂ ਟ੍ਰੈਫਿਕ ਵਿਵਸਥਾ ਦੇ ਪ੍ਰਬੰਧ ਕੀਤੇ ਜਾਣਗੇ।
ਮੇਅਰ ਕਰਮਜੀਤ ਸਿੰਘ ਰਿੰਟੂ ਮੇਅਰ ਨੇ ਦੱਸਿਆ ਕਿ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਨਗਰ ਨਿਗਮ ਦੇ ਸਾਰੇ ਅਧਿਕਾਰੀ, ਕਰਮਚਾਰੀ ਸ਼ਹਿਰ ਨੂੰ ਸਾਫ ਸੁਥਰਾ ਰੱਖਣ ਲਈ ਪੂਰਾ ਸਹਿਯੋਗ ਦੇਣਗੇ।ਸ੍ਰੀ ਹਰਿਮੰਦਰ ਸਾਹਿਬ ਦੇ ਆਲੇ ਦੁਆਲੇ ਸੜਕਾਂ ਦੀ ਮੁਰੰਮਤ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ ।
ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ ਨੇ ਕਿਹਾ ਕਿ ਸ਼ਹਿਰ ਵਾਸੀਆਂ ਲਈ ਪ੍ਰਕਾਸ਼ ਪੂਰਬ ਮੌਕੇ ਸ੍ਰੀ ਅੰਮ੍ਰਿਤਸਰ ਵਿਖੇ ਆ ਰਹੇ ਸ਼ਰਧਾਲੂਆਂ ਦੀ ਮੇਜ਼ਬਾਨੀ ਕਰਨ ਦਾ ਬਹੁਤ ਵਧੀਆ ਮੌਕਾ ਹੈ।ਢਿਲੋਂ ਨੇ ਦੱਸਿਆ ਕਿ ਜਿਲ੍ਹਾ ਪ੍ਰਸਾਸ਼ਨ ਵੱਲੋਂ ਕੀਤੇ ਜਾਣ ਵਾਲੇ ਪ੍ਰਬੰਧਾਂ ਲਈ ਦੋ ਨੋਡਲ ਅਫਸਰ ਵਿਕਾਸ ਹੀਰਾ ਐਸ.ਡੀ.ਐਮ ਅਤੇ ਮੈਡਮ ਅਲਕਾ ਕਾਲੀਆ ਸਹਾਇਕ ਕਮਿਸ਼ਨਰ ਸ਼ਿਕਾਇਤਾਂ ਲਗਾਏ ਗਏ ਹਨ।ਐਨ.ਜੀ.ਓਜ਼ ਵੱਲੋਂ ਕੀਤੇ ਪ੍ਰਬੰਧਾਂ ਦੀ ਸੂਚਨਾ 25 ਅਕਤੂਬਰਤੋਂ ਪਹਿਲਾਂ ਪਹਿਲਾਂ ਇਨ੍ਹਾਂ ਨੋਡਲ ਅਫਸਰਾਂ ਨੂੰ ਦਿੱਤੀ ਜਾਵੇ।
ਢਿੱਲੋਂ ਨੇ ਦੱਸਿਆ ਕਿ ਪ੍ਰਕਾਸ਼ ਪੂਰਬ ਨੁੰੂ ਲੈ ਕੇ ਜਿਲ੍ਹਾ ਪ੍ਰਸਾਸ਼ਨ ਵੱਲੋਂ ਇਕ ਸਾਈਕਲ ਰੈਲੀ ਦਾ ਵੀ ਆਯੋਜਨ ਕੀਤਾ ਜਾਵੇਗਾ।ਇਹ ਸਾਈਕਲ ਰੈਲੀ ਅੰਮ੍ਰਿਤਸਰ ਤੋਂ ਡੇਰਾ ਬਾਬਾ ਨਾਨਕ ਤੱਕ ਜਾਵੇਗੀ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਜੀਵਨੀ ਨਾਲ ਸਬੰਧਤ ਫਲੋਟਿੰਗ ਰੋਸ਼ਨੀ ਤੇ ਅਵਾਜ ਪ੍ਰੋਗਰਾਮ ਬਿਆਸ ਵਿਖੇ ਕਰਵਾਇਆ ਜਾਵੇਗਾ।ਇਸੇ ਤਰ੍ਹਾਂ ਸ਼ਹਿਰ ਵਿੱਚ ਵੀ ਰੋਸ਼ਨੀ ਤੇ ਅਵਾਜ ਦੇ ਪ੍ਰੋਗਰਾਮ ਵੀ ਕਰਵਾਏ ਜਾਣਗੇ।ਇਸ ਮੌਕੇ ਦੀਪਕ ਬੱਬਰ ਮਿਸ਼ਨ ਆਗਾਜ, ਆਰ.ਡੀ ਸ਼ਰਮਾ ਭਾਰਤ ਵਿਕਾਸ ਪ੍ਰੀਸ਼ਦ, ਦਲਜੀਤ ਸਿੰਘ ਕੋਹਲੀ ਅੰਮਿ੍ਰਤਸਰ ਵਿਕਾਸ ਮੰਚ, ਸ੍ਰੀਮਤੀ ਇੰਦੂ ਅਰੋੜਾ ਵਾਇਸ ਆਫ ਅੰਮਿ੍ਰਤਸਰ, ਪ੍ਰਕਾਸ਼ ਸਿੰਘ ਭੱਟੀ ਸਾਂਝੀ ਛਾਂ ਫਾਉਂਡੇਸ਼ਨ, ਖਾਲਸਾ ਬਲੱਡ ਡੋਨੇਟ ਸੁਸਾਇਟੀ, ਸੰਤ ਬਾਬਾ ਭੂਰੀਵਾਲੇ ਤੋਂ ਇਲਾਵਾ ਹੋਰ ਧਾਰਮਿਕ ਸੰਸਥਾਵਾਂ ਤੇ ਨੁਮਾਇੰਦੇ ਹਾਜ਼ਰ ਸਨ।
Check Also
ਸ਼੍ਰੋਮਣੀ ਕਮੇਟੀ ਵੱਲੋਂ ਸਿੰਘ ਸਾਹਿਬ ਗਿਆਨੀ ਮੋਹਣ ਸਿੰਘ ਦੀ ਯਾਦ ’ਚ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ
ਅੰਮ੍ਰਿਤਸਰ, 26 ਫ਼ਰਵਰੀ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਸਿੰਘ …
Punjab Post Daily Online Newspaper & Print Media