Friday, August 14, 2026

ਪੰਜ ਤਖ਼ਤ ਸਾਹਿਬਾਨ ਦੀ ਯਾਤਰਾ ’ਤੇ ਨਿਕਲੇ ਸਿੱਖ ਨੌਜੁਆਨਾਂ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨ

ਅੰਮ੍ਰਿਤਸਰ, 9 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜ PUNJ0910201916ਤਖ਼ਤ ਸਾਹਿਬਾਨ ਦੀ ਯਾਤਰਾ ’ਤੇ ਨਿਕਲੇ ਤਿੰਨ ਨੌਜੁਆਨਾਂ ਨੂੰ ਸ੍ਰੀ ਅੰਮ੍ਰਿਤਸਰ ਪੁੱਜਣ ’ਤੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਤੇ ਸਕੱਤਰ ਮਨਜੀਤ ਸਿੰਘ ਬਾਠ ਨੇ ਸਨਮਾਨਿਤ ਕੀਤਾ।ਇਹ ਨੌਜੁਆਨ ਪੰਜ ਤਖ਼ਤਾਂ ਦੀ ਯਾਤਰਾ ਮੋਟਰਸਾਈਕਲਾਂ ’ਤੇ ਕਰ ਰਹੇ ਹਨ।ਇਹ ਜ਼ਮਸ਼ੇਦਪੁਰ ਟਾਟਾ ਨਗਰ ਤੋਂ 1 ਅਕਤੂਬਰ ਨੂੰ ਆਪਣੀ ਯਾਤਰਾ ਆਰੰਭ ਕਰਕੇ ਬੀਤੇ ਕੱਲ੍ਹ 8 ਅਕਤੂਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਏ ਸਨ।ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਲਈ ਰਵਾਨਾ ਹੋਣ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਨੌਜਵਾਨ ਮੁੱਖ ਸਕੱਤਰ ਡਾ. ਰੂਪ ਸਿੰਘ ਨੂੰ ਮਿਲੇ, ਜਿਥੇ ਉਨ੍ਹਾਂ ਨੇ ਨੌਜੁਆਨਾਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨ ਦਿੱਤਾ।
               ਇਹ ਨੌਜੁਆਨ 3 ਅਕਤੂਬਰ ਨੂੰ ਤਖ਼ਤ ਸ੍ਰੀ ਹਜ਼ੂਰ ਸਾਹਿਬ ਅਤੇ 7 ਅਕਤੂਬਰ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਦੀ ਯਾਤਰਾ ਮੁਕੰਮਲ ਕਰ ਚੁੱਕੇ ਹਨ। ਨੌਜੁਆਨਾਂ ਨੇ ਦੱਸਿਆ ਕਿ ਉਨ੍ਹਾਂ ਦੀ ਯਾਤਰਾ ਦਾ ਮੰਤਵ ਪਹਿਲੇ ਪਾਤਸ਼ਾਹ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਨੌਜੁਆਨਾਂ ਅੰਦਰ ਉਤਸ਼ਾਹ ਪੈਦਾ ਕਰਨਾ ਹੈ।ਉਹ ਚਾਹੁੰਦੇ ਹਨ ਕਿ ਇਨ੍ਹਾਂ ਇਤਿਹਾਸਕ ਸਮਾਗਮਾਂ ਵਿਚ ਨੌਜੁਆਨਾਂ ਦੀ ਭਰਵੀਂ ਸ਼ਮੂਲੀਅਤ ਹੋਵੇ।ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਵੱਲੋਂ ਦਿੱਤੇ ਗਏ ਸਹਿਯੋਗ ਅਤੇ ਸਨਮਾਨ ਲਈ ਧੰਨਵਾਦ ਕੀਤਾ।ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਜਸਵਿੰਦਰ ਸਿੰਘ ਦੀਨਪੁਰ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਕੁਲਵਿੰਦਰ ਸਿੰਘ ਰਮਦਾਸ ਤੇ ਸਤਿੰਦਰ ਸਿੰਘ ਆਦਿ ਮੌਜੂਦ ਸਨ।

Check Also

ਖ਼ਾਲਸਾ ਕਾਲਜ ਵੈਟਰਨਰੀ ਵਿਖੇ ‘ਵਿਗਿਆਨਕ ਪਸ਼ੂ-ਪਾਲਣ ਪ੍ਰਬੰਧਨ’ ਵਿਸ਼ੇ ‘ਤੇ ਰਾਸ਼ਟਰੀ ਵਰਕਸ਼ਾਪ

ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਿਜ਼ ਦੇ ਵਿਭਾਗ …

Leave a Reply