Wednesday, October 22, 2025
Breaking News

ਅੰਤਰਰਾਸ਼ਟਰੀ ਨਗਰ ਕੀਰਤਨ ਖ਼ਾਲਸਾਈ ਜਾਹੋ ਜਲਾਲ ਨਾਲ ਕੁਰੂਕੇਸ਼ਤਰ ਤੋਂ ਅੱਗੇ ਰਵਾਨਾ

ਅੰਮ੍ਰਿਤਸਰ, 9 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਸ੍ਰੀ PUNJ0910201917ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਇਆ ਅੰਤਰਰਾਸ਼ਟਰੀ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਪਾਤਸ਼ਾਹੀ ਪਹਿਲੀ ਤੇ ਛੇਵੀਂ ਕੁਰੂਕਸ਼ੇਤਰ ਤੋਂ ਗੁਰਦੁਆਰਾ ਕਰਾਹ ਸਾਹਿਬ ਪਾਤਸ਼ਾਹੀ ਪਹਿਲੀ ਲਈ ਰਵਾਨਾ ਹੋ ਗਿਆ।ਅੱਜ ਕੁਰੂਕਸ਼ੇਤਰ ਤੋਂ ਅਗਲੇ ਪੜਾਅ ਲਈ ਰਵਾਨਗੀ ਸਮੇਂ ਵੀ ਸੰਗਤ ਨੇ ਭਰਵੀਂ ਹਾਜ਼ਰੀ ਭਰੀ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ’ਤੇ ਗੁਲਾਬ ਦੇ ਫੁੱਲਾਂ ਦੀ ਵਰਖਾ ਕੀਤੀ। ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸੰਗਤ ਵੱਲੋਂ ਸ਼ਰਧਾ ਨਾਲ ਰੁਮਾਲਾ ਸਾਹਿਬ ਭੇਟ ਕੀਤੇ ਗਏ ਅਤੇ ਪੰਜ ਪਿਆਰੇ ਸਾਹਿਬਾਨ ਨੂੰ ਸਿਰੋਪਾਓ ਦੇ ਕੇ ਨਿਵਾਜਿਆ। ਵਾਨਗੀ ਤੋਂ ਪਹਿਲਾਂ ਸਜੇ ਧਾਰਮਿਕ ਦੀਵਾਨਾਂ ਵਿਚ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ।ਨਗਰ ਕੀਰਤਨ ਨਾਲ ਚੱਲ ਰਹੇ ਗੁਰਪ੍ਰੀਤ ਸਿੰਘ ਰੋਡੇ ਮੈਨੇਜਰ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਗੋਇੰਦਵਾਲ ਸਾਹਿਬ ਨੇ ਦੱਸਿਆ ਕਿ ਨਗਰ ਕੀਰਤਨ ਦੇ ਮਾਰਗ ’ਤੇ ਦੂਰ-ਦੁਰਾਡੇ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਸ਼ਰਧਾ ਨਾਲ ਪੁੱਜ ਰਹੀਆਂ ਹਨ।ਵੱਖ-ਵੱਖ ਥਾਵਾਂ ’ਤੇ ਸਵਾਗਤੀ ਗੇਟ ਅਤੇ ਲੰਗਰ ਆਦਿ ਦਾ ਪ੍ਰਬੰਧ ਕੀਤਾ ਗਿਆ ਹੈ।
                 ਉਨ੍ਹਾਂ ਦੱਸਿਆ ਕਿ ਨਗਰ ਕੀਰਤਨ ਦੇ ਸਵਾਗਤ ਲਈ ਅੱਜ ਸ਼੍ਰੋਮਣੀ ਕਮੇਟੀ ਦੇ ਮੈਂਬਰ ਹਰਭਜਨ ਸਿੰਘ ਮਸਾਣਾਂ, ਤੇਜਿੰਦਰਪਾਲ ਸਿੰਘ ਢਿੱਲੋਂ, ਪਰਮਜੀਤ ਸਿੰਘ ਇੰਚਾਰਜ ਉਪ ਦਫ਼ਤਰ ਹਰਿਆਣਾ, ਭਾਈ ਮੰਗਪ੍ਰੀਤ ਸਿੰਘ ਇੰਚਾਰਜ ਸਿੱਖ ਮਿਸ਼ਨ, ਬਾਬਾ ਗੁਰਵਿੰਦਰ ਸਿੰਘ ਮਾਂਡੀ, ਬਾਬਾ ਸੁਬੇਗ ਸਿੰਘ ਕਾਰਸੇਵਾ ਵਾਲੇ, ਜਰਨੈਲ ਸਿੰਘ, ਭਾਈ ਗਜਿੰਦਰ ਸਿੰਘ ਮਾਂਡੀ ਆਦਿ ਮੌਜੂਦ ਸਨ।
 

Check Also

ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ

ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …

Leave a Reply