ਅੰਮ੍ਰਿਤਸਰ, 10 ਅਕਤੂਬਰ (ਪੰਜਾਬ ਪੋਸਟ – ਜਗਦਪਿ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਅਤੇ ਨਿਗਮ ਕਮਿਸ਼ਨਰ ਕੋਮਲ ਮਿੱਤਲ ਨੇ ਸਫਾਈ ਸੇਵਕ ਯੂਨੀਅਨ ਨਾਲ ਇੱਕ ਮੀਟਿੰਗ ਦੌਰਾਨ ਵਿਨੋਦ ਬਿੱਟਾ ਪ੍ਰਧਾਨ ਵਲੋਂ ਕੀਤੀ ਗਈ ਅਪੀਲ `ਤੇ ਕਿਹਾ ਕਿ ਅੱਗੇ ਤੋਂ ਜਿਹੜਾ ਵੀ ਸਫਾਈ ਕਰਮਚਾਰੀ ਤਿਉਹਾਰਾਂ ਜਾਂ ਛੁੱਟੀ ਵਾਲੇ ਦਿਨ ਆਪਣੀ ਡਿਊਟੀ ਨਿਭਾਏਗਾ, ਉਸ ਨੂੰ ਕਾਨੂੰਨ ਮੁਤਾਬਿਕ ਬਣਦੀ ਤਨਖਾਹ ਦੀ ਅਦਾਇਗੀ ਕੀਤੀ ਜਾਵੇਗੀ।ਉਨਾਂ ਕਿਹਾ ਕਿ ਤਿਉਹਾਰਾਂ ਨੂੰ ਮੁੱਖ ਰੱਖਦੇ ਹੋਏ ਨਗਰ ਨਿਗਮ ਵਲੋਂ ਕਰਮਚਾਰੀਆਂ ਦੀ ਸਤੰਬਰ ਮਹੀਨੇ ਦੀ ਤਨਖਾਹ ਤੁਰੰਤ ਜਾਰੀ ਕਰ ਦਿੱਤੀ ਗਈ ਹੈ।
ਇਸੇ ਦੌਰਾਨ ਇਹਨਾਂ ਫੈਸਲਿਆਂ ਦਾ ਸਵਾਗਤ ਕਰਦਿਆਂ ਪ੍ਰਧਾਨ ਵਿਨੋਦ ਬਿੱਟਾ ਨੇ ਯੂਨੀਅਨ ਵਲੋਂ ਮੇਅਰ ਅਤੇ ਕਮਿਸ਼ਨਰ ਦਾ ਧੰਨਵਾਦ ਕੀਤਾ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …