Sunday, April 19, 2026

ਸੜਕੀ ਦੁਰਘਟਨਾਵਾਂ ਦੇ ਜਖਮੀਆਂ ਦੀ ਸਹਾਇਤਾ ਲਈ ਹੈਲਪਲਾਈਨ ਨੰਬਰ 1073 ਜਾਰੀ -ਏ.ਡੀ.ਸੀ

ਟ੍ਰੈਫਿਕ ਪੁਲਿਸ ਨੇ ਸਤੰਬਰ 2019 ਤੱਕ 21044 ਚਲਾਨ ਕਰ ਕੇ ਵਸੂਲਿਆ 10725800 ਜੁਰਮਾਨਾ
ਅੰਮ੍ਰਿਤਸਰ, 11 ਅਕਤੂਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਜਿਲ੍ਹਾ ਪ੍ਰੀਸ਼ਦ ਹਾਲ ਵਿਖੇ ਸੜਕ ਸੁਰੱਖਿਆ ਨੂੰ ਲੈ ਕੇ ਵਧੀਕ ਡਿਪਟੀ ਕਮਿਸ਼ਨਰ ਹਿਮਾਂਸ਼ੂ PUNJ1110201901ਅਗਰਵਾਲ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਸਹਾਇਕ  ਕਮਿਸ਼ਨਰ ਜਨਰਲ ਮੈਡਮ ਅਨਮਜੋਤ ਕੋਰ, ਸਹਾਇਕ ਕਮਿਸ਼ਨਰ ਸ਼ਿਕਾਇਤਾ ਮੈਡਮ ਅਲਕਾ ਕਾਲੀਆ, ਐਸ.ਡੀ.ਐਮ ਸ਼ਿਵਰਾਜ ਸਿੰਘ ਬੱਲ, ਐਸ.ਡੀ.ਐਮ ਵਿਕਾਸ ਹੀਰਾ, ਸਕੱਤਰ ਰਿਜਨਲ ਟਰਾਂਸਪੋਰਟ ਅਥਾਰਟੀ ਦਰਬਾਰਾ ਸਿੰਘ, ਜਿਲ੍ਹਾ ਮਲੇਰੀਆ ਅਫਸਰ ਡਾ: ਮਦਨ ਮੋਹਨ, ਏ.ਸੀ.ਪੀ ਟ੍ਰੈਫਿਕ ਗੁਰਮੀਤ ਸਿੱਧੂ, ਡੀ.ਐਸ.ਪੀ ਦਿਹਾਤੀ ਅੰਮ੍ਰਿਤ ਸਰੂਪ, ਵੱਸਣ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
     ਏ.ਡੀ.ਸੀ ਅਗਰਵਾਲ ਨੇ ਕਿਹਾ ਕਿ ਵਿਦਿਅਕ ਅਦਾਰਿਆਂ ਅਤੇ ਪੰਜਾਬ ਰੋਡਵੇਜ ਵਿੱਚ ਕੰਮ ਕਰ ਰਹੇ ਡਰਾਈਵਰਾਂ ਦੀ ਸਮੇਂ ਸਮੇਂ ਸਿਰ ਅੱਖਾਂ ਦੀ ਜਾਂਚ ਲਈ ਕੈਂਪ ਲਗਾਏ ਜਾਣ। ਉਨ੍ਹਾਂ ਕਿਹਾ ਕਿ ਸਕੂਲਾਂ, ਕਾਲਜਾਂ ਅਤੇ ਜਨਤਕ ਸਥਾਨਾਂ ਜਿਥੇ ਸਪੀਡ ਬਰੇਕਰ ਨਹੀਂ ਬਣੇ ਦੀ ਸ਼ਨਾਖਤ ਕਰਕੇ ਸਪੀਡ ਬਰੇਕਰ ਬਣਾਏ ਜਾਣ ਅਤੇ ਸਕੂਲ ਮੁਖੀਆਂ ਨੂੰ ਹਦਾਇਤ ਕੀਤੀ ਜਾਵੇ ਕਿ ਬੱਚਿਆਂ ਨੂੰ ਗੱਡੀਆਂ ਵਿੱਚੋਂ ਸਕੂਲ ਦੇ ਅੰਦਰ ਹੀ ਉਤਾਰਨ ਅਤੇ ਬਿਠਾਉਣ।ਅਗਰਵਾਲ ਨੇ ਦੱਸਿਆ ਕਿ ਸੜਕੀ ਦੁਰਘਟਨਾਵਾਂ ਦੀ ਰੋਕਥਾਮ ਅਤੇ ਜਖਮੀ ਵਿਅਕਤੀਆਂ ਦੀ ਸਹਾਇਤਾ ਲਈ ਸਰਕਾਰ ਵੱਲੋਂ ਹੈਲਪਲਾਈਨ ਨੰਬਰ 1073 ਜਾਰੀ ਕੀਤਾ ਹੈ ਅਤੇ ਇਸ ਸਬੰਧੀ ਆਮ ਲੋਕਾਂ ਨੂੰ ਵੱਧ ਤੋਂ ਵੱਧ ਜਾਣਕਾਰੀ ਦਿਤੀ ਜਾਵੇ। ਉਨ੍ਹਾਂ ਨੇ ਮੀਟਿੰਗ ਵਿੱਚ ਹਾਜ਼ਰ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਟ੍ਰੈਫਿਕ ਲਾਈਟਾਂ ਜੋ ਖਰਾਬ ਹਨ ਨੂੰ ਮੁਰੰਮਤ ਕਰਨ ਦੇ ਆਦੇਸ਼ ਦਿੱਤੇ।
     ਅਗਰਵਾਲ ਨੇ ਦੱਸਿਆ ਕਿ 1 ਜਨਵਰੀ ਤੋਂ ਲੈ ਕੇ ਸਤੰਬਰ 2019 ਤੱਕ ਟ੍ਰੈਫਿਕ ਪੁਲਿਸ ਵੱਲੋਂ 21044 ਚਲਾਨ ਕਰਕੇ 10725800 ਰੁਪਏ ਵਾਹਨ ਚਾਲਕਾਂ ਪਾਸੋਂ ਜੁਰਮਾਨਾ ਵਸੂਲਿਆ ਹੈ। ਉਨ੍ਹਾਂ ਦੱਸਿਆ ਕਿ ਟ੍ਰੈਫਿਕ ਪੁਲਿਸ ਦਿਹਾਤੀ ਵੱਲੋਂ 1 ਅਗਸਤ ਤੋਂ 30 ਸਤੰਬਰ ਤੱਕ 247 ਚਲਾਨ ਕੀਤੇ ਗਏ ਹਨ ਅਤੇ ਮੌਕੇ ਤੇ ਹੀ 44500 ਰੁਪਏ ਜੁਰਮਾਨਾ ਵਸੂਲਿਆ ਗਿਆ ਹੈ।
     ਦਰਬਾਰਾ ਸਿੰਘ ਸਕੱਤਰ ਰਿਜਨਲ ਟਰਾਂਸਪੋਰਟ ਅਥਾਰਟੀ ਨੇ ਦਸਿਆ ਕਿ ਜਿਲੇ੍ਹ ਵਿੱਚ ਟਰੈਕਟਰ, ਟਰਾਲੀਆਂ, ਸਾਈਕਲ ਰਿਸ਼ਕਾ ਅਤੇ ਰੇੜਾ ਘੋੜਾ ਦੇ ਪਿਛੇ ਰਿਫਲੈਕਟਰ ਲਗਾਏ ਜਾ ਰਹੇ ਹਨ ਤਾਂ ਜੋ ਰਾਤ ਦੇ ਸਮੇਂ ਦੁਰਘਟਨਾਵਾਂ ਤੋਂ ਬਚਿਆ ਜਾ ਸਕੇ।ਉਨ੍ਹਾਂ ਦੱਸਿਆ ਕਿ ਈ-ਰਿਕਸ਼ਾ ਦਾ ਟੈਕਸ ਸਰਕਾਰ ਵੱਲੋਂ ਮੁਆਫ ਕਰ ਦਿੱਤਾ ਗਿਆ ਹੈ ਅਤੇ ਕੇਵਲ ਈ-ਰਿਕਸ਼ਾ ਵਾਲਿਆਂ ਨੂੰ ਕੇਵਲ ਰਜਿਸਟਰੇਸ਼ਨ ਫੀਸ ਹੀ ਅਦਾ ਕਰਨੀ ਜਰੂਰੀ ਹੈ।
     ੍ਰ ਗੁਰਮੀਤ ਸਿੱਧੂ ਏ.ਸੀ.ਪੀ ਟੈ੍ਰਫਿਕ ਨੇ ਦੱਸਿਆ ਕਿ ਸਤੰਬਰ 2019 ਤੱਕ 8 ਲਾਇਸੈਂਸ ਰੱਦ ਕੀਤੇ ਗਏ ਹਨ, ਜਿੰਨਾਂ ਵਿੱਚੋਂ ਦੋ ਰੈਡ ਲਾਈਟ ਜੰਪਿੰਗ, 4 ਵਾਹਨ ਚਲਾਉਣ ਸਮੇਂ ਮੋਬਾਇਲ ਫੋਨ ਦੀ ਵਰਤੋਂ ਅਤੇ 2 ਡਰਾਈਵਿੰਗ ਕਰਦੇ ਸਮੇਂ ਨਸ਼ੇ ਦੀ ਹਾਲਤ ਵਿੱਚ ਹੋਣਾ ਹੈ।ਉਨ੍ਹਾਂ ਦੱਸਿਆ ਕਿ ਟ੍ਰੈਫਿਕ ਪੁਲਿਸ ਵੱਲੋਂ ਸਤੰਬਰ, 2019 ਤੱਕ 66 ਓਵਰ ਲੋਡ ਸਕੂਲੀ ਵਾਹਨਾਂ ਦੇ, 26 ਬਿਨਾਂ ਵਰਦੀ ਅਤੇ 2 ਬਿਨਾਂ ਹੈਲਪਰ ਸਕੂਲੀ ਬੱਸਾਂ ਦੇ ਹਨ। ਉਨ੍ਹਾਂ ਦੱਸਿਆ ਕਿ ਟ੍ਰੈਫਿਕ ਨਿਯਮਾਂ ਤੋਂ ਜਾਣੂ ਕਰਵਾਉਣ ਲਈ 374 ਸੈਮੀਨਾਰ ਅਤੇ ਦਿਹਾਤੀ ਪੁਲਿਸ ਵੱਲੋਂ ਇਕ ਅਗਸਤ ਤੋਂ  ਸਤੰਬਰ 2019 ਤੱਕ 67 ਸੈਮੀਨਾਰ ਲਗਾਏ ਗਏ।

Check Also

ਗੁਰੂ ਨਾਨਕ ਦੇਵ ਯੂਨੀਵਰਸਿਟੀ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਲਈ ਵਚਨਬੱਧ – ਪ੍ਰੋ. ਕਰਮਜੀਤ ਸਿੰਘ

ਅੰਮ੍ਰਿਤਸਰ, 16 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …

Leave a Reply