Wednesday, March 4, 2026

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਸਕੂਲ ਜੀ. ਟੀ. ਰੋਡ ਦੇ ਅਧਿਆਪਕ ਭਾਰਤ ਜਣਗਨਣਾ ਐਵਾਰਡ 2011 ਨਾਲ ਸਨਮਾਨਿਤ

PPN250914033

ਅੰਮ੍ਰਿਤਸਰ, 25 ਸਤੰਬਰ (ਪੰਜਾਬ ਪੋਸਟ ਬਿਊਰੋੋ) – ਸਾਲ 2011 ਵਿੱਚ ਹੋਈ ਭਾਰਤ ਦੀ ਜਨਗਨਣਾ ਦੇ ਦੌਰਾਨ ਅਤਿਅੰਤ ਉਤਸਾਹ ਅਤੇ ਉੱਚ ਦਰਜੇ ਦੀਆਂ ਸੇਵਾਵਾਂ ਨੂੰ ਮੁੱਖ ਰੱਖਦੇ ਹੋਏ ਭਾਰਤ ਦੇ ਰਾਸ਼ਟਰਪਤੀ ਵੱਲੋਂ ਕੰਮ ਕਰਨ ਵਾਲੇ ਕਰਮਚਾਰੀਆਂ ਦੀ ਹੌਸਲਾ ਅਫਜਾਈ ਲਈ ‘ਰਾਸ਼ਟਰਪਤੀ ਜਨਗਨਣਾ ਰਜਤ ਪਦਕ ਐਵਾਰਡੁ੨੦੧੧’ ਦਿੱਤੇ ਗਏ। ਇਹ ਐਵਾਰਡ ਡਾਇਰੈਕਟਰ ਜਨਗਨਣਾ ਆਪਰੇਸ਼ਨ ਵਿਭਾਗ ਚੰਡੀਗੜ੍ਹ ਵੱਲੋਂ ਲਾਅ ਆਡੀਟੋਰੀਅਮ, ਪੰਜਾਬ ਯੂਨੀਵਰਸਿਟੀ ਚੰਡੀਗੜ ਵਿਖੇ ਆਯੋਜਿਤ ਇੱਕ ਸਮਾਗਮ ਵਿੱਚ ਦਿੱਤੇ ਗਏ। ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਅੰਮ੍ਰਿਤਸਰ ਦੇ ਦੋ ਅਧਿਆਪਕਾਂ ਸ਼੍ਰੀਮਤੀ ਸਰਬਜੀਤ ਕੌਰ ਅਤੇ ਸ਼੍ਰੀਮਤੀ ਅਰੁਣੀ ਕਪੂਰ ਨੂੰ ਇਹ ਐਵਾਰਡ ਮਿਲਿਆ। ਇਸ ਐਵਾਰਡ ਵਿੱਚ ਇੱਕ ਮੈਡਲ ਅਤੇ ਸਨਮਾਨ ਸਰਟੀਫਿਕੇਟ ਦਿੱਤਾ ਗਿਆ। ਅੱਜ ਐਵਾਰਡ ਲੈਣ ਉਪਰੰਤ ਅੰਮ੍ਰਿਤਸਰ ਪਹੁੰਚਣ ਤੇ ਸਕੂਲ ਦੇ ਮੈਂਬਰ ਇੰਚਾਰਜ ਸ. ਹਰਮਿੰਦਰ ਸਿੰਘ, ਸ. ਇੰਦਰਪ੍ਰੀਤ ਸਿੰਘ ਚੱਢਾ ਅਤੇ ਡਾਇਰੈਕਟਰ/ਪਿ੍ਰੰਸੀਪਲ ਡਾ: ਧਰਮਵੀਰ ਸਿੰਘ ਨੇ ਇਨ੍ਹਾਂ ਦੋਹਾਂ ਅਧਿਆਪਕਾਂ ਨੂੰ ਉਨ੍ਹਾਂ ਦੀ ਬਿਹਤਰੀਨ ਕਾਰਗੁਜ਼ਾਰੀ ਲਈ ਵਧਾਈ ਦਿੱਤੀ ਅਤੇ ਭਵਿੱਖ ਲਈ ਵੀ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਸ. ਮਨਮੋਹਨ ਸਿੰਘ ਸਹਿੰਸਰਾ ਵੀ ਮੌਜੂਦ ਸਨ।

Check Also

ਖ਼ਾਲਸਾ ਕਾਲਜ ਵਿਖੇ ਬੀ.ਏ.ਆਰ.ਸੀ ਆਊਟਰੀਚ ਪ੍ਰੋਗਰਾਮ ਕਰਵਾਇਆ ਗਿਆ

ਅੰਮ੍ਰਿਤਸਰ, 3 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਭੌਤਿਕ ਵਿਗਿਆਨ ਵਿਭਾਗ ਵੱਲੋਂ ਵਿਦਿਆਰਥੀਆਂ …

Leave a Reply