Saturday, April 4, 2026

ਐਮ.ਪੀ ਔਜਲਾ ਬਣੇ ਭਾਈ ਵੀਰ ਸਿੰਘ ਨਿਵਾਸ ਅਸਥਾਨ ਪ੍ਰਬੰਧਕੀ ਕਮੇਟੀ ਦੇ ਮੀਤ ਪ੍ਰਧਾਨ

ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਨੂੰ ਮਿਲ ਕੇ ਔਜਲਾ ਨੇ ਕੀਤਾ ਧੰਨਵਾਦ
ਅੰਮ੍ਰਿਤਸਰ/ ਨਵੀਂ ਦਿੱਲੀ, 11 ਅਕਤੂਬਰ (ਪੰਜਾਬ ਪੋਸਟ ਬਿਊਰੋ) – ਡਾ: ਮਨਮੋਹਨ ਸਿੰਘ ਸਾਬਕਾ ਪ੍ਰਧਾਨ ਮੰਤਰੀ ਦੀ ਅਗਵਾਈ ਹੇਠਲੀ PUNJ1110201918ਭਾਈ ਵੀਰ ਸਿੰਘ ਨਿਵਾਸ ਅਸਥਾਨ ਨਵੀਂ ਦਿੱਲੀ ਦੀ ਪ੍ਰਬੰਧਕੀ ਕਮੇਟੀ ਚ’ ਅੰਮ੍ਰਿਤਸਰ ਤੋਂ ਮੈਂਬਰ ਲੋਕ ਸਭਾ ਗੁਰਜੀਤ ਸਿੰਘ ਔਜਲਾ ਨੂੰ ਮੀਤ ਪ੍ਰਧਾਨ ਨਿਯੁੱਕਤ ਕੀਤਾ ਗਿਆ ਹੈ।
                ਸਿੱਖ ਧਰਮ ਦੇ ਬਾਨੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੀ 550 ਸਾਲਾ ਨੂੰ ਸ਼ਤਾਬਦੀ ਨੂੰ ਸਮਰਪਿਤ ਭਾਈ ਵੀਰ ਸਿੰਘ ਸਾਹਿਤ ਸਦਨ ਨਵੀਂ ਦਿੱਲੀ ਵਲੋਂ ਦੇਸ਼ ਦੇ ਵੱਖ-ਵੱਖ ਸੂਬਿਆਂ ਅੰਦਰ ਉਲੀਕੇ ਪ੍ਰੋਗਰਾਮਾਂ ਨੂੰ ਸਿਰੇ ਚਾੜਨ ਲਈ ਡਾ: ਮਨਮੋਹਨ ਸਿੰਘ ਪ੍ਰਧਾਨ ਭਾਈ ਵੀਰ ਸਿੰਘ ਸਾਹਿਤ ਸਦਨ ਵਲੋਂ ਗੁਰਜੀਤ ਸਿੰਘ ਔਜਲਾ ਨੂੰ ਮੀਤ ਪ੍ਰਧਾਨ ਵਜੋਂ ਜਿੰਮੇਂਵਾਰੀ ਸੌਂਪੀ ਗਈ।
               ਡਾ: ਮਨਮੋਹਨ ਸਿੰਘ ਦੇ ਗ੍ਰਹਿ ਵਿਖੇ ਗੁਰਜੀਤ ਸਿੰਘ ਔਜਲਾ ਨੇ ਮੁਲਾਕਾਤ ਕਰਕੇ ਹਲਕੇ ਦੀ ਸੇਵਾ ਕਰਨ ਦਾ ਅਸ਼ੀਰਵਾਦ ਲਿਆ।ਉਨਾਂ ਸੌਂਪੀ ਜਿੰਮੇਂਵਾਰੀ ਨੂੰ ਪੂਰੀ ਤਨਦੇਹੀ ਤੇ ਮਿਹਨਤ ਨਾਲ ਨਿਭਾਉਣ ਅਤੇ ਨਵੰਬਰ 2019 ਵਿੱਚ ਸ਼੍ਰੀ ਗੁਰੂ ਨਾਨਕ ਦੇਵ ਜੀ ਦੀ 550 ਸਾਲਾ ਜਨਮ ਸ਼ਤਾਬਦੀ ਸੰਬੰਧੀ ਪ੍ਰਬੰਧਕ ਕਮੇਟੀ ਵਲੋਂ ਦੇਸ਼ ਦੇ ਵੱਖ-ਵੱਖ ਸੂਬਿਆਂ `ਚ ਇਕ ਸਾਲ ਲਈ ਉਲੀਕੇ ਪ੍ਰੋਗਰਾਮਾਂ ਨੂੰ ਸਫਲ ਬਣਾਉਣ ਲਈ 24 ਘੰਟੇ ਹਾਜਰ ਰਹਿਣ ਦਾ ਯਕੀਨ ਦਿਵਇਆ।ਉਨ੍ਹਾਂ ਆਸ ਪ੍ਰਗਟਾਈ ਕਿ ਡਾ: ਮਨਮੋਹਨ ਸਿੰਘ ਦੇ ਦਿਸ਼ਾ ਨਿਰਦੇਸ਼ਾਂ `ਤੇ ਕੰਮ ਕਰਦਿਆਂ ਅੰਮ੍ਰਿਤਸਰ ਹਲਕਾ ਦੇਸ਼ ਦਾ ਵਿਕਾਸ ਪੱਖੋਂ ਮੋਹਰੀ ਹਲਕਾ ਬਣੇਗਾ।
 

Check Also

ਐਨ.ਡੀ.ਡੀ.ਬੀ ਦੇ ਚੇਅਰਮੈਨ ਡਾ. ਮਨੇਸ਼ ਸ਼ਾਹ ਵਲੋਂ ਵੇਰਕਾ ਮਿਲਕ ਪਲਾਂਟ ਦਾ ਦੌਰਾ

ਅੰਮ੍ਰਿਤਸਰ, 4 ਅਪ੍ਰੈਲ (ਸੁਖਬੀਰ ਸਿੰਘ) – ਨੈਸ਼ਨਲ ਡੇਅਰੀ ਡਿਵੈਲਪਮੈਂਟ ਬੋਰਡ (ਐਨ.ਡੀ.ਡੀ.ਬੀ) ਦੇ ਚੇਅਰਮੈਨ ਡਾ. ਮਨੇਸ਼ …

Leave a Reply