Tuesday, November 24, 2026

ਪੀ.ਆਰ.ਟੀ.ਸੀ ਨੂੰ ਦੇਣ ਦੀ ਥਾਂ ਸ਼ਹਿਰ `ਚ ਹੀ ਚਲਾਈਆਂ ਜਾਣ ਸਿਟੀ ਬੱਸਾਂ – ਗੁਮਟਾਲਾ

ਅੰਮ੍ਰਿਤਸਰ, 11 ਅਕਤੂਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਸਮਾਜਸੇਵੀ ਸੰਸਥਾ ਅੰਮ੍ਰਿਤਸਰ ਵਿਕਾਸ ਮੰਚ ਨੇ  ਸਿਟੀ ਬੱਸਾਂ Charanjit Gumtalaਪੀ.ਆਰ.ਟੀ.ਸੀ ਨੂੰ ਦੇਣ ਦੀ ਥਾਂ ‘ਤੇ ਇਨ੍ਹਾਂ ਨੂੰ ਅੰਮ੍ਰਿਤਸਰ ਵਿਚ ਹੀ ਚਲਾਉਣ ਦੀ ਮੰਗ ਕੀਤੀ ਹੈ।ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸਥਾਨਕ ਸਰਕਾਰ ਮੰਤਰੀ ਬ੍ਰਹਮ ਮਹਿੰਦਰਾ, ਮੁੱਖ ਸਕੱਤਰ ਕਰਨ ਅਵਤਾਰ ਸਿੰਘ, ਮੇਅਰ ਕਰਮਜੀਤ ਸਿੰਘ ਰਿੰਟੂ ਤੇ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ ਨੂੰ ਭੇਜੀ ਇੱਕ ਈ-ਮੇਲ ਵਿੱਚ ਮੰਚ ਦੇ ਸਰਪ੍ਰਸਤ ਡਾ. ਚਰਨਜੀਤ ਸਿੰਘ ਗੁਮਟਾਲਾ ਨੇ ਕਿਹਾ ਕਿ ਭਾਰਤ ਸਰਕਾਰ ਵਲੋਂ ਜਵਾਹਰ ਲਾਲ ਨਹਿਰੂ ਨੈਸ਼ਨਲ ਅਰਬਨ ਰੀਨਿਊਵਲ ਮਿਸ਼ਨ ਅਧੀਨ 60 ਬੱਸਾਂ ਮਿਲੀਆਂ ਸਨ, ਜਿਹੜੀਆਂ ਪਿਛਲੇ ਕਈ ਸਾਲਾਂ ਦੀਆਂ ਮਿੱਟੀ ਘੱਟਾ ਫੱਕ ਰਹੀਆਂ ਹਨ।ਇਹਨਾਂ ਬੱਸਾਂ ਨੂੰ ਚਲਾਉਣ ਦੀ ਥਾਂ ‘ਤੇ ਨਗਰ ਨਿਗਮ ਵਲੋਂ ਮੱਤਾ ਪਾਸ ਕਰਕੇ ਪੀ.ਆਰ.ਟੀ.ਸੀ ਨੂੰ ਦੇਣ ਲਈ ਕਿਹਾ ਗਿਆ ਹੈ, ਜੋ ਬੜਾ ਮੰਦਭਾਗਾ ਫ਼ੈਸਲਾ ਹੈ।ਉਨਾਂ ਕਿਹਾ ਕਿ ਪਹਿਲਾਂ ਵੀ ਨਗਰ ਨਿਗਮ ਵਲੋਂ ਲੋਕਲ ਬੱਸਾਂ ਚਲਾਈਆਂ ਜਾਂਦੀਆਂ ਸਨ। ਇਸ ਲਈ ਨੇੜਲੇ ਪਿੰਡਾਂ ਤੇ ਕਸਬਿਆਂ ਲਈ ਇਹ ਬੱਸਾਂ ਵਰਤੀਆਂ ਜਾਣੀਆਂ ਚਾਹੀਦੀਆਂ ਹਨ।
 

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply