ਕਾਂਗਰਸ ਸਰਕਾਰ ਦਾ ਬੁੱਢੇ ਬਾਬਿਆਂ ਵਲੋਂ ਕੱਢਿਆ ਜਾਵੇਗਾ ਜਲੂਸ
ਸਮਰਾਲਾ, 11 ਅਕਤੂਬਰ (ਪੰਜਾਬ ਪੋਸਟ- ਇੰਦਰਜੀਤ ਕੰਗ) – ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਦੇ ਤਿੰਨੋਂ ਕਨਵੀਨਰਾਂ ਪ੍ਰੇਮ
ਸਾਗਰ ਸ਼ਰਮਾ ਸਮਰਾਲਾ, ਮਹਿੰਦਰ ਸਿੰਘ ਫ਼ਿਰੋਜ਼ਪੁਰ ਅਤੇ ਠਾਕਰ ਸਿੰਘ ਫ਼ਤਿਹਗੜ੍ਹ ਸਾਹਿਬ ਨੇ ਅੱਜ ਇਥੇ ਬਿਆਨ ਜਾਰੀ ਕਰਕੇ ਦੱਸਿਆ ਹੈ ਕਿ 14 ਅਕਤੂਬਰ ਨੂੰ ਵਿਧਾਨ ਸਭਾ ਹਲਕਾ ਦਾਖਾ ਵਿਖੇ 11:00 ਵਜੇ ਪੰਜਾਬ ਭਰ ਦੇ ਪੈਨਸ਼ਨਰਾਂ ਵੱਲੋਂ ਵਿਸ਼ਾਲ ਰੋਸ ਰੈਲੀ ਕੀਤੀ ਜਾ ਰਹੀ ਹੈ।ਰੋਸ ਰੈਲੀ ਤੋਂ ਪਹਿਲਾਂ ਦਾਖਾ ਦੀਆਂ ਗਲੀਆਂ ਬਜਾਰਾਂ ਦੀਆਂ ਵਿੱਚ ਪੈਨਸ਼ਨਰਾਂ ਵਲੋਂ ਰੋਸ ਮਾਰਚ ਵੀ ਕੱਢਿਆ ਜਾਵੇਗਾ ਤਾਂ ਜੋ ਕਾਂਗਰਸ ਦਾ ਮੁਲਾਜਮ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਨਾ ਮੰਨਣ ਸਬੰਧੀ ਅਸਲੀ ਚਿਹਰਾ ਲੋਕਾਂ ਸਾਹਮਣੇ ਲਿਆਦਾ ਜਾਵੇਗਾ।
ਉਨ੍ਹਾਂ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਪਿਛਲੀਆਂ ਮਹਿੰਗਾਈ ਭੱਤੇ ਦੀਆਂ ਚਾਰ ਕਿਸ਼ਤਾਂ ਅਤੇ ਬਣਦਾ ਬਕਾਇਆ ਦੱਬੀ ਬੈਠੀ ਹੈ।ਜਦਕਿ ਕੇਂਦਰੀ ਸਰਕਾਰ ਨੇ ਜੁਲਾਈ 2019 ਦੀ 5 ਪ੍ਰਤੀਸ਼ਤ ਦੀਵਾਲੀ ਦੇ ਤੋਹਫ਼ੇ ਵਜੋਂ ਕਿਸ਼ਤ ਜਾਰੀ ਕਰਕੇ ਪੈਨਸ਼ਨਰਾਂ ਅਤੇ ਮੁਲਾਜ਼ਮਾਂ ਦਾ ਕਲਿਆਣਕਾਰੀ ਕੰਮ ਕੀਤਾ ਹੈ।ਪੰਜਾਬ ਸਰਕਾਰ ਨੇ ਇਸ ਸਬੰਧੀ ਜਾਲਮਾਨਾ ਅਤੇ ਭੱਦਾ ਰਵੱਈਆਂ ਅਖਤਿਆਰ ਕੀਤਾ ਹੋਇਆ ਹੈ। ਜਿਸ ਤੋਂ ਦੁਖੀ ਹੋ ਕੇ ਮਜ਼ਬੂਰੀਵੱਸ ਸੜਕਾਂ `ਤੇ ਉਤਰ ਕੇ ਸਰਕਾਰ ਦਾ ਵਿਰੋਧ ਕੀਤਾ ਜਾਵੇਗਾ।ਪੰਜਾਬ ਦੇ ਜਿਮਨੀ ਚੋਣ ਵਾਲੇ ਚਾਰੇ ਹਲਕਿਆਂ ਵਿੱਚ ਭੁੱਖ ਹੜਤਾਲਾਂ ਵੀ ਕੀਤੀਆਂ ਗਈਆਂ ਸਨ, ਪਰ ਸਰਕਾਰ ਦਾ ਵਤੀਰਾ ਬੁੱਢੇ ਬੀਮਾਰ ਪੈਨਸ਼ਨਰਾਂ, ਬਾਬਿਆਂ ਪ੍ਰਤੀ ਅੜੀਅਲ ਹੀ ਰਿਹਾ ਹੈ।ਉਨਾਂ ਕਿਹਾ ਕਿ ਜੇ ਸਰਕਾਰ ਨੇ ਨਜਦੀਕੀ ਭਵਿੱਖ ਵਿੱਚ ਗੱਲਬਾਤ ਦਾ ਸੱਦਾ ਪੱਤਰ ਭੇਜ ਕੇ ਦਰਪੇਸ਼ ਮੁਸ਼ਕਿਲਾਂ ਦਾ ਹੱਲ ਨਾ ਕੱਢਿਆ ਤਾਂ ਮੀਟਿੰਗ ਸੱਦ ਕੇ ਇਸ ਤੋਂ ਵੀ ਤਿੱਖੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ।
Check Also
ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ
ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …
Punjab Post Daily Online Newspaper & Print Media