ਲੌਂਗੋਵਾਲ, 13 ਅਕਤੂਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਲੁਧਿਆਣਾ ਵਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਪ੍ਰਕਾਸ਼ ਪੁਰਬ ਦੇ ਮੌਕੇ ਜ਼ੋਨਲ ਪੱਧਰ `ਤੇ “ਨੈਤਿਕ ਸਿੱਖਿਆ” ਵਿਸ਼ੇ `ਤੇ ਵਿਦਿਆਰਥੀਆਂ ਦੀ ਪ੍ਰੀਖਿਆ ਕਰਵਾਈ ਗਈ। ਜਿਸ ਵਿੱਚ ਜਿਲਾ ਫਾਜ਼ਿਲਕਾ, ਬਠਿੰਡਾ ਅਤੇ ਫਿਰੋਜ਼ਪੁਰ ਦੇ ਲਗਭਗ 180 ਸਕੂਲ ਦੇ ਵਿਦਿਆਰਥੀਆਂ ਨੇ ਜ਼ੋਨਲ ਪੱਧਰ ‘ਤੇ ਹਿੱਸਾ ਲਿਆ।ਇਸ ਪ੍ਰੀਖਿਆ ਵਿਚ ਅਕਾਲ ਅਕੈਡਮੀ ਖੂਹੀਆਂ ਸਰਵਰ ਦੇ ਵਿਦਿਆਰਥੀਆਂ ਨੇ ਵੀ ਹਿੱਸਾ ਲਿਆ ਹੈ।ਇਸ ਪ੍ਰੀਖਿਆ ਲਈ ਅਕੈਡਮੀ ਦੇ ਅਧਿਆਪਕਾਂ ਨੇ ਕਲਾਸਾਂ ਵਿੱਚ ਵਿਦਿਆਰਥੀਆਂ ਦੀ ਤਿਆਰੀ ਲਈ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਹਰ ਸੰਕਲਪ ਬਾਰੇ ਜਾਣੂ ਕਰਵਾਇਆ ਸੀ।
ਸਟੱਡੀ ਸਰਕਲ ਵਲੋਂ ਐਲਾਨੇ ਨਤੀਜੇ ‘ਚ ਅਕਾਲ ਅਕੈਡਮੀ ਖੂਹੀਆਂ ਸਰਵਰ ਦੇ ਵਿਦਿਆਰੀਆਂ ਨੇ ਜ਼ੋਨਲ ਪੱਧਰ `ਤੇ ਪਹਿਲੇ ਚਾਰ ਸਥਾਨ ਹਾਸਿਲ ਕੀਤੇ।ਅਕੈਡਮੀ ਦੀ ਪ੍ਰਿੰਸੀਪਲ ਮੈਡਮ ਸਰੁੱਚੀ ਕੌਰ ਨੇ ਦੱਸਿਆ ਅਕੈਡਮੀ ਦੇ ਬਹੁਤ ਸਾਰੇ ਵਿਦਿਆਰਥੀ ਮੈਰਿਟ ਲਿਸਟ ‘ਚ ਵੀ ਆਏ ਹਨ।ਸਟੱਡੀ ਸਰਕਲ ਵਲੋਂ ਆਏ ਮੈਂਬਰ ਨੇ ਵਿਦਿਆਰਥੀਆਂ ਦੀ ਸਖਤ ਮਿਹਨਤ ਲਈ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੂੰ ਟਰਾਫੀਆਂ ਦੇ ਕੇ ਸਨਮਾਨਿਤ ਕੀਤਾ।ਉਨ੍ਹਾਂ ਇਹ ਐਲਾਨ ਵੀ ਕੀਤਾ ਹੈ ਕਿ ਜੇਤੂਆਂ ਨੂੰ ਨਕਦ ਰਾਸ਼ੀ ਵੀ ਪ੍ਰਦਾਨ ਕੀਤੀ ਜਾਵੇਗੀ।ਜਿਕਰਯੋਗ ਹੈ ਕਿ ਅਕਾਲ ਅਕੈਡਮੀਆਂ `ਚ ਵਿਦਿਆਰਥੀਆਂ ਨੂੰ ਅਕਾਦਮਿਕ ਸਿੱਖਿਆ ਦੇ ਨਾਲ-ਨਾਲ ਧਾਰਮਿਕ ਸਿੱਖਿਆ ਵੀ ਦਿੱਤੀ ਜਾਂਦੀ ਹੈ ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …