Tuesday, April 28, 2026

ਹੋਟਲ/ਸਰਾਵਾਂ/ਧਰਮਸ਼ਾਲਾਵਾਂ/ਗੈਸਟ ਹਾਊਸ ਰਹਿਣ ਲਈ ਪਹਿਚਾਣ ਪੱਤਰ ਲੈਣਾ ਜ਼ਰੂਰੀ ਕਰਾਰ

ਅੰਮ੍ਰਿਤਸਰ, 13 ਅਕਤੂਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਕਾਰਜਕਾਰੀ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਪੁਲਿਸ ਅੰਮ੍ਰਿਤਸਰ Ban Ordersਸ਼ਹਿਰੀ ਜਗਮੋਹਨ ਸਿੰਘ ਪੀ.ਪੀ.ਐਸ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਹੁਕਮ ਜਾਰੀ ਕਰਦਿਆਂ ਆਪਣੇ ਅਧਿਕਾਰ ਖੇਤਰ ਵਿੱਚ ਪੈਂਦੇ ਥਾਣਿਆਂ ਅਧੀਨ ਇਲਾਕਿਆਂ `ਚ ਜੁਰਮਾਂ ਦੀ ਰੋਕਥਾਮ ਲਈ ਹੋਟਲ/ਸਰਾਵਾਂ/ਧਰਮਸ਼ਾਲਾਵਾਂ/ਗੈਸਟ ਹਾਊਸ ਦੇ ਮਾਲਕਾਂ ਨੂੰ ਹੁਕਮ ਜਾਰੀ ਕੀਤੇ ਹਨ ਕਿਸੇ ਵਿਅਕਤੀ ਨੂੰ ਰਿਹਾਇਸ਼ ਦੇਣ ਸਮੇਂ ਉਹ ਉਸ ਵਿਅਕਤੀ ਅਤੇ ਉਸ ਦੇ ਨਾਲ ਆਏ ਹੋਰ ਵੀ ਸਾਥੀਆਂ ਦਾ ਨਾਮ, ਪਤਾ, ਥਾਣਾ ਆਦਿ ਸਬੰਧੀ ਤਸਦੀਕਸ਼ੁਦਾ ਕਾਗਜ਼ਾਤ ਲੈ ਕੇ ਆਪਣੇ ਹੋਟਲ/ਸਰਾਵਾਂ/ਧਰਮਸ਼ਾਲਾਵਾਂ/ ਗੈਸਟ ਹਾਊਸ ਦੇ ਰਜਿਸਟਰ ਵਿੱਚ ਇੰਦਰਾਜ਼ ਕਰੇਗਾ।ਇਹ ਹੁਕਮ ਇੱਕ ਤਰਫਾ ਪਾਸ ਕੀਤਾ ਜਾਂਦਾ ਹੈ, ਜੋ 10 ਦਸੰਬਰ 2019 ਤੱਕ ਲਾਗੂ ਰਹੇਗਾ।
 

Check Also

ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ

ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …

Leave a Reply