ਗਤਕਾ ਫੈਡਰੇਸ਼ਨ ਨੂੰ 3 ਲੱਖ ਦੇਣ ਦਾ ਕੀਤਾ ਐਲਾਨ
ਅੰਮ੍ਰਿਤਸਰ, 13 ਅਕਤੂਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੋ ਦਿਨਾਂ
ਚੌਥੀ ਰਾਸ਼ਟਰੀ ਜੂਨੀਅਰ ਤੇ ਸੀਨੀਅਰ ਗਤਕਾ ਚੈਂਪੀਅਨਸ਼ਿਪ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਲੜਕੇ ਵਿਖੇ ਹੋ ਰਹੀ ਹੈ।ਇਸ ਦਾ ਉਦਘਾਟਨ ਡਾਕਟਰੀ ਸਿਖਿਆ ਤੇ ਖੋਜ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਵੱਲੋਂ ਕੀਤਾ ਗਿਆ।ਇਸ ਗਤਕਾ ਚੈਂਪੀਅਨਸ਼ਿਪ ਵਿੱਚ 15 ਰਾਜਾਂ ਦੇ 500 ਦੇ ਕਰੀਬ ਖਿਡਾਰੀ ਭਾਗ ਲੈ ਰਹੇ ਹਨ।
ਖੇਡਾਂ ਦਾ ਉਦਘਾਟਨ ਕਰਦਿਆਂ ਸੋਨੀ ਨੇ ਕਿਹਾ ਕਿ ਗਤਕਾ ਖੇਡ ਸਾਡੇ ਗੁਰੂਆਂ ਦੀ ਦੇਣ ਹੈ ਅਤੇ ਇਸ ਖੇਡ ਵਿੱਚ ਇਕ ਅਦੁੱਤੀ ਸ਼ਕਤੀ ਹੈ ਅਤੇ ਸਾਡੇ ਗੁਰੂਆਂ ਨੇ ਇਸ ਖੇਡ ਨੂੰ ਵਿਲੱਖਣ ਹੀ ਦਿੱਖ ਬਖਸ਼ੀ ਹੈ।ਸੋਨੀ ਨੇ ਕਿਹਾ ਕਿ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਵੀ ਆਪਣੇ ਵਿਦਿਆਰਥੀਆਂ ਨੂੰ ਗਤਕਾ ਖੇਡ ਦੀ ਟ੍ਰੇਨਿੰਗ ਦੇ ਰਹੇ ਹਨ।ਉਨ੍ਹਾਂ ਗਤਕਾ ਫੈਡਰੇਸ਼ਨ ਨੂੰ 3 ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ। ਫੈਡਰੇਸ਼ਨ ਵੱਲੋਂ ਗਤਕੇ ਦੇ ਜੌਹਰ ਵੀ ਦਿਖਾਏ ਗਏ।
ਰਜਿੰਦਰ ਸਿੰਘ ਸੋਹਲ ਪ੍ਰਧਾਨ ਗਤਕਾ ਐਸੋਸੀਏਸ਼ਨ ਨੇ ਸੋਨੀ ਦਾ ਧੰਨਵਾਦ ਕੀਤਾ ਅਤੇ ਉਨਾਂ ਨੂੰ ਸਨਮਾਨਿਤ ਵੀ ਕੀਤਾ ਗਿਆ।ਸੋਹਲ ਨੇ ਦੱਸਿਆ ਕਿ ਇਹ ਖੇਡਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਨ।ਖੇਡ ਦੌਰਾਨ ਮੈਚਾਂ ਨੂੰ ਨਿਰਪੱਖ ਤੇ ਪਾਰਦਰਸ਼ੀ ਤਰੀਕੇ ਨਾਲ ਕਰਵਾਉਣ ਲਈ 40 ਮੈਂਬਰੀ ਰੈਫਰੀ ਕੌਂਸਲ ਟੀਮ ਦਾ ਗਠਨ ਕੀਤਾ ਗਿਆ ਹੈ।ਚੈਂਪੀਅਨਸ਼ਿਪ ਲਈ ਸੋਨਾਲੀਕਾ ਇੰਟਰਨੈਸ਼ਨਲ ਟਰੈਕਟਰਜ਼, ਅੰਮ੍ਰਿਤ ਇੰਡੋ ਕਨੈਡੀਅਨ ਅਕੈਡਮੀ ਲੁਧਿਆਣਾ ਵੱਲੋਂ ਵਿਸ਼ੇਸ਼ ਸਹਿਯੋਗ ਦਿੱਤਾ ਗਿਆ ਹੈ।
ਇਸ ਮੌਕੇ ਬਲਜਿੰਦਰ ਸਿੰਘ ਤੂਰ ਜਨਰਲ ਸਕੱਤਰ ਗਤਕਾ ਫੈਡਰੇਸ਼ਨ ਆਫ ਇੰਡੀਆ, ਮਨਜੀਤ ਸਿੰਘ ਉਪ ਪ੍ਰਧਾਨ ਗਤਕਾ ਫੈਡਰੇਸ਼ਨ ਆਫ ਇੰਡੀਆ, ਜਗਜੀਤ ਸਿੰਘ ਕੁਆਡੀਨੇਟਰ, ਮਨਵਿੰਦਰ ਸਿੰਘ ਰਾਸ਼ਟਰੀ ਕੋਆਰਡੀਨੇਟਰ, ਜਗਕਿਰਨ ਕੌਰ ਵੜੈਚ ਜਨਰਲ ਸਕੱਤਰ, ਪ੍ਰਿੰਸੀਪਲ ਪੁਨੀਤ ਨਾਗਪਾਲ, ਰਣਕੀਰਤ ਸਿੰਘ ਇੰਚਾਰਜ ਖੇਡ ਵਿਭਾਗ ਤੋਂ ਇਲਾਵਾ ਵੱਡੀ ਗਿਣਤੀ ਵਿਦਿਆਰਥੀ ਹਾਜ਼ਰ ਸਨ।
Check Also
ਐਨ.ਡੀ.ਡੀ.ਬੀ ਦੇ ਚੇਅਰਮੈਨ ਡਾ. ਮਨੇਸ਼ ਸ਼ਾਹ ਵਲੋਂ ਵੇਰਕਾ ਮਿਲਕ ਪਲਾਂਟ ਦਾ ਦੌਰਾ
ਅੰਮ੍ਰਿਤਸਰ, 4 ਅਪ੍ਰੈਲ (ਸੁਖਬੀਰ ਸਿੰਘ) – ਨੈਸ਼ਨਲ ਡੇਅਰੀ ਡਿਵੈਲਪਮੈਂਟ ਬੋਰਡ (ਐਨ.ਡੀ.ਡੀ.ਬੀ) ਦੇ ਚੇਅਰਮੈਨ ਡਾ. ਮਨੇਸ਼ …
Punjab Post Daily Online Newspaper & Print Media