ਅੰਮ੍ਰਿਤਸਰ, 14 ਅਕਤੂਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਸਥਾਨਕ ਲਾਰੈਂਸ ਰੋਡ ਸਥਿਤ ਡੀ.ਏ.ਵੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਵਲੋਂ ਮਹਾਂਰਿਸ਼ੀ
ਵਾਲਮੀਕ ਜੀ ਨੂੰ ਉਹਨਾਂ ਦੇ ਪ੍ਰਗਟ ਦਿਵਸ `ਤੇ ਸ਼ਰਧਾਂਜਲੀ ਭੇਟ ਕੀਤੀ।ਵਿਦਿਆਰਥੀਆਂ ਵਲੋਂ ਉਹਨਾਂ ਦੁਆਰਾ ਰਚੇ ਸਲੋਕ ਤੇ ਉਹਨਾਂ ਦੀਆਂ ਕੁੱਝ ਕਵਿਤਾਵਾਂ ਦਾ ਉਚਾਰਨ ਕਰਕੇ ਮਹਾਂਕਾਵਿ ਰਮਾਇਣ ਦੇ ਸਿਰਜਨਹਾਰ ਨੂੰ ਬੜੀ ਸ਼ਰਧਾ ਨਾਲ ਯਾਦ ਕੀਤਾ ਗਿਆ।ਮਹਾਂਕਾਵਿ ਰਮਾਇਣ ਦੀ ਰਚਨਾ ਕਰਕੇ ਮਾਨਵਤਾ ਨੂੰ ਚੰਗਿਆਈ ਦਾ ਰਸਤਾ ਵਿਖਾਇਆ ਅਤੇ ਸਹੀ ਅਰਥਾਂ ਵਿੱਚ ਭਾਈਚਾਰਾ, ਇਮਾਨਦਾਰੀ ਤੇ ਨਿਆਂ ਦਾ ਸੰਦੇਸ਼ ਦਿੱਤਾ।
ਪੰਜਾਬ ਜੋਨ `ਏ` ਦੇ ਖੇਤਰੀ ਅਧਿਕਾਰੀ ਡਾ. ਸ਼੍ਰੀਮਤੀ ਨੀਲਮ ਕਾਮਰਾ ਤੇ ਸਕੂਲ ਦੇ ਪ੍ਰਬੰਧਕ ਡਾ. ਰਾਜੇਸ਼ ਕੁਮਾਰ ਪ੍ਰਿੰਸੀਪਲ ਡੀ.ਏ.ਵੀ ਕਾਲਜ ਨੇ ਬੱਚਿਆਂ ਨੂੰ ਸ਼ੁੱਭ-ਕਾਮਨਾਵਾਂ ਭੇਜੀਆਂ।ਸਕੂਲ ਪ੍ਰਿੰਸੀਪਲ ਡਾ. ਨੀਰਾ ਸ਼ਰਮਾ ਨੇ ਬੱਚਿਆਂ ਨੂੰ ਆਪਣੇ ਅੰਦਰ ਚੰਗੀਆਂ ਕਦਰਾਂ-ਕੀਮਤਾਂ ਪੈਦਾ ਕਰਨ `ਤੇ ਜ਼ੋਰ ਦਿੱਤਾ ਅਤੇ ਸੱਚਾਈ ਦੇ ਰਸਤੇ `ਤੇ ਚੱਲਣ ਲਈ ਕਿਹਾ ।
Check Also
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਮ੍ਰਿਤਸਰ ਵਿਖੇ ਮੈਰਾਥਨ 12 ਸਤੰਬਰ ਨੂੰ
ਅੰਮ੍ਰਿਤਸਰ, 8 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਸੱਭਿਆਚਾਰਕ ਮਾਮਲੇ, ਪੁਰਾਤੱਤਵ ਅਤੇ ਅਜਾਇਬ ਘਰ …
Punjab Post Daily Online Newspaper & Print Media