ਜਸ਼ਨਪ੍ਰੀਤ ਸਿੰਘ ਬਡਰੁੱਖਾਂ ਨੇ ਹਾਸਲ ਕੀਤਾ ਪਹਿਲਾ ਸਥਾਨ
ਸੰਗਰੂਰ/ ਲੌਂਗੋਵਾਲ, 14 ਅਕਤੂਬਰ (ਪੰਜਾਬ ਪੋਸਟ- ਜਗਸੀਰ ਲੌਂਗੋਵਾਲ) – ਭਾਸ਼ਾ ਵਿਭਾਗ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬਾਲ ਸਾਹਿਤ ਕੁਇਜ਼ ਮੁਕਾਬਲੇ ਕਰਵਾਏ ਗਏ।ਜ਼ਿਲ੍ਹਾ ਭਾਸ਼ਾ ਅਫ਼ਸਰ ਅਲੋਕ ਚਾਵਲਾ ਨੇ ਦੱਸਿਆ ਕਿ ਮੁਕਾਬਲਿਆਂ `ਚ ਵਰਗ (ੳ) ਵਿੱਚੋਂ ਜਸ਼ਨਪ੍ਰੀਤ ਸਿੰਘ, ਮਾਤਾ ਰਾਜ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਡਰੁੱਖਾਂ ਨੇ ਪਹਿਲਾ, ਪਰਵੀਨ ਸਰਕਾਰੀ ਮਿਡਲ ਸਕੂਲ ਬੇਗੋਵਾਲ ਨੇ ਦੂਜਾ, ਰਮਨਦੀਪ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਈਲਵਾਲ ਗੱਗੜਪੁਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ।ਵਰਗ (ਅ) ਵਿਚੋਂ ਹੁਸਨਦੀਪ ਸਿੰਘ, ਸਰਕਾਰੀ ਸੈਕੰਡਰੀ ਸਕੂਲ, ਤੁੰਗਾਂ ਨੇ ਪਹਿਲਾ, ਰਵੀਸ਼ ਕੁਮਾਰ, ਪ੍ਰੇਮ ਸਭਾ ਨੈਸ਼ਨਲ ਹਾਈ ਸਕੂਲ, ਸੰਗਰੂਰ ਨੇ ਦੂਜਾ ਅਤੇ ਹਰਸਿਮਰਨਜੀਤ ਕੌਰ, ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਛਾਜਲੀ ਨੇ ਤੀਜਾ ਸਥਾਨ ਹਾਸਲ ਕੀਤਾ।
ਚਾਵਲਾ ਵਲੋਂ ਜੇਤੂਆਂ ਨੂੰ ਇਨਾਮ ਤਕਸੀਮ ਕੀਤੇ ਗਏ ਅਤੇ ਭਾਗ ਲੈਣ ਵਾਲੇ ਸਮੂਹ ਵਿਦਿਆਰਥੀਆਂ ਨੂੰ ਹੌਸਲਾ ਵਧਾਊ ਇਨਾਮ ਵੀ ਦਿੱਤੇ ਗਏ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …