ਜੰਡਿਆਲਾ ਗੁਰੂ, 14 ਅਕਤੂਬਰ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਜੰਡਿਆਲਾ ਗੁਰੂ ਦੇ ਹਲਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਵਲੋਂ
ਪਿੰਡ ਤਾਰਾਗੜ੍ਹ ਨੂੰ ਜਾਂਦੀ ਜਿਸ ਸੜਕ ਦਾ ਉਦਘਾਟਨ ਕੀਤਾ ਗਿਆ ਸੀ, ਉਸ ਦੀ ਤਿਆਰੀ ਦਾ ਕੰਮ ਅੱਜ ਸ਼ੁਰੂ ਹੋਇਆ।ਬਲਾਕ ਪ੍ਰਧਾਨ ਜਸਵਿੰਦਰ ਸਿੰਘ ਝੰਡ ਨੇ ਇਸ ਸਮੇਂ ਗੱਲਬਾਤ ਕਰਦਿਆਂ ਕਿਹਾ ਕਿ ਇਸ ਸੜਕ ਦੀ ਹਾਲਤ ਬਹੁਤ ਖਸਤਾ ਹੋ ਚੁੱਕੀ ਸੀ।ਉਨਾਂ ਨੇ ਸਰਪੰਚ ਬੀਬੀ ਨਿਰਮਲ ਜੀਤ ਕੌਰ ਅਤੇ ਸਮੂਹ ਪੰਚਾਇਤ ਮੈਂਬਰਾਂ ਸਮੇਤ ਹਲਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਨੂੰ ਸੜਕ ਬਣਾਉਣ ਦੀ ਬੇਨਤੀ ਕੀਤੀ ਸੀ।ਜਿਸ ਦੀ ਪ੍ਰਵਾਨਗੀ ਉਪਰੰਤ ਪੰਚਾਇਤ ਦੀ ਨਿਗਰਾਨੀ ਵਿੱਚ ਸੜਕ ਦਾ ਕੰਮ ਚੱਲ ਰਿਹਾ ਹੈ।ਇਥੇ ਪਹੁੰਚੇ ਸਾਬਕਾ ਪੰਚਾਇਤ ਮੈਂਬਰ ਬਲਬੀਰ ਸਿੰਘ ਨੇ ਪਿੰਡ ਦੀ ਬਿਹਤਰੀ ਵਾਸਤੇ ਰਲ ਮਿਲ ਕੇ ਕੰਮ ਕਰਨ ਦੀ ਅਪੀਲ ਕਰਦਿਆਂ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਦਾ ਧੰਨਵਾਦ ਕੀਤਾ।ਇਸ ਮੌਕੇ ਜਥੇਦਾਰ ਗੁਰਦੇਵ ਸਿੰਘ ਪੰਚ, ਰਣਜੀਤ ਸਿੰਘ ਰਾਣਾ ਪੰਚ, ਮਲਕੀਤ ਸਿੰਘ ਪੰਚ, ਸੰਦੀਪ ਸਿੰਘ ਪੰਚ, ਹਰਜੀਤ ਸਿੰਘ ਪੰਚ, ਸਾਬਕਾ ਪੰਚਾਇਤ ਮੈਂਬਰ ਬਲਬੀਰ ਸਿੰਘ, ਡਾਕਟਰ ਦੀਦਾਰ ਸਿੰਘ ਸੀਨੀਅਰ ਕਾਂਗਰਸੀ ਆਗੂ ਤੇ ਪਿੰਡ ਵਾਸੀ ਹਾਜ਼ਰ ਸਨ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media