Thursday, August 13, 2026

ਸਿਰਸਾ ਤੋਂ ਹਨੂੰਮਾਨਗੜ੍ਹ ਲਈ ਅੰਤਰਰਾਸ਼ਟਰੀ ਨਗਰ ਕੀਰਤਨ ਹੋਇਆ ਰਵਾਨਾ

ਅੰਮ੍ਰਿਤਸਰ, 14 ਅਕਤੂਬਰ (ਪੰਜਾਬ ਪੋਸਟ – ਗੁਰਪੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਗੁ. ਸ੍ਰੀ PUNJ1410201909ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਇਆ ਅੰਤਰਰਾਸ਼ਟਰੀ ਨਗਰ ਕੀਰਤਨ ਅੱਜ ਹਰਿਆਣਾ ਦੇ ਸਿਰਸਾ ਸਥਿਤ ਗੁਰਦੁਆਰਾ ਚਿਲ੍ਹਾ ਸਾਹਿਬ ਪਾਤਸ਼ਾਹੀ ਪਹਿਲੀ ਤੋਂ ਅਗਲੇ ਪੜਾਅ ਹਨੂੰਮਾਨਗੜ੍ਹ (ਰਾਜਿਸਥਾਨ) ਲਈ ਰਵਾਨਾ ਹੋਇਆ।ਆਰੰਭਤਾ ਸਮੇਂ ਸਜਾਏ ਗਏ ਧਾਰਮਿਕ ਦੀਵਾਨ ’ਚ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਬਾਬਾ ਗੁਰਮੀਤ ਸਿੰਘ ਤ੍ਰਿਲੋਕੇਵਾਲਾ ਅਤੇ ਮੈਂਬਰ ਜਥੇਦਾਰ ਜਗਸੀਰ ਸਿੰਘ ਮਾਂਗੇਆਣਾ ਨੇ ਸੰਗਤਾਂ ਨਾਲ ਵਿਚਾਰ ਸਾਂਝੇ ਕੀਤੇ।
               ਸੰਗਤਾਂ ਵੱਲੋਂ ਨਗਰ ਕੀਰਤਨ ਦਾ ਸਾਹੋਵਾਲਾ, ਚੋਰਮਾਰ, ਓਡਾਂ, ਮੰਡੀ ਡੱਬਵਾਲੀ, ਚੋਟਾਲਾ, ਸੰਗਰੀਆ ਬਾਰਡਰ ਆਦਿ ਵਿਖੇ ਭਰਵਾਂ ਸਵਾਗਤ ਕੀਤਾ ਗਿਆ।ਵੱਖ-ਵੱਖ ਥਾਵਾਂ ’ਤੇ ਲੰਗਰ ਲਗਾਏ ਗਏ ਸਨ ਅਤੇ ਸਵਾਗਤੀ ਗੇਟ ਬਣਾਏ ਗਏ।ਨਗਰ ਕੀਰਤਨ ਨਾਲ ਗੁਰਦੁਆਰਾ ਚਿਲ੍ਹਾ ਸਾਹਿਬ ਪਾਤਸ਼ਾਹੀ ਪਹਿਲੀ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰਕਾਸ਼ ਸਿੰਘ ਸਾਹੂਵਾਲਾ, ਬਾਬਾ ਅਜੀਤ ਸਿੰਘ, ਬਾਬਾ ਪ੍ਰੀਤਮ ਸਿੰਘ ਮਾਲੜੀਵਾਲ, ਹਰਪ੍ਰੀਤ ਸਿੰਘ ਰਮਦਾਸ, ਸਿੱਖ ਮਿਸ਼ਨ ਹਰਿਆਣਾ ਦੇ ਇੰਚਾਰਜ ਭਾਈ ਮੰਗਪ੍ਰੀਤ ਸਿੰਘ, ਪਰਮਜੀਤ ਸਿੰਘ ਸਮੇਤ ਹੋਰ ਮੌਜੂਦ ਸਨ।

Check Also

ਖ਼ਾਲਸਾ ਕਾਲਜ ਵਿਖੇ ਇੰਸਟਾਲੇਸ਼ਨ ਸੈਰੇਮਨੀ ਕਰਵਾਈ ਗਈ

ਅੰਮ੍ਰਿਤਸਰ, 12 ਅਗਸਤ (ਸੁਖਬੀਰ ਸਿੰਘ ਖੂਰਮਣੀਆਂ) ¸- ਖਾਲਸਾ ਕਾਲਜ ਦੇ ਰੋਟਾਰੈਕਟ ਕਲੱਬ ਵੱਲੋਂ ਸੈਸ਼ਨ 2026-27 …

Leave a Reply